ਸ਼੍ਰੋਮਣੀ ਕਮੇਟੀ ਨੇਂ ਪੰਥਕ ਭਾਵਨਾਵਾਂ ਤੋਂ ਵਿਰੁੱਧ ਫੈਂਸਲਾ ਕਰਦਿਆਂ ਪੰਜ ਪਿਆਰਿਆਂ ਨੂੰ ਕੀਤਾ ਬਰਖਾਸਤ (ਵੀਡੀਓ)

ਲੰਮੇ ਸਮੇਂ ਤੋਂ ਸਿਆਸੀ ਹਿਤਾਂ ਲਈ ਸਿੱਖ ਸਿਧਾਂਤਾਂ ਨੂੰ ਢਾਹ ਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਦੀ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਾਰ ਫਿਰ ਸਿੱਖ ਸਰੋਕਾਰਾਂ ਨੂੰ ਅੱਖੋਂ ਪਰੋਖੇ ਕਰਦਿਆਂ, ਸਿੱਖ ਕੌਮ ਦੀ ਰੁਹ ਮੰਨੇ ਜਾਂਦੇ ਪੰਚ ਪ੍ਰਧਾਨੀ ਦੇ ਸਿਧਾਂਤ ਨੂੰ ਦਰਕਿਨਾਰ ਕਰਕੇ ਆਪਣੇ ਰਾਜਸੀ ਮਾਲਕਾਂ ਦੀਆਂ ਸਿਆਸੀ ਇਛਾਵਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵਿੱਚੋਂ ਚਾਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਪੰਜ ਪਿਆਰਿਆਂ ਦੀ ਬਰਖਾਸਤਗੀ ਕੋਈ ਅਰਥ ਨਹੀਂ ਰੱਖਦੀ: ਦਲ ਖਾਲਸਾ, ਪੰਚ ਪ੍ਰਧਾਨੀ

ਸ਼੍ਰੋਮਣੀ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਬਰਖਾਸਤ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਇਹ ਗਲਤ ਕਾਰਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਪਰਦੇ ਪਿਛੇ ਰਹਿਕੇ ਕਰਵਾਇਆ ਹੈ।
ਜਥੇਦਾਰਾਂ ਦੀ ਬਰਖਾਸਤਗੀ ਦਾ ਆਦੇਸ਼ ਦੇਣ ਵਾਲੇ ਪੰਜ ਪਿਆਰੇ ਸ਼੍ਰੋਮਣੀ ਕਮੇਟੀ ਵਲੋਂ ਨੌਕਰੀ ਤੋਂ ਬਰਖਾਸਤ

ਕਮੇਟੀ ਮੈਂਬਰ ਭਜਨ ਸਿੰਘ ਸ਼ੇਰ ਗਿੱਲ ਅਤੇ ਮੰਗਲ ਸਿੰਘ ਨੇ ਦਰਜ ਕਰਾਇਆ ਇਤਰਾਜ; ਪੰਜੋਲੀ ਨੇ ਕੀਤੀ ਬਰਖਾਸਤਗੀ ਦੀ ਹਮਾਇਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਨੇ ਆਪਣੇ ਇੱਕ ਫੈਸਲੇ ਰਾਹੀਂ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਵਾਲੇ ਜਥੇਦਾਰਾਂ ਦੀ ਬਰਖਾਸਤਗੀ ਦਾ ਆਦੇਸ਼ ਦੇਣ ਵਾਲੇ ਪੰਜ ਪਿਆਰਿਆਂ ਵਿੱਚੋਂ ਚਾਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਜਦੋਂ ਕਿ ਇੱਕ ਮੈਂਬਰ ਬੀਤੇ ਕੱਲ੍ਹ ਸੇਵਾ ਮੁਕਤ ਹੋ ਚੁੱਕਾ ਹੈ।
ਜਥੇਦਾਰਾਂ ਖਿਲਾਫ ਕਾਰਵਾਈ ਲਈ ਪੰਜ ਪਿਆਰਿਆਂ ਦੀ 2 ਜਨਵਰੀ ਦੀ ਇਕਤਰਤਾ ਜਰੂਰ ਹੋਵੇਗੀ:ਭਾਈ ਸਤਨਾਮ ਸਿੰਘ ਖੰਡੇਵਾਲਾ

ਡੇਰਾ ਸਿਰਸਾ ਮੁਖੀ ਨੂੰ ਦਿੱਤੀ ਮੁਆਫੀ ਦੇ ਮਾਮਲੇ ਨੂੰ ਲੈਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਤਿਕਾਰ ਅਤੇ ਮਾਣ ਮਰਿਆਦਾ ਨੂੰ ਲਾਈ ਢਾਹ ਲਈ ਜਥੇਦਾਰਾਂ ਖਿਲਾਫ ਕਾਰਵਾਈ ਲਈ ਪੰਜ ਪਿਆਰਿਆਂ ਦੀ 2 ਜਨਵਰੀ ਨੂੰ ਹੋਣ ਵਾਲੀ ਇਕਤਰਤਾ ਉਪਰ ਸ਼੍ਰੋਮਣੀ ਕਮੇਟੀ ਦੁਆਰਾ ਲਏ ਫੈਸਲੇ ਦਾ ਕੋਈ ਪ੍ਰਭਾਵ ਨਹੀ ਹੈ ਅਤੇ ਇਹ ਇਕਤਰਤਾ ਜਰੂਰ ਹੋਵੇਗੀ।
ਸ਼੍ਰੋਮਣੀ ਕਮੇਟੀ ਨੇ ਇੱਕ ਵਾਰ ਫਿਰ ਦਿੱਤਾ ਪੰਥ ਵਿਰੋਧੀ ਫੈਸਲਾ, ਪੰਜਾਂ ਪਿਆਰਿਆਂ ਨੂੰ ਕੀਤਾ ਬਰਖ਼ਾਸਤ

ਲੰਮੇ ਸਮੇਂ ਤੋਂ ਸਿਆਸੀ ਹਿਤਾਂ ਲਈ ਸਿੱਖ ਸਿਧਾਂਤਾਂ ਨੂੰ ਢਾਹ ਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਦੀ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਾਰ ਫਿਰ ਸਿੱਖ ਸਰੋਕਾਰਾਂ ਨੂੰ ਅੱਖੋਂ ਪਰੋਖੇ ਕਰਦਿਆਂ, ਸਿੱਖ ਕੌਮ ਦੀ ਰੁਹ ਮੰਨੇ ਜਾਂਦੇ ਪੰਚ ਪ੍ਰਧਾਨੀ ਦੇ ਸਿਧਾਂਤ ਨੂੰ ਦਰਕਿਨਾਰ ਕਰਕੇ ਆਪਣੇ ਰਾਜਸੀ ਮਾਲਕਾਂ ਦੀਆਂ ਸਿਆਸੀ ਇਛਾਵਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵਿੱਚੋਂ ਚਾਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਦੀ ਮੀਟਿੰਗ ਹੋਈ ਸ਼ੁਰੂ; ਪੰਜ ਪਿਆਰਿਆਂ ਖਿਲਾਫ ਕਾਰਵਾਈ ਦੇ ਅਸਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਨੂੰ ਜਥੇਦਾਰਾਂ ਨੂੰ ਹਟਾਉਣ ਦੇ ਦਿੱਤੇ ਗਏ ਆਦੇਸ਼ ਤੋਂ ਬਾਅਦ ਸ਼ਰੋਮਣੀ ਕਮੇਟੀ ਪ੍ਰਧਾਨ ਵੱਲੋਂ ਬੁਲਾਈ ਗਈ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਅੰਮ੍ਰਿਤਸਰ ਸਾਹਿਬ ਸ਼ਰੋਮਣੀ ਕਮੇਟੀ ਦੇ ਦਫਤਰ ਵਿਖੇ ਅਰੰਭ ਹੋ ਚੁੱਕੀ ਹੈ।
ਪੰਜ ਪਿਆਰਿਆਂ ਦਾ ਮਾਮਲਾ: ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਿੱਖ ਜੱਥੇਬੰਦੀਆਂ ਨੇ ਪੰਜ ਪਿਆਰਿਆਂ ਦੇ ਪੱਖ ਵਿੱਚ ਅਵਾਜ਼ ਉਠਾਈ

ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਤਖਤ ਸਾਹਿਬਾਨ ਦੇ ਜੱਥੇਦਾਰਾਂ ਦੀ ਸੇਵਾਮੁਕਤੀ ਦੇ ਮਾਮਲੇ ਵਿੱਚ ਚੱਲ ਰਹੇ ਤਨਾਅ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਅੰਤਰਿਗ ਕਮੇਟੀ ਦੇ ਮੈਬਰਾਂ ਨੂੰ ਚਿੱਠੀਆਂ ਲਿਖ ਕੇ ਪੰਜਾਂ ਪਿਆਰਿਆਂ ਖਿਲਾਫ ਕਿਸੇ ਤਰਾਂ ਦੀ ਗੈਰ ਸਿਧਾਂਤਕ ਕਾਰਵਈ ਨਾ ਕਰਨ ਦੀ ਅਪੀਲ ਕੀਤੀ ਹੈ।
ਪੰਜ ਪਿਆਰਿਆਂ ਦਾ ਮਾਮਲਾ: ਅੰਤਰਿੰਗ ਕਮੇਟੀ ਮੈਂਬਰ, ਪੰਥ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਫੈਸਲਾ ਕਰਨ -ਦਲ ਖਾਲਸਾ

ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਪੰਜ ਪਿਆਰਿਆਂ ਵਲੋਂ ਮੌਜੂਦਾ ਜਥੇਦਾਰਾਂ ਨੂੰ ਹਟਾਉਣ ਦੇ ਆਦੇਸ਼ ਉਤੇ ਵਿਚਾਰ ਕਰਨ ਲਈ ਭਲਕੇ ੧ ਜਨਵਰੀ ਨੂੰ ਸੱਦੀ ਮੀਟਿੰਗ ਵਿੱਚ ਪੰਥ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਫੈਸਲਾ ਕਰਨ ਨਾਂ ਕਿ ਆਪਣੇ ਰਾਜਨੀਤਿਕ ਆਕਾਵਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ।
ਪੰਜਾਂ ਪਿਆਰਿਆਂ ਨੂੰ ਫੈਸਲਾ ਵਾਪਸ ਲੈਣਾ ਲਈ ਮਨਾਉਣ ਦਾ ਯਤਨ, ਪਿਆਰਿਆਂ ਨੇ ਕੀਤਾ ਇਨਕਾਰ

ਅੱਜ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ( ਗਰੇਵਾਲ) ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਮੀਟਿੰਗ ਕਰਕੇ ਜੱਥੇਦਾਰਾਂ ਦੀਆਂ ਸੇਵਾਵਾ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਹੁਕਮ ਵਾਪਸ ਲੈਣਾ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਂ ਪਿਆਰਿਆਂ ਨੇ ਹੁਕਮ ਵਾਪਸ ਲੈਣਾ ਤੋਂ ਇਨਕਾਰ ਕਰ ਦਿੱਤਾ।
ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਸੰਬੰਧੀ ਦਿੱਤੇ ਹੁਕਮਾਂ ਤੇ ਅੱਜ ਸ੍ਰੋਮਣੀ ਕਮੇਟੀ ਕਰ ਸਕਦੀ ਹੈ ਕੋਈ ਕਾਰਵਾਈ

ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੋਮਣੀ ਕਮੇਟੀ ਨੂੰ ਜਾਰੀ ਕੀਤੇ ਗਏ ਨਵੇਂ ਹੁਕਮਾਂ ਤੇ ਅੱਜ ਸ਼ਰੋਮਣੀ ਕਮੇਟੀ ਆਪਣਾ ਪ੍ਰਤੀਕਰਮ ਦੇ ਸਕਦੀ ਹੈ। ਭਾਵੇਂਕਿ ਅਜੇ ਤੱਕ ਸ਼ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਇਸ ਮਾਮਲੇ ਤੇ ਚੁੱਪ ਹਨ ਪਰ ਉਹ ਅੱਜ ਅੰਮ੍ਰਿਤਸਰ ਸਾਹਿਬ ਸਥਿਤ ਸ਼ਰੋਮਣੀ ਕਮੇਟੀ ਦਫਤਰ ਦਾ ਦੌਰਾ ਕਰਨਗੇ ਜਿੱਥੇ ਇਸ ਮਸਲੇ ਸੰਬੰਧੀ ਮੀਟਿੰਗ ਤੋਂ ਬਾਅਦ ਕੋਈ ਐਲਾਨ ਕੀਤਾ ਜਾ ਸਕਦਾ ਹੈ।
