ਕਾਰਨੀ ਸਰਕਾਰ ਨੂੰ ਸਿੱਖ ਕਾਰਕੁਨਾਂ ਬਾਰੇ ਸੰਯੁਕਤ ਰਾਸ਼ਟਰ ਦੀ ਚੇਤਾਵਨੀ ਵੱਲ ਧਿਆਨ ਦੇਣਾ ਚਾਹੀਦਾ ਹੈ: ਡਬਲਯੂ.ਐੱਸ.ਓ.

Bhai Moninder Singh (Sikh Federation Canada)

ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ ਨੇ ਕਾਰਨੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਜਾਂਚ ਤੇਜ਼ ਕਰੇ, ਖਤਰੇ ਦਾ ਸਾਹਮਣਾ ਕਰ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਯਕੀਨੀ ਬਣਾਏ ਅਤੇ ਭਾਰਤ ਨਾਲ ਸਬੰਧਾਂ ਤੋਂ ਪਹਿਲਾਂ ਜਵਾਬਦੇਹੀ ਨੂੰ ਤਰਜੀਹ ਦੇਵੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਮਾਮਲੇ ਵਿਚ ਯੂਕੇ ਦੀ ਅਦਾਲਤ ਦਾ ਅਹਿਮ ਫੈਸਲਾ

Crown Court Uk

ਬਰਤਾਨੀਆ ਦੀ ਸਿੱਖ ਸੰਗਤ ਲਈ ਇੱਕ ਵੱਡੀ ਜਿੱਤ ਵਜੋਂ, ਕਰਾਊਨ ਕੋਰਟ ਨੇ 28 ਜਨਵਰੀ 2026 ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਤਿੰਨ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ, ਜਿਨ੍ਹਾਂ ‘ਤੇ ਇੱਕ ਹਿੰਦੂ ਮੰਦਰ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਜਾਣ ਦੇ ਦੋਸ਼ ਲੱਗੇ ਸਨ। ਅਦਾਲਤ ਨੇ ਤਿੰਨਾਂ ਵਿਅਕਤੀਆਂ ਨੂੰ ‘ਬੇਕਸੂਰ’ ਕਰਾਰ ਦਿੱਤਾ ਹੈ।