ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ) ਵੱਲੋਂ ਕੁਝ ਸਮਾਂ ਪਹਿਲਾਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋ.ਗੁ.ਪ੍ਰ.ਕ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਮਾਰਚ 2000 ਵਿੱਚ ਪੰਜ ਸਿੰਘ ਸਾਹਿਬਾਨ ਵਲੋਂ ਕਮੇਟੀ ਨੂੰ ਜਥੇਦਾਰਾਂ ਦੇ ਸੇਵਾ ਨਿਯਮ ਤੈਅ ਕਰਨ ਦੇ ਦਿੱਤੇ ਆਦੇਸ਼ ਤੇ ਹੋਈ ਕਾਰਵਾਈ ਬਾਰੇ ਤੋਂ ਉਹਨਾਂ ਨੂੰ ਜਾਣੂ ਕਰਵਾਇਆ ਜਾਏ।
ਮੌਜੂਦਾ ਕੌਮੀ ਸੰਕਟ ਦੇ ਚਲਦਿਆਂ ਅੱਜ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਜੱਥੇਦਾਰ ਦੇ ਸੱਦੇ ‘ਤੇ ਅਰਦਾਸ ਕੀਤੀ ਗਈ।ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਨੌਕਰੀ ਤੋਂ ਫਾਰਗ ਕਰਨ ਸਮੇਤ ਹੋਰ ਪੰਥਕ ਮਾਮਲਿਆਂ ਨੂੰ ਲੈ ਕੇ ਪੈਦਾ ਹੋਏ ਪੰਥਕ ਸੰਕਟ ਦੇ ਹੱਲ ਲਈ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸੰਗਤਾਂ ਨੂੰ ਅੱਜ ਅਕਾਲ ਤਖਤ ਸਾਹਿਬ ‘ਤੇ ਅਰਦਾਸ ਕਰਨ ਦਾ ਸੱਦਾ ਦਿੱਤਾ ਸੀ।
ਸਿੱਖ ਕੌਮ ਦੇ ਮੌਜੂਦਾ ਅੰਦਰੂਨੀ ਸੰਕਟ ਦੇ ਹੱਲ ਲਈ ਇਕੱਤਰ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਲਈ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ 10 ਜਨਵਰੀ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਤੇ ਗੁਰੂ ਚਰਨਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਰੀਕਾਂ ਬਦਲਣ ਦੇ ਮਾਮਲੇ 'ਤੇ ਟਿੱਪਣੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਪਹਿਲਾਂ ਤਾਂ ਬਿਨਾਂ ਮਾਹਿਰਾਂ ਦੇ ਪੰਜ ਸਿੰਘ ਸਾਹਿਬਾਨ ਮਰਜ਼ੀ ਅਨੁਸਾਰ ਕੈਲੰਡਰ 'ਚ ਸੋਧ ਦਾ ਫੈਸਲਾ ਲੈਂਦੇ ਹਨ ਅਤੇ ਬਾਅਦ 'ਚ ਇਹ ਫੈਸਲਾ ਪਲਟਣ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜਰੂਰੀ ਨਹੀਂ ਸਮਝੀ ਜਾਂਦੀ।