ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਦੀ ਮੌਤ ਨਾਲ ਸਿੱਖ ਕੌਮ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਜਿਹਨਾਂ ਨੇ ਆਪਣੀ ਜਿੰਦਗੀ ਦਾ ਲੰਬਾ ਅਰਸਾ ਪਾਕਿਸਤਾਨ ਸਥਿਤ ਗੁਰਦਵਾਰਾ ਸਹਿਬਾਨ ਦੀ ਸੇਵਾ ,ਸੰਭਾਲ ਅਤੇ ਪ੍ਰਬੰਧ ਵਿੱਚ ਖਾਸ ਯੋਗਦਾਨ ਪਾਇਆ ਹੈ । ਪਾਕਿਸਤਾਨ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨ ਲਈ ਸਖਤ ਮਿਹਨਤ ਕੀਤੀ । ਅਖੀਰ ਅਕਾਲ ਪੁਰਖ ਵਾਹਿਗੁਰੂ ਵਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਖਰਚ ਕਰਦੇ ਹੋਏ ਅਕਾਲ ਚਲਾਣਾ ਕਰ ਗਏ ।
ਸੁਖਬੀਰ ਬਾਦਲ ਵਲੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਖਾਲਿਸਤਾਨ ਦਾ ਪ੍ਰਚਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਵਾਸਤੇ ਆਖਣਾ ਉਸ ਦੀ ਬੌਖਲਾਹਟ ਦੀ ਨਿਸ਼ਾਨੀ ਹੈ । ਇਸ ਨੂੰ ਪਤਾ ਹੀ ਲੱਗ ਰਿਹਾ ਕਿ ਇਹ ਕੀ ਆਖ ਰਿਹਾ ਹੈ ।
ਬਰਤਾਨੀਆਂ ਵਿੱਚ ਰਾਜਸੀ ਸ਼ਰਨ ਲੈਕੇ ਰਹਿ ਰਹੇ ਪਰਮਜੀਤ ਸਿੰਘ ਪੰਮਾ ਦੀ ਪੁਰਤਲਗਾਲ ਵਿੱਚ ਇੰਟਰਪੋਲ ਵੱਲੋਂ ਕੀਤੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਬਰਤਾਨੀਆਂ ਦੇ ਸਿੱਕਾਂ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ।ਭਾਈ ਪੰਮਾ ਨੂੰ ਪੁਰਤਗਾਲ ਤੋਂ ਬਰਤਾਨੀਆ ਲਿਆਉਣ ਲਈ ਅੱਜ ਸਿੱਖ ਜੱਥੇਬੰਦੀਆਂ ਅਤੇ ਬਾਈ ਪੰਮਾ ਦੇ ਪਰਿਵਾਰ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਬਰਮਿੰਘਮ ਵਿਖੇ ਮੀਟਿੰਗ ਹੋਈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਰਤਾਨੀਆ ਫੇਰੀ ਸਮੇਂ ਸਿੱਖਾਂ ਵੱਲੋਂ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ।10 ਡਾਊਨਿੰਗ ਸਟਰੀਟ ਅਤੇ ਸੰਸਦ ਦੇ ਸਾਹਮਣੇ ਮੋਦੀ ਵਿਰੁੱਧ ਰੋਸ ਮੁਜ਼ਾਹਰੇ 'ਚ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨ ਸਿੱਖ ਫੈਡਰੇਸ਼ਨ ਯੂ. ਕੇ., ਦਲ ਖ਼ਾਲਸਾ, ਯੂਨਾਈਟਿਡ ਖ਼ਾਲਸਾ ਦਲ, 'ਆਵਾਜ਼', ਸੰਗਠਨਾਂ ਵੱਲੋਂ ਦਿੱਤੇ ਸੱਦੇ 'ਤੇ ਭਾਰੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।
ਹਰ ਸਾਲ ਦੀ ਤਰਾਂ ਲੰਡਨ ਸਥਿਤ ਭਾਰਤੀ ਅੰਬੈਸੀ ਮੂਹਰੇ ਅਜਾਦ ਸਿੱਖ ਰਾਜ ਖਾਲਿਸਤਾਨ ਦੀ ਅਜਾਦੀ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਵਲੋਂ ਪੰਦਰਾਂ ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਵਿਸ਼ਾਲ ਰੋਸ ਮੁਜਾਹਰਾ ਕੀਤਾ ਗਿਆ।
« Previous Page