ਗੁਰਦੁਆਰਿਆਂ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸੱਦਣ ਤੋਂ ਗੁਰੇਜ਼ ਕੀਤਾ ਜਾਵੇ: ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ.

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਨੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸਰਕਾਰੀ ਹੈਸੀਅਤ ਵਿੱਚ ਗੁਰਦੁਆਰਿਆਂ ਅੰਦਰ ਸੱਦਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀ ਨੇ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ 26 ਸਤੰਬਰ ਨੂੰ ਹੋਣ ਵਾਲਾ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਹੈ।
ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਲਈ ਜੇਲ੍ਹ ਪ੍ਰਸਾਸ਼ਨ ਦੋਸ਼ੀ-ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ

ਲੰਡਨ: ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਲਈ ਜੇਲ੍ਹ ਪ੍ਰਸਾਸ਼ਨ ਸਿੱਧੇ ਰੂਪ ਵਿੱਚ ਦੋਸ਼ੀ ਹੈ ਜਿਸ ਨੇ ਸਮੇਂ ਸਿਰ ਉਸਦਾ ਢੁੱਕਵਾਂ ਇਲਾਜ ਨਹੀਂ ਕਰਵਾਇਆ । ਭਾਈ ਮਿੰਟੂ ਜਿਸ ਦੀ ਬਾਈਪਾਸ ਸਰਜਰੀ ਹੋ ਚੁੱਕੀ ਸੀ ਉਸਨੂੰ ਕੌਮੀ ਜਾਂਚ ਏਜੰਸੀ ਅਤੇ ਪੰਜਾਬ ਪੁਲਿਸ ਵਲੋਂ ਸਰੀਰਕ ਅਤੇ ਮਾਨਸਿਕ ਪੱਖ ਤੋਂ ਤਸ਼ੱਦਦ ਦਾ ਸਿ਼ਕਾਰ ਬਣਾਇਆ […]
ਭਾਈ ਮਨਮੋਹਣ ਸਿੰਘ ਖ਼ਾਲਸਾ ਦੇ ਵਿਛੋੜੇ ‘ਤੇ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਦੁਖ ਦਾ ਪ੍ਰਗਟਾਵਾ

ਦਲ ਖਾਲਸਾ ਦੇ ਆਗੂ ਭਾਈ ਮਨਮੋਹਣ ਸਿੰਘ ਖਾਲਸਾ ਦਾ ਕੱਲ੍ਹ (20 ਨਵੰਬਰ, 2017) ਨੂੰ ਅਕਾਲ ਚਲਾਣਾ ਹੋ ਗਿਆ ਸੀ। ਉਹਨਾਂ ਦੇ ਅਕਾਲ ਚਲਾਣੇ ‘ਤੇ ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਮੁਹਾਜ਼ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸਜ਼ਾ ਕੱਟ ਚੁਕੇ ਜਹਾਜ਼ ਅਗਵਾਕਾਰਾਂ ਖਿਲਾਫ ਕੇਸ ਚਲਾਉਣਾ ਭਾਰਤ ਦਾ ਦੋਹਰਾ ਕਿਰਦਾਰ: ਸਿੱਖ ਜਥੇਬੰਦੀ ਯੂ.ਕੇ.

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ 29 ਸਤੰਬਰ 1981 ਵਾਲੇ ਭਾਰਤੀ ਜਹਾਜ਼ ਨੂੰ ਪਾਕਿਸਤਾਨ ਲਿਜਾਣ ਦੀ ਕਾਰਵਾਈ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਅਤੇ ਭਾਈ ਤਜਿੰਦਰਪਾਲ ਸਿੰਘ ਪਾਕਿਸਤਾਨ ਵਿੱਚ ਉਮਰ ਕੈਦ ਕੱਟ ਚੁੱਕੇ ਹਨ। ਦਿੱਲੀ ਦੀ ਇਕ ਅਦਾਲਤ ਵਲੋਂ ਉਨ੍ਹਾਂ ਨੂੰ ਡਿਸਚਾਰਜ ਦਾ ਸਰਟੀਫਿਕਟ ਵੀ ਜਾਰੀ ਕੀਤਾ ਗਿਆ ਸੀ। ਪਰ ਇਸ ਦੇ ਬਾਵਜੂਦ ਉਨ੍ਹਾਂ ਖਿਲਾਫ ਦਿੱਲੀ ਦੀ ਪੁਲਿਸ ਵਲੋਂ ਅਦਾਲਤ ਵਿੱਚ ਮੁੜ ਕੇਸ ਚਲਾਉਣ ਲਈ ਸਪਲੀਮੈਂਟਰੀ ਚਲਾਨ ਪੇਸ਼ ਕਰਨਾ ਭਾਰਤ ਦੇ ਨਿਆਂਇਕ ਸਿਸਟਮ ਦਾ ਦੋਹਰਾ ਅਤੇ ਪੱਖਪਾਤੀ ਕਿਰਦਾਰ ਹੈ।
ਗੈਰਕਾਨੂੰਨੀ ਗ੍ਰਿਫਤਾਰੀਆਂ ਕਰਨਗੀਆਂ ਬਾਦਲ ਰਾਜ ਦਾ ਅੰਤ: ਸਿੱਖ ਜਥੇਬੰਦੀਆਂ ਯੂ.ਕੇ.

10 ਨਵੰਬਰ ਨੂੰ ਹੋਣ ਜਾ ਰਹੇ ‘ਸਰਬੱਤ ਖਾਲਸਾ’ ਨੂੰ ਅਸਫਲ ਬਣਾਉਣ ਲਈ ਪੰਜਾਬ ‘ਤੇ ਹਕੂਮਤ ਕਰ ਰਹੀ ਬਾਦਲ ਸਰਕਾਰ ਦੇ ਇਸ਼ਾਰੇ ‘ਤੇ ਸਿੱਖ ਆਗੂਆਂ ਦੀਆਂ ਵੱਡੀ ਪੱਧਰ ‘ਤੇ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ ਅਤੇ ਗ੍ਰਿਫਤਾਰੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਵਿੱਚ ਸਿੱਖਾਂ ਦੇ ਧਾਰਮਿਕ, ਆਰਥਿਕ, ਰਾਜਨੀਤਕ ਅਤੇ ਸੱਭਿਆਚਾਰਕ ਹੱਕ ਸੁਰੱਖਿਅਤ ਨਹੀਂ ਹਨ ਅਤੇ ਸਿੱਖ ਭਾਰਤ ਵਿੱਚ ਗੁਲਾਮੀ ਹੰਢਾਅ ਰਹੇ ਹਨ। ਸਿੱਖਾਂ ਨੂੰ ਆਪਣੀਆਂ ਧਾਰਮਿਕ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਦੀ ਵੀ ਖੁੱਲ੍ਹ ਨਹੀਂ ਹੈ। ਸਰਕਾਰੀ ਅੱਤਵਾਦ ਦੀਆਂ ਕਾਰਵਾਈਆਂ ਪੰਜਾਬ ਦੀ ਮੌਜੂਦਾ ਬਾਦਲ ਸਰਕਾਰ ਦਾ ਖਾਤਮਾ ਕਰਨਗੀਆਂ। ਬਰਤਾਨੀਆ ਵਿੱਚ ਖਾਲਿਸਤਾਨ ਹਮਾਇਤੀ ਸਿੱਖ ਜਥੇਬੰਦੀਆਂ ਦੇ ਸਾਂਝੇ ਮੁਹਾਜ਼ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਸਿੱਖਾਂ ਦੀਆਂ ਗ੍ਰਿਫਤਾਰੀਆਂ ਦੀ ਸਖਤ ਨਿਖੇਧੀ ਕੀਤੀ ਗਈ ਹੈ।
ਸਿੱਖ ਵਿਰੋਧੀਆਂ ਨੂੰ ਗੁਰਦੁਆਰਾ ਸਾਹਿਬ ‘ਚ ਸਨਮਾਨਿਤ ਕਰਨਾ ਗੈਰਵਾਜਿਬ: ਐਫ.ਐਸ.ਓ. ਯੂ.ਕੇ.

ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਕੁੱਝ ਲੋਕਾਂ ਦੁਆਰਾ ਭੁਲੇਖਾ ਪਾਊ ਪ੍ਰਚਾਰ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਗਿਆ ਕਿ ਸਾਊਥਾਲ ਗੁਰਦਵਾਰਾ ਸਾਹਿਬ ਵਿੱਚ ਕਾਂਗਰਸੀ ਆਗੂ ਪ੍ਰਨੀਤ ਕੌਰ ਨੂੰ ਸਨਮਾਨਿਤ ਕਰਨ ਵਿੱਚ ਉਹਨਾਂ ਵਲੋਂ ਕੋਈ ਸਹਿਮਤੀ ਨਹੀਂ ਦਿੱਤੀ ਗਈ ਅਤੇ ਨਾ ਹੀ ਕਦੇ ਸਿੱਖ ਵਿਰੋਧੀਆਂ ਦੇ ਹੱਕ ਵਿੱਚ ਉਹ ਕਦੇ ਭੁਗਤ ਸਕਦੇ ਹਨ। ਸਿੱਖ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਇਸਦਾ ਸਿੱਖ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਇਹ ਕੇਵਲ ਕਮੇਟੀ ਦਾ ਆਪਣਾ ਫੈਸਲਾ ਹੋ ਸਕਦਾ ਹੈ।
ਐਫ.ਐਸ.ਓ. (ਯੂ.ਕੇ.) ਵਲੋਂ ਅਨਿਲ ਕੌਲ ਖਿਲਾਫ ਕੌਮਾਂਤਰੀ ਪੱਧਰ ‘ਤੇ ਕਾਰਵਾਈ ਦਾ ਫੈਸਲਾ

ਬਰਤਾਨੀਆ ਵਿੱਚ ਖਾਲਿਸਤਾਨ ਸਮਰਥਕ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੀ ਮੀਟਿੰਗ ਗਰਦਵਾਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਬ੍ਰਮਿੰਘਮ ਵਿਖੇ ਹੋਈ। ਜਿਸ ਵਿੱਚ ਅਨਿਲ ਕੌਲ (ਭਾਰਤ ਦਾ ਰੱਖਿਆ ਮਾਹਰ) ਖਿਲਾਫ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ। ਸਭ ਤੋਂ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਕਾਬਲ ਵਕੀਲਾਂ ਦੁਆਰਾ ਰਿੱਟ ਪਟੀਸ਼ਨ ਦਾਇਰ ਕੀਤੀ ਜਾਵੇਗੀ ਅਤੇ ਉਪਰੰਤ ਸੰਯੁਕਤ ਰਾਸ਼ਟਰ ਤੱਕ ਪਹੁੰਚ ਕਰਕੇ ਪੰਜਾਬ ਵਿੱਚ ਹਜ਼ਾਰਾਂ ਸਿੱਖਾਂ ਦੇ ਕਤਲਾਂ ਦੇ ਦੋਸ਼ੀ ਪੁਲਿਸੀਆਂ ਅਤੇ ਜ਼ਿੰਮੇਵਾਰ ਸਿਆਸੀ ਆਗੂਆਂ ਖਿਲਾਫ ਅਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਵਾਸਤੇ ਅਨਿਲ ਕੌਲ ਵਲੋਂ ਜਨਤਕ ਤੌਰ ‘ਤੇ ਕੀਤੇ ਇਕਬਾਲ ਨੂੰ ਅਧਾਰ ਬਣਾ ਕੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵਲੋਂ ਸਖਤ ਮਿਹਨਤ ਨਾਲ ਤਿਆਰ ਕੀਤੇ ਦਸਤਾਵੇਜ਼ ਅਤੇ ਹੋਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਹੋਰ ਸਬੂਤ ਨਾਲ ਲਗਾਏ ਜਾਣਗੇ।
ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ: ਬਾਦਲ ਵਲੋਂ ਮੰਗਵਾਏ ਨੀਮ ਫੌਜੀ ਦਸਤੇ ਕਿੱਥੇ ਹਨ?: ਐਫ.ਐਸ.ਓ. ਯੂਕੇ

ਪੰਜਾਬ ਵਿੱਚ ਆਏ ਦਿਨ ਗੁਰਬਾਣੀ ਦੀ ਬੇਅਦਬੀ ਜਾਰੀ ਹੈ, ਜੋ ਕਿ ਰੁਕਣ ਦਾ ਨਾਮ ਨਹੀਂ ਲੈ ਰਹੀ। ਨਾ ਹੀ ਸਰਕਾਰੀ ਤੌਰ ‘ਤੇ ਕੋਈ ਠੋਸ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਨਾ ਪੁਲਿਸ ਦੋਸ਼ੀਆਂ ਨੂੰ ਫੜ੍ਹਨ ਵਿੱਚ ਕਾਮਯਾਬ ਹੋ ਰਹੀ ਹੈ। ਇਹ ਵਰਤਾਰਾ ਕਈ ਕਿਸਮ ਦੇ ਭਰਮ ਭੁਲੇਖੇ ਪੈਦਾ ਕਰ ਰਿਹਾ ਹੈ। ਜਲੰਧਰ ਵਿੱਚ ਗੁਰਬਾਣੀ ਦੀ ਬੇਅਦਬੀ ਦਾ ਇਹ ਮਾਮਲਾ ਹੋਰ ਵੀ ਗੁੰਝਲਦਾਰ ਬਣਦਾ ਜਾ ਰਿਹਾ ਹੈ।
ਬਰਤਾਨਵੀ ਸਿੱਖ ਆਗੂਆਂ ਵਲੋਂ ਕਸ਼ਮੀਰੀਆਂ ਦੇ ਹੱਕ ‘ਚ ਹੁੰਦੇ ਪ੍ਰੋਟੈਸਟਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਬਰਤਾਨਵੀ ਸਿੱਖ ਜਥੇਬੰਦੀਆਂ ਵਲੋਂ ਕਸ਼ਮੀਰ ਵਿੱਚ ਹੋ ਰਹੇ ਅਣਮਨੁੱਖੀ ਜ਼ੁਲਮਾਂ ਖਿਲਾਫ ਜਲੰਧਰ ਅਤੇ ਬਰਮਿੰਘਮ ਵਿੱਚ ਹੋ ਰਹੇ ਰੋਸ ਮੁਜਾਹਰਿਆਂ ਵਿੱਚ ਸ਼ਾਮਲ ਹੋਣ ਲਈ ਸਿੱਖ ਕੌਮ ਨੂੰ ਸਨਿਮਰ ਅਪੀਲ ਕੀਤੀ ਗਈ ਹੈ।
ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਪੰਜਾਬ ਅਤੇ ਕਸ਼ਮੀਰ ਵਿੱਚ ਸਰਕਾਰੀ ਜ਼ੁਲਮ ਦੀ ਨਿਖੇਧੀ

ਕਸ਼ਮੀਰ ਵਿੱਚ ਖਾੜਕੂ ਬੁਰਹਾਨ ਵਾਨੀ ਦੀ ਸ਼ਹਾਦਤ ਤੋਂ ਬਾਅਦ ਜਿਸ ਤਰ੍ਹਾਂ ਭਾਰਤੀ ਸੈਨਿਕ ਦਲਾਂ, ਅਰਧ ਸੈਨਿਕ ਦਲਾਂ ਅਤੇ ਸਥਾਨਕ ਪੁਲੀਸ ਵਲੋਂ ਨਿਰਦੋਸ਼ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਉਸ ਨਾਲ ਇਹ ਸਾਬਤ ਹੋ ਰਿਹਾ ਹੈ ਕਿ ਭਾਰਤ ਸਰਕਾਰ ਅਤੇ ਹਿਟਲਰ ਦੇ ਜ਼ੁਲਮਾਂ ਵਿੱਚ ਬਹੁਤਾ ਅੰਤਰ ਨਹੀਂ ਹੈ। ਨਿਰਦੋਸ਼ ਬੀਬੀਆਂ ਦੀਆਂ ਫੌਜ ਵਲੋਂ ਇੱਜ਼ਤਾਂ ਲੁੱਟੀਆਂ ਜਾ ਰਹੀਆਂ ਹਨ, ਬੱਚਿਆਂ ਅਤੇ ਬਜ਼ੁਰਗਾਂ ਨੂੰ ਕੋਹ ਕੋਹ ਕੇ ਮਾਰਿਆ ਜਾ ਰਿਹਾ ਹੈ।
