ਲੰਡਨ: ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਲਈ ਜੇਲ੍ਹ ਪ੍ਰਸਾਸ਼ਨ ਸਿੱਧੇ ਰੂਪ ਵਿੱਚ ਦੋਸ਼ੀ ਹੈ ਜਿਸ ਨੇ ਸਮੇਂ ਸਿਰ ਉਸਦਾ ਢੁੱਕਵਾਂ ...
ਦਲ ਖਾਲਸਾ ਦੇ ਆਗੂ ਭਾਈ ਮਨਮੋਹਣ ਸਿੰਘ ਖਾਲਸਾ ਦਾ ਕੱਲ੍ਹ (20 ਨਵੰਬਰ, 2017) ਨੂੰ ਅਕਾਲ ਚਲਾਣਾ ਹੋ ਗਿਆ ਸੀ। ਉਹਨਾਂ ਦੇ ਅਕਾਲ ਚਲਾਣੇ 'ਤੇ ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਮੁਹਾਜ਼ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ 29 ਸਤੰਬਰ 1981 ਵਾਲੇ ਭਾਰਤੀ ਜਹਾਜ਼ ਨੂੰ ਪਾਕਿਸਤਾਨ ਲਿਜਾਣ ਦੀ ਕਾਰਵਾਈ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਅਤੇ ਭਾਈ ਤਜਿੰਦਰਪਾਲ ਸਿੰਘ ਪਾਕਿਸਤਾਨ ਵਿੱਚ ਉਮਰ ਕੈਦ ਕੱਟ ਚੁੱਕੇ ਹਨ। ਦਿੱਲੀ ਦੀ ਇਕ ਅਦਾਲਤ ਵਲੋਂ ਉਨ੍ਹਾਂ ਨੂੰ ਡਿਸਚਾਰਜ ਦਾ ਸਰਟੀਫਿਕਟ ਵੀ ਜਾਰੀ ਕੀਤਾ ਗਿਆ ਸੀ। ਪਰ ਇਸ ਦੇ ਬਾਵਜੂਦ ਉਨ੍ਹਾਂ ਖਿਲਾਫ ਦਿੱਲੀ ਦੀ ਪੁਲਿਸ ਵਲੋਂ ਅਦਾਲਤ ਵਿੱਚ ਮੁੜ ਕੇਸ ਚਲਾਉਣ ਲਈ ਸਪਲੀਮੈਂਟਰੀ ਚਲਾਨ ਪੇਸ਼ ਕਰਨਾ ਭਾਰਤ ਦੇ ਨਿਆਂਇਕ ਸਿਸਟਮ ਦਾ ਦੋਹਰਾ ਅਤੇ ਪੱਖਪਾਤੀ ਕਿਰਦਾਰ ਹੈ।
10 ਨਵੰਬਰ ਨੂੰ ਹੋਣ ਜਾ ਰਹੇ 'ਸਰਬੱਤ ਖਾਲਸਾ' ਨੂੰ ਅਸਫਲ ਬਣਾਉਣ ਲਈ ਪੰਜਾਬ 'ਤੇ ਹਕੂਮਤ ਕਰ ਰਹੀ ਬਾਦਲ ਸਰਕਾਰ ਦੇ ਇਸ਼ਾਰੇ 'ਤੇ ਸਿੱਖ ਆਗੂਆਂ ਦੀਆਂ ਵੱਡੀ ਪੱਧਰ 'ਤੇ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ ਅਤੇ ਗ੍ਰਿਫਤਾਰੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਵਿੱਚ ਸਿੱਖਾਂ ਦੇ ਧਾਰਮਿਕ, ਆਰਥਿਕ, ਰਾਜਨੀਤਕ ਅਤੇ ਸੱਭਿਆਚਾਰਕ ਹੱਕ ਸੁਰੱਖਿਅਤ ਨਹੀਂ ਹਨ ਅਤੇ ਸਿੱਖ ਭਾਰਤ ਵਿੱਚ ਗੁਲਾਮੀ ਹੰਢਾਅ ਰਹੇ ਹਨ। ਸਿੱਖਾਂ ਨੂੰ ਆਪਣੀਆਂ ਧਾਰਮਿਕ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਦੀ ਵੀ ਖੁੱਲ੍ਹ ਨਹੀਂ ਹੈ। ਸਰਕਾਰੀ ਅੱਤਵਾਦ ਦੀਆਂ ਕਾਰਵਾਈਆਂ ਪੰਜਾਬ ਦੀ ਮੌਜੂਦਾ ਬਾਦਲ ਸਰਕਾਰ ਦਾ ਖਾਤਮਾ ਕਰਨਗੀਆਂ। ਬਰਤਾਨੀਆ ਵਿੱਚ ਖਾਲਿਸਤਾਨ ਹਮਾਇਤੀ ਸਿੱਖ ਜਥੇਬੰਦੀਆਂ ਦੇ ਸਾਂਝੇ ਮੁਹਾਜ਼ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਸਿੱਖਾਂ ਦੀਆਂ ਗ੍ਰਿਫਤਾਰੀਆਂ ਦੀ ਸਖਤ ਨਿਖੇਧੀ ਕੀਤੀ ਗਈ ਹੈ।
ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਕੁੱਝ ਲੋਕਾਂ ਦੁਆਰਾ ਭੁਲੇਖਾ ਪਾਊ ਪ੍ਰਚਾਰ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਗਿਆ ਕਿ ਸਾਊਥਾਲ ਗੁਰਦਵਾਰਾ ਸਾਹਿਬ ਵਿੱਚ ਕਾਂਗਰਸੀ ਆਗੂ ਪ੍ਰਨੀਤ ਕੌਰ ਨੂੰ ਸਨਮਾਨਿਤ ਕਰਨ ਵਿੱਚ ਉਹਨਾਂ ਵਲੋਂ ਕੋਈ ਸਹਿਮਤੀ ਨਹੀਂ ਦਿੱਤੀ ਗਈ ਅਤੇ ਨਾ ਹੀ ਕਦੇ ਸਿੱਖ ਵਿਰੋਧੀਆਂ ਦੇ ਹੱਕ ਵਿੱਚ ਉਹ ਕਦੇ ਭੁਗਤ ਸਕਦੇ ਹਨ। ਸਿੱਖ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਇਸਦਾ ਸਿੱਖ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਇਹ ਕੇਵਲ ਕਮੇਟੀ ਦਾ ਆਪਣਾ ਫੈਸਲਾ ਹੋ ਸਕਦਾ ਹੈ।
ਬਰਤਾਨੀਆ ਵਿੱਚ ਖਾਲਿਸਤਾਨ ਸਮਰਥਕ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੀ ਮੀਟਿੰਗ ਗਰਦਵਾਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬ੍ਰਮਿੰਘਮ ਵਿਖੇ ਹੋਈ। ਜਿਸ ਵਿੱਚ ਅਨਿਲ ਕੌਲ (ਭਾਰਤ ਦਾ ਰੱਖਿਆ ਮਾਹਰ) ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ। ਸਭ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਾਬਲ ਵਕੀਲਾਂ ਦੁਆਰਾ ਰਿੱਟ ਪਟੀਸ਼ਨ ਦਾਇਰ ਕੀਤੀ ਜਾਵੇਗੀ ਅਤੇ ਉਪਰੰਤ ਸੰਯੁਕਤ ਰਾਸ਼ਟਰ ਤੱਕ ਪਹੁੰਚ ਕਰਕੇ ਪੰਜਾਬ ਵਿੱਚ ਹਜ਼ਾਰਾਂ ਸਿੱਖਾਂ ਦੇ ਕਤਲਾਂ ਦੇ ਦੋਸ਼ੀ ਪੁਲਿਸੀਆਂ ਅਤੇ ਜ਼ਿੰਮੇਵਾਰ ਸਿਆਸੀ ਆਗੂਆਂ ਖਿਲਾਫ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਵਾਸਤੇ ਅਨਿਲ ਕੌਲ ਵਲੋਂ ਜਨਤਕ ਤੌਰ 'ਤੇ ਕੀਤੇ ਇਕਬਾਲ ਨੂੰ ਅਧਾਰ ਬਣਾ ਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵਲੋਂ ਸਖਤ ਮਿਹਨਤ ਨਾਲ ਤਿਆਰ ਕੀਤੇ ਦਸਤਾਵੇਜ਼ ਅਤੇ ਹੋਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਹੋਰ ਸਬੂਤ ਨਾਲ ਲਗਾਏ ਜਾਣਗੇ।
ਪੰਜਾਬ ਵਿੱਚ ਆਏ ਦਿਨ ਗੁਰਬਾਣੀ ਦੀ ਬੇਅਦਬੀ ਜਾਰੀ ਹੈ, ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀ। ਨਾ ਹੀ ਸਰਕਾਰੀ ਤੌਰ 'ਤੇ ਕੋਈ ਠੋਸ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਨਾ ਪੁਲਿਸ ਦੋਸ਼ੀਆਂ ਨੂੰ ਫੜ੍ਹਨ ਵਿੱਚ ਕਾਮਯਾਬ ਹੋ ਰਹੀ ਹੈ। ਇਹ ਵਰਤਾਰਾ ਕਈ ਕਿਸਮ ਦੇ ਭਰਮ ਭੁਲੇਖੇ ਪੈਦਾ ਕਰ ਰਿਹਾ ਹੈ। ਜਲੰਧਰ ਵਿੱਚ ਗੁਰਬਾਣੀ ਦੀ ਬੇਅਦਬੀ ਦਾ ਇਹ ਮਾਮਲਾ ਹੋਰ ਵੀ ਗੁੰਝਲਦਾਰ ਬਣਦਾ ਜਾ ਰਿਹਾ ਹੈ।
ਬਰਤਾਨਵੀ ਸਿੱਖ ਜਥੇਬੰਦੀਆਂ ਵਲੋਂ ਕਸ਼ਮੀਰ ਵਿੱਚ ਹੋ ਰਹੇ ਅਣਮਨੁੱਖੀ ਜ਼ੁਲਮਾਂ ਖਿਲਾਫ ਜਲੰਧਰ ਅਤੇ ਬਰਮਿੰਘਮ ਵਿੱਚ ਹੋ ਰਹੇ ਰੋਸ ਮੁਜਾਹਰਿਆਂ ਵਿੱਚ ਸ਼ਾਮਲ ਹੋਣ ਲਈ ਸਿੱਖ ਕੌਮ ਨੂੰ ਸਨਿਮਰ ਅਪੀਲ ਕੀਤੀ ਗਈ ਹੈ।
ਕਸ਼ਮੀਰ ਵਿੱਚ ਖਾੜਕੂ ਬੁਰਹਾਨ ਵਾਨੀ ਦੀ ਸ਼ਹਾਦਤ ਤੋਂ ਬਾਅਦ ਜਿਸ ਤਰ੍ਹਾਂ ਭਾਰਤੀ ਸੈਨਿਕ ਦਲਾਂ, ਅਰਧ ਸੈਨਿਕ ਦਲਾਂ ਅਤੇ ਸਥਾਨਕ ਪੁਲੀਸ ਵਲੋਂ ਨਿਰਦੋਸ਼ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਉਸ ਨਾਲ ਇਹ ਸਾਬਤ ਹੋ ਰਿਹਾ ਹੈ ਕਿ ਭਾਰਤ ਸਰਕਾਰ ਅਤੇ ਹਿਟਲਰ ਦੇ ਜ਼ੁਲਮਾਂ ਵਿੱਚ ਬਹੁਤਾ ਅੰਤਰ ਨਹੀਂ ਹੈ। ਨਿਰਦੋਸ਼ ਬੀਬੀਆਂ ਦੀਆਂ ਫੌਜ ਵਲੋਂ ਇੱਜ਼ਤਾਂ ਲੁੱਟੀਆਂ ਜਾ ਰਹੀਆਂ ਹਨ, ਬੱਚਿਆਂ ਅਤੇ ਬਜ਼ੁਰਗਾਂ ਨੂੰ ਕੋਹ ਕੋਹ ਕੇ ਮਾਰਿਆ ਜਾ ਰਿਹਾ ਹੈ।
ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿਖੇ ਬਰਤਾਨੀਆਂ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ 5 ਜੂਨ ਐਤਵਾਰ ਵਾਲੇ ਦਿਨ ਭਾਰੀ ਰੋਸ ਮਜਾਹਰਾ ਕੀਤਾ ਜਾ ਰਿਹਾ ਹੈ । ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੀ ਵਿਸ਼ੇਸ਼ ਇਕੱਤਰਤਾ 16 ਐੱਪਰੈਲ ਸ਼ਨੀਚਰਵਾਰ ਨੂੰ ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਕਾਵੈਂਟਰੀ ਵਿਖੇ ਕੀਤੀ ਗਈ ।
Next Page »