Tag Archive "fatehgarh-sahib"

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ‘ਚ 12ਵਾਂ ਖ਼ਾਲਸਾਈ ਖੇਡ ਉਤਸਵ ਸ਼ਾਨੋ ਸ਼ੌਕਤ ਨਾਲ ਅਰੰਭ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ਅੱਜ ਖ਼ਾਲਸਾਈ ਖੇਡ ਉਤਸਵ ਸ਼ਾਨੋ^ਸ਼ੌਕਤ ਨਾਲ ਅਰੰਭ ਹੋ ਗਿਆ ਹੈ। ਇਸ ਤਿੰਨ ਰੋਜ਼ਾ ਖੇਡ ਉਤਸਵ ਵਿਚ ਸ ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਦੀ ਪ੍ਰਧਾਨਗੀ ਜਥੇਦਾਰ ਅਵਤਾਰ ਸਿੰਘ, ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਅਤੇ ਪ੍ਰਧਾਨ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਕੀਤੀ ਅਤੇ ਪ੍ਰੋ ਕਿਰਪਾਲ ਸਿੰਘ ਬਡੂੰਗਰ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

ਫਤਿਹਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼੍ਰੀ ਆਖੰਡ ਪਾਠ ਦੇ ਪ੍ਰਕਾਸ਼ ਨਾਲ ਆਰੰਭ ਹੋਇਆ

ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼੍ਰੀ ਆਖੰਡ ਪਾਠ ਦੀ ਆਰੰਭਤਾ ਦੇ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦਾ ਸ਼ਹੀਦੀ ਜੋੜ-ਮੇਲਾ ਸ਼ੁਰੂ ਹੋ ਗਿਆ ਹੈ।

ਫਤਿਹਗੜ੍ਹ ਸਾਹਿਬ ਸ਼ਹੀਦੀ ਜੋੜ ਮੇਲੇ ਤੇ ਹੋਇਆ ਮੱਕੜ ਦਾ ਵਿਰੋਧ;ਵਿਰੋਧ ਕਰਨ ਵਾਲੀ ਸੰਗਤ ਨੂੰ ਕਿਹਾ ਬਦਤਮੀਜ਼

ਬੀਤੇ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਵਿੱਚ ਪੈਦਾ ਹੋਇਆ ਰੋਹ ਅਜੇ ਵੀ ਜਿਓਂ ਦਾ ਤਿਓਂ ਬਰਕਰਾਰ ਹੈ ਜਿਸ ਦੀ ਮਿਸਾਲ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਤੇ ਉਦੋਂ ਵੇਖਣ ਨੂੰ ਮਿਲੀ ਜਦੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਸੰਗਤ ਨੂੰ ਸੰਬੋਧਨ ਹੋਣ ਲੱਗੇ ਤਾਂ ਸੰਗਤ ਵਿੱਚੋਂ ਜੈਕਾਰੇ ਲੱਗਣੇ ਸ਼ੁਰੂ ਹੋ ਗਏ ਤੇ ਮੱਕੜ ਨੂੰ ਪੰਜ ਮਿੰਟ ਤੱਕ ਇੱਕ ਸ਼ਬਦ ਵੀ ਨਹੀਂ ਬੋਲਣ ਦਿੱਤਾ ਗਿਆ।

ਸਿੱਖ ਸੰਗਤਾਂ ਦੇ ਵਿਰੋਧ ਕਾਰਣ ਅਵਤਾਰ ਸਿੰਘ ਮੱਕੜ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚੇ ਛੱਡਣੀ ਪਈ

ਅੱਜ ਇੱਥੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਪਹਿਲੀ ਪੰਜਾਬੀ ਵਿਸ਼ਵ ਕਾਨਫਰੰਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਸੀ, ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੂੰ ਸੰਗਤਾਂ ਦੇ ਕਰੜੇ ਵਿਰੋਧ ਪ੍ਰਦਰਸ਼ਨ ਕਰਕੇ ਮੀਟਿੰਗ ਵਿੱਚ ਵਿਚਾਲੇ ਛੱਡ ਕੇ ਹੀ ਜਾਣਾ ਪਿਆ।

ਐਸ.ਜੀ.ਪੀ.ਸੀ ਵੱਲੋਂ ਵਿਸ਼ਵ ਪੰਜਾਬੀ ਕਾਨਫਰੰਸ ਮੁਲਤਵੀ ਕੀਤੀ ਗਈ

ਫ਼ਤਿਹਗੜ੍ਹ ਸਾਹਿਬ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 23 ਤੋਂ 24 ਅਕਤੂਬਰ ਨੂੰ ਹੋਣ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਤਵੀ ਕਰ ਦਿੱਤੀ ...

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਏ

ਨੇੜਲ਼ੇ ਪਿੰਡ ਰੁੜੀਸਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਸਰਹਿੰਦ ਫ਼ਤਹਿ ਦਿਵਸ ਸ਼ੁਰੂ

ਫਤਹਿਗੜ੍ਹ ਸਾਹਿਬ,(12 ਮਈ 2014):- ਸਿੱਖ ਕੌਮ ਦੇ ਮਹਾਨ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਬਾਦਸ਼ਾਹ ਸਰਹਿੰਦ ਦਟ ਸੂਬੇਦਾਰ ਵਜ਼ੀਦ ਖਾਨ ਦੇ ਜ਼ੁਲਮਾਂ ਦਾ ਅੰਤ ਕਰਨ ਅਤੇ ਦਸ਼ਮੇਸ਼ ਪਿਤਾ ਦੇ ਫਰਜੰਦ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹੀਦੀ ਦੇ ਜਿਮੇਵਾਰ ਲੋਕਾਂ ਨੂੰ ਸਜ਼ਾ ਦੇਣ ਲਈ ਸਰਹਿੰਦ 'ਤੇ ਹਮਲਾ ਕਰਕੇ ਇਸ ਨੂੰ ਫਤਹਿ ਕੀਤਾ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਰਹਿੰਦ ਫਤਹਿ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦਾ ਅਰੰਭ ਕੀਤਾ ਗਿਆ।

ਪੰਜਾਬ ਵਿਚ ਨਸ਼ੇ ਸਰਕਾਰੀ ਸਾਜ਼ਿਸ਼ ਦਾ ਹਿੱਸਾ; ਫਤਹਿਗੜ੍ਹ ਸਾਹਿਬ ਵਿਖੇ ਨਸ਼ਾ ਵਿਰੋਧੀ ਸੈਮੀਨਾਰ

ਫਤਿਹਗੜ੍ਹ ਸਾਹਿਬ (15 ਸਿਤੰਬਰ, 2013): ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਦੇ ਪਿੰਡ ਡਡਹੇੜੀ ਵਿਚ ਅਕਾਲੀ ਦਲ ਪੰਚ ਪਰਧਾਨੀ ਵਲੋਂ ਮਹਾਰਾਜਾ ਰਣਜੀਤ ਸਿੰਘ ਕਲੱਬ ਦੇ ਸਹਿਯੋਗ ਨਾਲ ਨਸ਼ੇ ਵਿਰੋਧੀ ਸੈਮੀਨਾਰ ਪਿੰਡ ਦੇ ਗੁਰੂ ਘਰ ਵਿਚ ਕਰਵਾਇਆ ਗਿਆ।

ਸ਼ਹੀਦੀ ਜੋੜ ਮੇਲ ਮੌਕੇ ਸੰਤ ਦਾਦੂਵਾਲ ਨੇ ਦੀਵਾਨ ਸਜਾਏ

ਫ਼ਤਹਿਗੜ੍ਹ ਸਾਹਿਬ (28 ਦਸੰਬਰ, 2011): ਛੋਟੇ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਮੌਕੇ ਮੌਕੇ ਬੀਤੀ ਰਾਤ ਸਜਾਏ ਗਏ ਦੀਵਾਨਾਂ ਵਿੱਚ ਪੰਥਕ ਸੇਵਾ ਲਹਿਰ ਦੇ ਸਰਪ੍ਰਸਤ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਉਕਤ ਸ਼ਹਾਦਤਾਂ ਦੇ ਇਤਿਹਾਸ ’ਤੇ ਚਾਨਣਾ ਪਾਇਆ।

ਸ਼ਹੀਦੀ ਸਭਾ ਮੌਕੇ ਵਿਦਿਆਰਥੀਆਂ ਨਾਲ ਸੰਪਰਕ ਕਾਇਮ ਕਰਨ ਦਾ ਉਪਰਾਲਾ ਕੀਤਾ

ਫਤਹਿਗੜ੍ਹ ਸਾਹਿਬ (27 ਦਸੰਬਰ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਹੋਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ। ਫੈਡਰੇਸ਼ਨ ਦੀਆਂ ਵੱਖ-ਵੱਖ ਇਕਾਈਆਂ ਦੇ ਨੁਮਾਇੰਦੇ ਮਹਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਜਥੇਬੰਦੀ ਵੱਲੋਂ ਨੌਜਵਾਨ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕਰਨ ਦਾ ਉਪਰਾਲਾ ਵੀ ਕੀਤਾ ਗਿਆ। ਫੈਡਰੇਸ਼ਨ ਦੀ ਵੈਬਸਾਈਟ ਉੱਤੇ ਨਸ਼ਰ ਕੀਤੀ ਗਈ ਜਾਣਕਾਰੀ ਅਨੁਸਾਰ ਫੈਡਰੇਸ਼ਨ ਆਗੂਆਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਜਥੇਬੰਦੀ ਦੇ ਮਨੋਰਥਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਫੈਡਰੇਸ਼ਨ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ।

« Previous PageNext Page »