ਵਿਚਾਰ ਮੰਚ ਸੰਵਾਦ ਵੱਲੋਂ “ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਕਿਵੇਂ ਬਹਾਲ ਕਰੀਏ?” ਵਿਸ਼ੇ ਉੱਤੇ ਸਿੱਖ ਵਿਚਾਰਕ ਤੇ ਸਿੱਖ ਰਿਸਰਚ ਇੰਸਟੀਟਯੂਟ ਦੇ ਬਾਨੀ ਨਿਰਦੇਸ਼ਕ ਸ. ਹਰਿੰਦਰ ਸਿੰਘ (ਯੂ.ਐਸ.ਏ.) ਨਾਲ ਇਕ ਸੱਥ ਚਰਚਾ ਕੀਤੀ ਗਈ। ਗੁਰਦੁਆਰਾ ਸਰਾਭਾ ਨਗਰ ਲੁਧਿਆਣਾ ਵਿਖੇ ਸ਼ੁੱਕਰਵਾਰ (17 ਨਵੰਬਰ) ਨੂੰ ਹੋਈ ਇਸ ਚਰਚਾ ਦੀ ਸ਼ੁਰੂਆਤ ਵਿਚ “ਵਰਲਡ ਸਿੱਖ ਨਿਊਜ਼” ਦੇ ਸੰਪਾਦਕ ਪ੍ਰੋ. ਜਗਮੋਹਣ ਸਿੰਘ ਨੇ ਸ. ਹਰਿੰਦਰ ਸਿੰਘ ਨੂੰ ਜੀ ਆਇਆਂ ਨੂੰ ਕਿਹਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ) ਵੱਲੋਂ ਕੁਝ ਸਮਾਂ ਪਹਿਲਾਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋ.ਗੁ.ਪ੍ਰ.ਕ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਮਾਰਚ 2000 ਵਿੱਚ ਪੰਜ ਸਿੰਘ ਸਾਹਿਬਾਨ ਵਲੋਂ ਕਮੇਟੀ ਨੂੰ ਜਥੇਦਾਰਾਂ ਦੇ ਸੇਵਾ ਨਿਯਮ ਤੈਅ ਕਰਨ ਦੇ ਦਿੱਤੇ ਆਦੇਸ਼ ਤੇ ਹੋਈ ਕਾਰਵਾਈ ਬਾਰੇ ਤੋਂ ਉਹਨਾਂ ਨੂੰ ਜਾਣੂ ਕਰਵਾਇਆ ਜਾਏ।
ਵਿਚਾਰ ਮੰਚ ਸੰਵਾਦ ਵੱਲੋਂ "ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਕਿਵੇਂ ਬਹਾਲ ਕਰੀਏ?" ਵਿਸ਼ੇ ਉੱਤੇ ਸਿੱਖ ਵਿਚਾਰਕ ਤੇ ਸਿੱਖ ਰਿਸਰਚ ਇੰਸਟੀਟਯੂਟ ਦੇ ਬਾਨੀ ਨਿਰਦੇਸ਼ਕ ਸ. ਹਰਿੰਦਰ ਸਿੰਘ (ਯੂ.ਐਸ.ਏ.) ਨਾਲ ਇਕ ਸੱਥ ਚਰਚਾ ਕੀਤੀ ਗਈ।
ਪਿਛਲੇ 6 ਮਹੀਨਿਆਂ ਦੌਰਾਨ ਅਦਾਰਾ ਫ੍ਰੀ ਅਕਾਲ ਤਖ਼ਤ ਦੀ ਟੀਮ ਸਿੱਖ ਜਗਤ ਵਿੱਚ ਪ੍ਰਸ਼ਾਸਕੀ 'ਤੇ ਫ਼ੈਸਲੇ ਲੈਣ ਲਈ ਇੱਕ ਆਦਰਸ਼ਵਾਦੀ ਪ੍ਰਕਿਰਿਆ ਬਾਰੇ ਦੁਨੀਆਂ ਭਰ ਦੇ ਸਿੱਖਾਂ ਦੇ ਵਿਚਾਰ ਇਕੱਠੇ ਕਰ ਰਹੀ ਹੈ। ਸਿੱਖ ਜਥੇਬੰਦੀਆਂ, ਪ੍ਰਭਾਵਸ਼ਾਲੀ ਸ਼ਖਸੀਅਤਾਂ ਤੇ ਆਮ ਸੰਗਤ ਨੂੰ ਜੋੜਨ ਲਈ ਬ੍ਰਿਟੇਨ, ਅਮਰੀਕਾ, ਕੈਨੇਡਾ ਤੇ ਆਸਟ੍ਰੇਲੀਆ - ਜੋ ਕਿ ਪ੍ਰਵਾਸੀ ਸਿੱਖਾਂ ਦਾ ਕੇਂਦਰ ਵੀ ਮੰਨੇ ਜਾਂਦੇ ਹਨ - ਦੇ 40 ਤੋਂ ਵੱਧ ਸ਼ਹਿਰਾਂ ਦਾ ਦੌਰਾ ਕੀਤਾ ਗਿਆ। ਸਿੱਖਾਂ ਦਾ ਪ੍ਰਮੁੱਖ ਕੇਂਦਰ ਤੇ ਸਿੱਖੀ ਦੀ ਜਨਮ ਭੂਮੀ ਪੰਜਾਬ ਤੋਂ ਵੀ ਇਸ ਪ੍ਰਤੀ ਵਿਚਾਰਾਂ ਦੀ ਮੰਗ ਕੀਤੀ ਗਈ ਹੈ। ਫ਼ਰਵਰੀ 2016 ਵਿੱਚ ਜਾਰੀ ਕੀਤੇ ਪਹਿਲੇ ਖਰੜੇ ਬਾਰੇ ਵਿਚਾਰ ਸਾਂਝੇ ਕਰਨ ਲਈ ਇੱਕ ਸਰਗਰਮ ਸੋਸ਼ਲ ਮੀਡੀਆ ਮੁਹਿੰਮ 'ਤੇ ਵਿਸ਼ਵ ਵਿਆਪੀ ਮੀਡੀਆ ਦੀ ਪਹੁੰਚ ਰਾਹੀਂ ਹਰ ਇੱਕ ਵਿਚਾਰ ਰੱਖਣ ਵਾਲੇ ਨੂੰ ਆਪਣੀ ਰਾਏ ਸਾਂਝੀ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਸਿੱਖ ਸਿਆਸਤਦਾਨ ਅਤੇ ਕੈਨੇਡਾ ਦੀ ਨਵੀ ਲੋਕਤੰਤਰੀ ਪਾਰਟੀ ਦੇ ਮੀਤ ਪ੍ਰਧਾਨ ਸ੍ਰ. ਜਗਮੀਤ ਸਿੰਘ ਅਤੇ ਸਿੱਖ ਖੋਜ ਸੰਸਥਾ ਦੇ ਸਾਬਕਾ ਪ੍ਰਬੰਧਕੀ ਮੁਖੀ ਹਰਿੰਦਰ ਸਿੰਘ ਅੱਜ ਬਰਤਾਨੀਆ ਦੇ ਦੌਰੇ ‘ਤੇ ਆਏ ਹਨ।