ਗੁਰਦੁਆਰਿਆਂ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸੱਦਣ ਤੋਂ ਗੁਰੇਜ਼ ਕੀਤਾ ਜਾਵੇ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ.

Avoid Inviting Indian High Commission Officials to Gurdwaras Federation of Sikh Organisations UK

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ ਨੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ 26 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਹੈ।

4 ਫਰਵਰੀ ਦਾ ਦਿਨ ਨਕੋਦਰ ਸਾਕੇ ਦੀ ਯਾਦ ਵਿੱਚ ਅਰਦਾਸ ਦਿਵਸ ਵਜੋਂ ਮਨਾਉਣ ਦੀ ਅਪੀਲ

ਲੰਡਨ: ਦੁਨੀਆਂ ਭਰ ਦੇ ਗੁਰਦਵਾਰਾ ਸਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਨੂੰ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਨਿਮਰ ਅਪੀਲ ਕੀਤੀ ਗਈ ਹੈ ਕਿ 4 ਫਰਬਰੀ ਵਾਲੇ ਦਿਨ ਨਕੋਦਰ ਸਾਕੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅਰਦਾਸ ਦਿਵਸ ਵਜੋਂ ਮਨਾਇਆ ਜਾਵੇ । ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ […]

ਮਨਜਿੰਦਰ ਸਿੰਘ ਸਿਰਸਾ ਦੇ ਬਿਆਨ ਦਾ ਵਿਦੇਸ਼ੀਂ ਰਹਿੰਦੇ ਸਿੱਖਾਂ ਨੇ ਸਖਤ ਨੋਟਿਸ ਲਿਆ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।

ਬਰਮਿੰਘਮ ਵਿਚ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਵਾਲੀਆਂ ਤਖ਼ਤੀਆਂ ਖਿੱਚ ਦਾ ਕੇਂਦਰ ਬਣੀਆਂ

ਬਰਮਿੰਘਮ: ਬਰਤਾਨੀਆ ਦੇ ਸ਼ਹਿਰ ਬਰਮਿੰਘਮ ਵਿਚ ਸ਼ਹੀਦ ਸੰਤ ਜਰਨੈਲ ਸਿੰਘ ਡਿੰਡਰਾਂਵਾਲਿਆਂ ਦੀਆਂ ਤਸਵੀਰਾਂ ਵਾਲੀਆਂ ਵੱਡੀਆਂ ਬਿਜਲਈ ਤਖ਼ਤੀਆਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਦੇ ਜੁੱਟ “ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਸ” (ਫੈ.ਸਿ.ਆ) ਵਲੋਂ ਦੱਸਿਆ ਗਿਆ ਹੈ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ 2 ਜੂਨ ਨੂੰ ਲੰਡਨ ਵਿਖੇ ਹੋਣ ਵਾਲੀ ਸਲਾਨਾ “ਯਾਦਗਾਰੀ […]

ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਵਲੋਂ ਕੰਜ਼ਰਵੇਟਿਵ ਪਾਰਟੀ ਬੈਠਕ ਮੌਕੇ ਕੀਤਾ ਜਾਵੇਗਾ ਰੋਸ ਵਿਖਾਵਾ

ਲੰਡਨ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ, ਫਰੀ ਜੱਗੀ ਕੈਂਪੇਨ ਅਤੇ ਸਿੱਖ ਯੂਥ ਯੂ.ਕੇ ਵਲੋਂ ਬਰਤਾਨਵੀ ਸਰਕਾਰ ਚਲਾ ਰਹੀ ਕੰਜ਼ਰਵੇਟਿਵ(ਟੋਰੀ) ਪਾਰਟੀ ਦੀ ਬੈਠਕ ਮੌਕੇ ਭਾਰੀ ਰੋਸ ਵਿਖਾਵੇ ਦਾ ਐਲਾਨ ਕੀਤਾ ਗਿਆ ਹੈ। ਇਹ ਮੀਟਿੰਗ ਇੰਟਰਨੈਸ਼ਨਲ ਕਨਵੈਂਸ਼ਨ ਸੈਂਟਰ  ਬਰਡ ਸਟਰੀਟ ਬ੍ਰਮਿੰਘਮ ਵਿਖੇ 30 ਸਤੰਬਰ ਐਤਵਾਰ ਨੂੰ ਹੋਣ ਜਾ ਰਹੀ ਹੈ, ਜਿੱੱਥੇ ਸਿੱਖਾਂ ਵਲੋਂ ਦੁਪਿਹਰ ਇੱਕ ਵਜੇ ਤੋਂ […]

ਜਗਤਾਰ ਸਿੰਘ ਜੱਗੀ ‘ਤੇ ਅਣਮਨੁੱਖੀ ਤਸ਼ੱਦਦ ਖਿਲਾਫ ਸਿੱਖਾਂ ਵਲੋਂ ਭਾਰਤੀ ਦੂਤਘਰਾਂ ਬਾਹਰ ਮੁਜ਼ਾਹਰੇ; ਭਾਰਤੀ ਤਿਰੰਗਾ ਸਾੜਿਆ

ਲੰਡਨ: ਪੰਜਾਬ ਪੁਲਿਸ ਵਲੋਂ ਪਿਛਲੇ ਸਾਲ 4 ਨਵੰਬਰ ਨੂੰ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੇ ਹੱਕ ਵਿੱਚ ਇੰਗਲੈਂਡ ਦੇ ਸ਼ਹਿਰ ਬ੍ਰਮਿੰਘਮ ਅਤੇ ਸਕਾਟਲੈਂਡ ਦੇ ਸਹਿਰ ਐਡਨਬਰਾ ਸਥਿਤ ਭਾਰਤੀ ਦੂਤ ਘਰਾਂ ਮੂਹਰੇ ਇੱਕੋ ਵਕਤ, ਇੱਕੋ ਦਿਨ ਭਾਰੀ ਰੋਸ ਮੁਜ਼ਾਹਰੇ ਕੀਤੇ ਗਏ । ਸਿੱਖ ਯੂਥ ਯੂ,ਕੇ, ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ […]

ਘੱਲੂਘਾਰਾ ’84 ਦੀ ਵਰ੍ਹੇਗੰਢ ਮੌਕੇ ਬਰਤਾਨੀਆ ਵਿਚਲੀਆਂ ਸਿੱਖ ਜਥੇਬੰਦੀਆਂ ਨੇ ਅਜ਼ਾਦ ਸਿੱਖ ਰਾਜ ਦਾ ਅਹਿਦ ਦਹੁਰਾਇਆ

ਲੰਡਨ: ਬਰਤਾਨੀਆ ਵਿੱਚ ਘੱਲੂਘਾਰਾ ਜੂਨ 1984 ਦੀ 34ਵੀਂ ਵਰ੍ਹੇਗੰਢ ਮੌਕੇ ਸਿੱਖ ਜਥੇਬੰਦੀਆਂ ਦੇ ਸਮੂਹ “ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼” (ਐਫ.ਐਸ.ਓ) ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਲੰਡਨ ਵਿਚ ਘੱਲੂਘਾਰਾ ਯਾਦਗਾਰੀ ਮਾਰਚ ਅਤੇ ਅਜ਼ਾਦੀ ਰੈਲੀ ਕੀਤੀ ਗਈ। ਲੰਡਨ ਸਥਿਤ ਹਾਈਡ ਪਾਰਕ ਵਿਖੇ ਹਜਾਰਾਂ ਦੀ ਗਿਣਤੀ ਵਿੱਚ ਸਵੇਰੇ ਗਿਆਰਾਂ ਵਜੇ ਸਿੱਖ ਸੰਗਤਾਂ […]

ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਨੂੰ ਯਾਦ ਕਰਦਿਆਂ ਲੰਡਨ ਵਿੱਚ ਰੋਸ ਮੁਜਾਹਰਾ 3 ਜੂਨ ਨੂੰ ਹੋਵੇਗਾ

ਲੰਡਨ: ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਭਾਰਤੀ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਬਲਕਿ ਇਸ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਪ੍ਰਤੀ ਯਤਨਸ਼ੀਲ ਰਹੇਗੀ। ਦੁਨੀਆਂ ਭਰ ਵਿੱਚ ਵਸਦੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਸ […]

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂਕੇ ਵਲੋਂ ਭਾਰਤੀ ਸੁਪਰੀਮ ਕੋਰਟ ਦੀ ਸਖਤ ਅਚੋਲਨਾ

ਲੰਡਨ: ਬਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਨੇ ਭਰਤੀ ਸੁਪਰੀਮ ਕੋਰਟ ਦੇ ਜੱਜਾਂ ਵਲੋਂ ਸਿੱਖਾਂ ਦੀ ਦਸਤਾਰ ਸਬੰਧੀ ਕੀਤੀਆਂ ਗਈ ਟਿੱਪਣੀਆਂ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਦੇ ਦੋ ਜੱਜਾਂ ਐੱਸ.ਏ.ਬੌਦਵੇ ਅਤੇ ਐੱਨ.ਏ.ਰਾਉ ਨੇ […]

ਇੰਗਲੈਂਡ ਦੀਆਂ 225 ਗੁਰਦੁਆਰਾ ਕਮੇਟੀਆਂ ਭਾਰਤੀ ਨੁਮਾਇੰਦਿਆਂ ਸਰਕਾਰੀ ਦੌਰਿਆਂ ‘ਤੇ ਰੋਕ ਨਾਲ ਸਹਿਮਤ

ਇੰਗਲੈਂਡ ਦੀਆਂ 10 ਸਿੱਖ ਜਥੇਬੰਦੀਆਂ ਦੇ ਤਾਲਮੇਲ ਵਾਲੀ ਜਥੇਬੰਦੀ “ਫੈਡਰੇਸ਼ਨ ਆਫ ਸਿੱਖ ਆਗਰੇਨਾਈਜ਼ੇਸ਼ਨਸ” (ਐਫ. ਐਸ. ਓ.) ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇੰਗਲੈਂਡ ਦੇ 225 ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਭਾਰਤੀ ਨੁਮਾਇੰਦਿਆਂ ਦੇ ਸਰਕਾਰੀ ਦੌਰਿਆਂ ‘ਤੇ ਰੋਕ ਲਾਉਣ ਦੇ ਫੈਸਲੇ ਨਾਲ ਸਹਿਮਤੀ ਪਰਗਟਾਈ ਹੈ। ਜ਼ਿਕਰਯੋਗ ਹੈ ਕਿ ਕਨੇਡਾ ਦੇ ਓਂਟਾਰੀਓ ਸੂਬੇ ਦੀਆਂ ਮੁੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਜਨਵਰੀ 2018 ਵਿੱਚ ਭਾਰਤੀ ਸਫੀਰਾਂ ਤੇ ਹੋਰ ਭਾਰਤੀ ਨੁਮਾਇੰਦਿਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਮੰਚ ਤੋਂ ਬੋਲਣ ਦੀ ਇਜਾਜ਼ਤ ਨਾ ਦੇਣ ਦਾ ਐਲਾਨ ਕੀਤਾ ਗਿਆ ਸੀ।