ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਸਾਲਾਨਾ ਜਨਰਲ ਇਜਲਾਸ ਜਰਮਨੀ ਦੇ ਸ਼ਹਿਰ ਫਰੈਂਕਫਰਟ ਵਿੱਚ 7 ਅਕਤੂਬਰ 2024 ਪੂਰਾ ਹੋਇਆ। ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖ ਸਿਆਸਤ ਨੂੰ ਭੇਜੀ ਲਿਖਤੀ ਜਾਣਕਾਰੀ ਅਨੁਸਾਰ ਅਮਰੀਕਾ, ਕਨੇਡਾ, ਆਸਟਰੇਲੀਆ, ਯੂਰਪ ਭਰ ਅਤੇ ਯੂਕੇ ਤੋਂ ਪਹੁੰਚੇ 100 ਤੋਂ ਜ਼ਿਆਦਾ ਨੁਮਾਇੰਦਿਆਂ ਨੇ ਇਜਲਾਸ ਵਿੱਚ ਹਿੱਸਾ ਲਿਆ ਅਤੇ ਪੰਥਕ ਮੁੱਦਿਆ ਤੇ ਵਿਚਾਰਾਂ ਕੀਤੀਆਂ ਅਤੇ ਭਵਿੱਖ ਦੇ ਕਾਰਜ ਉਲੀਕੇ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਦਲ ਖਾਲਸਾ ਜਥੇਬੰਦੀ ਦੇ ਸਰਪ੍ਰਸਤ ਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ‘ਜੰਗ-ਏ-ਅਜ਼ਾਦੀ’ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਲ ਖਾਲਸਾ ਜਰਮਨੀ ਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਦੇ ਹਫਤਾਵਾਰੀ ਦੀਵਾਨ ਵਿੱਚ ਸਿੱਖ ਰਾਜਨੀਤਿਕ ਵਿਸ਼ਲੇਸ਼ਕ ਅਤੇ ਲੇਖਕ ਸ੍ਰ. ਅਜਮੇਰ ਸਿੰਘ ਦੀ ਕਿਤਾਬ “ਖਾੜਕੂ ਲਹਿਰਾਂ ਦੇ ਅੰਗ ਸੰਗ” ਜਾਰੀ ਕੀਤੀ ਗਈ।