ਫਾਸਟਵੇ ਖਿਲਾਫ ਕਾਰਵਾਈ ਕਰਨ ਦੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਸੁਰ ਵੱਖੋ-ਵੱਖਰੇ ਹਨ। ਸਿੱਧੂ ਵਾਰ-ਵਾਰ ਇਹ ਕਹਿ ਕੇ ਕੈਪਟਨ ਲਈ ਔਖ ਪੈਦਾ ਕਰ ਰਹੇ ਹਨ ਕਿ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਕੋਲ ਹੈ। ਇਸ ਲਈ ਕੈਪਟਨ ਹੀ ਇਸ ਦੀ ਜਾਂਚ ਦੇ ਹੁਕਮ ਕਰ ਸਕਦੇ ਹਨ।
ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ ਪੱਤਰ ਸੌਂਪਦਿਆਂ ਫਾਸਟਵੇਅ ਵਿਰੁੱਧ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ‘ਫਾਸਟਵੇਅ ਟਰਾਂਸਮਿਸਨਜ਼ ਪ੍ਰਾਈਵੇਟ ਲਿਮੀਟਿਡ’ ਤੋਂ 20 ਹਜ਼ਾਰ ਕਰੋੜ ਰੁਪਏ ਦੀ ਟੈਕਸ ਚੋਰੀ ਦੀ ਉਗਰਾਹੀ ਬਾਰੇ ਫੈਸਲੇ ਵਾਸਤੇ ਮੁੱਖ ਮੰਤਰੀ ਦਫ਼ਤਰ ਨੂੰ ਕਿਹਾ ਹੈ। ਬੁੱਧਵਾਰ (2 ਅਗਸਤ) ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਭਗਤ ਵੱਲੋਂ ਮੁਹੱਈਆ ਕਰਵਾਏ ਅੰਕੜਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਤਮ ਸਿੱਟੇ ਤੱਕ ਪਹੁੰਚਾਉਣਗੇ।
ਸੁਖਬੀਰ ਬਾਦਲ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਬਾਦਲ-ਭਾਜਪਾ ਕਾਰਜਕਾਲ ਦੌਰਾਨ ਕਾਂਗਰਸੀ ਵਰਕਰਾਂ ਖ਼ਿਲਾਫ਼ ਦਰਜ ਹੋਏ ਕੇਸਾਂ ਦੀ ਜਾਂਚ ਲਈ ਬਣਾਏ ਜਸਟਿਸ ਮਹਿਤਾਬ ਸਿੰਘ ਕਮਿਸ਼ਨ ਨੂੰ ਪੱਖਪਾਤੀ ਦੱਸਦਿਆਂ ਰੱਦ ਕੀਤਾ ਹੈ।
ਪੰਜਾਬ ਸਰਕਾਰ ਵਲੋਂ ਬੁੱਧਵਾਰ ਵਜ਼ਾਰਤ ਦੀ ਗ਼ੈਰ-ਰਸਮੀ ਮੀਟਿੰਗ ਵਿੱਚ ਫਾਸਟਵੇਅ ਕੇਬਲ ਨੈੱਟਵਰਕ ਬਾਰੇ ਫੈ਼ਸਲਾ ਲਿਆ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕਿਸੇ ਵੀ ਧਿਰ ਦੀ ਕੇਬਲ ਨੈੱਟਵਰਕ ’ਤੇ ਅਜਾਰੇਦਾਰੀ ਨਹੀਂ ਹੋਣੀ ਚਾਹੀਦੀ। ਉਹ ਚਾਹੁੰਦੇ ਹਨ ਕਿ ਚੈਨਲਾਂ ਵਿਚਾਲੇ ਮੁਕਾਬਲੇਬਾਜ਼ੀ ਹੋਵੇ ਤਾਂ ਜੋ ਲੋਕਾਂ ਨੂੰ ਬਿਹਤਰ ਸੇਵਾਵਾਂ ਮਿਲਣ। ਪਰ ਇਸ ਮੁੱਦੇ ’ਤੇ ਅੱਜ ਦਾ ਦ੍ਰਿਸ਼ ਕੁਝ ਵੱਖਰਾ ਹੀ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਸਿਆਸੀ ਬਦਲਾਖੋਰੀ ਤੋਂ ਉਪਰ ਉੱਠ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਦੀਆਂ ਗੱਲਾਂ ਕਰ ਰਹੇ ਹਨ। ਕੈਪਟਨ ਅਮਰਿੰਦਰ ਨੇ ਆਪਣੇ ਮੰਤਰੀ ਨਵਜੋਤ ਸਿੱਧੂ ਵੱਲੋਂ ਪਿਛਲੀ ਬਾਦਲ-ਭਾਜਪਾ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਸ਼ੁਰੂ ਕਰਨ ਅਤੇ ਬਾਦਲ ਦਲ ਦੇ ਵੱਡੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਵਾਰ ਵਾਰ ਦੁਹਾਈ ਦਿੱਤੇ ਜਾਣ ਦੇ ਬਾਵਜੂਦ ਮੁੱਖ ਮੰਤਰੀ ਨੇ ਹੁਣ ਤਕ ਕੋਈ ਕਦਮ ਨਹੀਂ ਚੁੱਕਿਆ।
ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ ਨੂੰ ਅੱਜ ਲੁਧਿਆਣਾ ਦੀ ਅਦਾਲਤ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕੰਵਰ ਸੰਧੂ ਖਿਲਾਫ ਫਾਸਟਵੇਅ ਕੰਪਨੀ ਨੇ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ। ਇਸ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ।
ਫਾਸਟਵੇਅ ਨੈਟਵਰਕ ਵੱਲੋਂ ਕੁਝ ਸਮਾਂ ਪਹਿਲਾਂ ਕੰਵਰ ਸੰਧੂ ਖਿਲਾਫ਼ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ ਸੀ। ਕੰਪਨੀ ਦੇ ਪ੍ਰਬੰਧਕਾਂ ਵੱਲੋਂ ਦਾਇਰ ਕੀਤੇ ਕੇਸ ਵਿਚ ਦੱਸਿਆ ਗਿਆ ਸੀ ਕਿ ਕੰਵਰ ਸੰਧੂ ਵੱਲੋਂ ਕੇਬਲ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀਆਂ ਨੂੰ 'ਕੇਬਲ ਮਾਫ਼ੀਆ' ਦੱਸਿਆ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤੇ ਉਨ੍ਹਾਂ ਪ੍ਰਤੀ ਸਮਾਜ ਵਿਚ ਲੋਕਾਂ 'ਤੇ ਇਸ ਦਾ ਬੁਰਾ ਪ੍ਰਭਾਵ ਪਿਆ ਹੈ। ਇਸ ਮਾਮਲੇ ਵਿਚ ਸਥਾਨਕ ਅਦਾਲਤ ਵਿਚ ਕੇਸ ਚੱਲ ਰਿਹਾ ਹੈ।
ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਜੁਝਾਰ ਵਲੋਂ ਚਲਾਈ ਜਾ ਰਹੀ ਕੰਪਨੀ ਫਾਸਟਵੇ ਟਰਾਂਸਮਿਸ਼ਨਸ ਸਰਵਿਿਸਜ਼ (ਪ) ਲਿਿਮਟਡ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਪੰਜਾਬ ਦੇ ਖਜ਼ਾਨੇ ਵਿਚੋਂ 2800 ਕਰੋੜ ਦੇ ਟੈਕਸ ਚੋਰੀ ਦੇ ਦੋਸ਼ ਲਾਏ ਹਨ। ਆਪ ਨੇ ਦੋਸ਼ ਲਾਇਆ ਕਿ ਅਜਿਹੀ ਠੱਗੀ ਪਿਛਲੇ ਅੱਠ ਸਾਲਾਂ ਤੋਂ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਸਰਪ੍ਰਸਤੀ ਨਾਲ ਕੀਤੀ ਜਾ ਰਹੀ ਹੈ। ਆਪ ਵਲੋਂ ਦੋਸ਼ ਲੱਗੇ ਕਿ ਪੰਜਾਬ ਦੇ ਸਭ ਤੋਂ ਵੱਡੇ ਕੇਬਲ ਨੈਟਵਰਕ ਨੇ 'ਕੇਬਲ ਮਾਫੀਆ' ਦਾ ਰੂਪ ਧਾਰ ਲਿਆ ਹੈ ਅਤੇ ਇਸ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।
ਪੰਜਾਬੀ ਚੈਨਲ ਨੂੰ ਕੇਬਲ ਨੈਟਵਰਕ ਤੋਂ ਬਲੈਕਆਊਟ ਕਰਨ ਤੋਂ ਬਾਅਦ ਫਾਸਟਵੇਅ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਵਿਧਾਇਕ ਸਿਮਰਜੀਤ ਬੈਂਸ ਨੇ ਹੁਣ ਦੋ ਨਵੇਂ ਕੇਬਲ ਨੈਟਵਰਕਾਂ ਰਾਹੀਂ ਸੂਬੇ ਵਿੱਚ ਵਿਸਤਾਰ ਲਈ ਹੱਥ ਮਿਲਾਇਆ ਹੈ।
Next Page »