ਐਸਨ 'ਚ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਨਾਨਕਸਰ ਦਰਬਾਰ ਵਿਚ ਹੋਏ ਬੰਬ ਧਮਾਕੇ ਦੀ ਜਾਂਚ ਕਰਨ ਦੇ ਲਈ ਜਰਮਨ ਸਰਕਾਰ ਨੇ ਵਿਸ਼ੇਸ਼ ਕਮਿਸ਼ਨ ਦਾ ਗਠਨ ਕੀਤਾ ਹੈ। ਐਸਨ ਦੇ ਪੁਲਿਸ ਕਮਿਸ਼ਨਰ ਰਿਚਰ ਨੇ ਕੁਮਾਰ ਨੂੰ ਦੱਸਿਆ ਕਿ ਪੁਲਿਸ ਵਿਭਾਗ ਨੇ ਧਮਾਕੇ ਦੀ ਜਾਂਚ ਦੇ ਲਈ ਵਿਸ਼ੇਸ਼ ਕਮਿਸ਼ਨ ਦਾ ਗਠਨ ਕੀਤਾ ਹੈ। ਹੁਣ ਤੱਕ ਦੀ ਜਾਂਚ ਵਿਚ ਪੁਲਿਸ ਨੂੰ ਇਸ ਧਮਾਕੇ ਦਾ ਅੱਤਵਾਦੀ ਘਟਨਾ ਹੋਣ ਬਾਰੇ ਕੋਈ ਸੰਕੇਤ ਨਹੀਂ ਮਿਲਿਆ, ਪ੍ਰੰਤੂ ਅਸੀ ਹਰ ਪੱਖ ਤੋਂ ਜਾਂਚ ਕਰ ਰਹੇ ਹਾਂ ਅਤੇ ਇਸ ਲਈ ਅਸੀ ਲਗਾਤਾਰ ਭਾਰਤੀ ਅਧਿਕਾਰੀਆਂ ਨਾਲ ਸੰਪਰਕ ਵਿਚ ਹਾਂ'।