ਭਾਰਤ ਸਰਕਾਰ ਵੱਲੋਂ ਟੈਂਕਾਂ ਅਤੇ ਤੋਪਾਂ ਨਾਲ ਫੌਜ ਦੁਆਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) 'ਤੇ ਕੀਤੇ ਗਏ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿਖੇ ਬਰਤਾਨੀਆ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ 5 ਜੂਨ ਐਤਵਾਰ ਵਾਲੇ ਦਿਨ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੀ ਵਿਸ਼ੇਸ਼ ਇਕੱਤਰਤਾ ਨੂੰ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਕੁਵੈਂਟਰੀ ਵਿਖੇ ਕੀਤੀ ਗਈ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਹਿੱਤਾਂ ਨੂੰ ਦਰਕਿਨਾਰ ਕਰਕੇ ਪੰਜਾਂ ਪਿਆਰਿਆਂ ਨੂੰ ਸੇਵਾ ਮੁਕਤ ਕਰਨ ਦੀ ਕਾਰਵਾਈ ਦੀ ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂਕੇ ਨੇ ਸਖਤ ਨਿਖੇਧੀ ਕੀਤੀ ਹੈ।
ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਦੀ ਸਾਂਝੀ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਨੇ ਪੁਰਤਗਾਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇੰਟਰਪੋਲ ਵੱਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਪਰਮਜੀਤ ਸਿੰਘ ਪੰਮਾ ਨੂੰ ਭਾਰਤ ਹਵਾਲੇ ਨਾ ਕੀਤਾ ਜਾਵੇ।
ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਵਲੋਂ ਵਿੱਢੇ ਹੋਏ ਸੰਘਰਸ਼ ਦੀ ਹਿਮਾਇਤ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ,ਕੇ ਵਲੋਂ ਭਾਰਤੀ ਦੂਤਾਵਾਸ ਦੇ ਬ੍ਰਮਿੰਘਮ ਸਥਿਤ ਜਨਰਲ ਕੌਂਸਲੇਟ ਦੇ ਦਫਤਰ ਮੂਹਰੇ 15 ਮਈ ਸ਼ੁੱਕਰਵਾਰ ਵਾਲੇ ਦਿਨ ਦੋ ਤੋਂ ਤਿੰਨ ਵਜੇ ਤੱਕ ਨੂੰ ਭਾਰੀ ਰੋਸ ਮੁਜਾਹਰਾ ਕੀਤਾ ਜਾਵੇਗਾ ।