ਤੀਜਾ ਘੱਲੂਘਾਰਾ ਜੂਨ ੧੯੮੪ ਸਿੱਖ-ਯਾਦ ਦਾ ਅਭੁੱਲ ਹਿੱਸਾ ਬਣ ਚੁੱਕਾ ਹੈ। ਇਸ ਅਭੁੱਲ ਯਾਦ ਵਿੱਚੋਂ ਹੀ ਜੂਨ ੧੯੮੪ ਪਿੱਛੇ ਕਾਰਜਸ਼ੀਲ ਅਦਿਸ ਤੇ ਸੂਖਮ ਕਾਰਨਾ ਨੂੰ ਭਾਲਕੇ, ਇਸ ਵਰਤਾਰੇ ਨੂੰ ਸਮਝਣ ਦੇ ਯਤਨ ਛੁਪੇ ਹੋਏ ਹਨ। ਓਪਰੀ ਨਜਰੇ ਵੇਖਣਾ ਹੋਵੇ ਤਾਂ ਸਿੱਖੀ ਦੀ ਵਿਰੋਧੀ ਧਿਰ ਬਿਪਰ ਸੰਸਕਾਰੀ ਹਿੰਦੂ ਸੀ ਅਤੇ ਹੈ। ਇਸ ਕਰਕੇ ਜੂਨ ੧੯੮੪ ਦੇ ਵਰਤਾਰੇ ਨੂੰ ਸਮਝਣ ਲਈ ਬਿਪਰ-ਸੰਸਕਾਰੀ ਹਿੰਦੂ-ਮਨ ਦੀ ਬਣਤਰ ਅਤੇ ਇਤਿਹਾਸ ਵਿਚ ਸਿੱਖੀ ਨਾਲ ਇਸਦੇ ਵਿਹਾਰ ਨੂੰ ਸਮਝਣਾ ਬਹੁਤ ਲਾਜਮੀ ਬਣ ਜਾਂਦਾ ਹੈ,
ਇੰਗਲੈਂਡ ਦੇ ਸ਼ਹਿਰ ਡਰਬੀ ਦੀ ਸਿਟੀ ਕੌਂਸਲ ਵੱਲੋਂ 1984 ਦੇ ਜੂਨ ਅਤੇ ਨਵੰਬਰ ਵਿਚ ਭਾਰਤ ਵਿਚ ਸਿੱਖਾਂ ਉੱਤੇ ਕੀਤੇ ਗਏ ਹਮਲਿਆਂ ਬਾਰੇ ਮਤਾ ਪ੍ਰਵਾਣ ਕੀਤਾ ਗਿਆ ਹੈ।
ਲੰਡਨ: ਜਦੋਂ ਜੂਨ 1984 ਵਿਚ ਬਿਪਰਵਾਦੀ ਇੰਡੀਅਨ ਸਟੇਟ ਨੇ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਉੱਤੇ ਹਮਲਾ ਕੀਤਾ ਸੀ ...
ਲੰਘੇ ਐਤਵਾਰ (16 ਜੂਨ ਨੂੰ) ਇੰਗਲੈਂਡ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਲੰਡਨ ਵਿਖੇ ਇਕੱਤਰ ਹੋਏ ਅਤੇ ਤੀਜੇ ਘੱਲੂਘਾਰੇ ਦੀ 40ਵੀਂ ਵਰੇਗੰਢ ਮੌਕੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਲੰਡਨ ਸਥਿਤ ‘ਟਰੈਫਲੈਗਰ ਸਕੂਏਅਰ’ ਵਿਖੇ 40ਵੀਂ ਸਲਾਨਾ ਆਜ਼ਾਦੀ ਰੈਲੀ ਕੀਤੀ।
ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂ ਸ਼ਹਿਰ ਵਿਖੇ ਤੀਜੇ ਘੱਲੂਘਾਰੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਤੀਜੇ ਘੱਲੂਘਾਰੇ, ਜੂਨ 1984 ਵਿੱਚ ਇੰਡੀਆ ਦੀ ਫੌਜ ਵੱਲੋਂ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿੱਚ ਸਿੱਖ ਵਸੋਂ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ 70 ਤੋਂ ਵੱਧ ਗੁਰਦੁਆਰਾ ਸਾਹਿਬਾਨ ਉੱਪਰ ਕੀਤੇ ਗਏ ਫੌਜੀ ਹਮਲਿਆਂ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਪੰਥ ਸੇਵਕ ਜਥਾ ਮਾਝਾ ਵੱਲੋਂ 8 ਜੂਨ 2024 ਨੂੰ ਇੱਕ ਗੁਰਮਤਿ ਸਮਾਗਮ ਕਰਵਾਇਆ ਗਿਆ।
ਭਾਰਤ ਦੀ ਹਕੂਮਤ ਵੱਲੋਂ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ ਜਰਮਨ ਦੇ ਸਿੱਖਾਂ ਤੇ ਪੰਥਕ ਜਥੇਬੰਦੀਆਂ ਵੱਲੋ ਰੋਹ ਮੁਜ਼ਾਹਰਾ ਕੀਤਾ ਗਿਆ।
ਪਿੰਡ ਬਡਰੁੱਖਾਂ ਦੀ ਸੰਗਤ ਵਲੋਂ ਤੀਜੇ ਘੱਲੂਘਾਰੇ ਦੀ ਯਾਦ 'ਚ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਜੀ ਵਿਖੇ ਕਰਵਾਇਆ ਗਿਆ।
ਜਥੇਦਾਰ ਜਰਨੈਲ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਮੰਜੀ ਸਾਹਿਬ ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਦੀ ਇਕੱਤਰਤਾ ਹੋਈ।
ਭਾਰਤੀ ਹਕੂਮਤ ਵੱਲੋਂ ਜੂਨ 84 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਹੋਰ 37 ਗੁਰਦੁਆਰਿਆ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40 ਵੇ ਵਰ੍ਹੇ ਨੂੰ ਸਮਰਪਿਤ ਦੇਸ਼ ਵਿਦੇਸ਼ ਵਿੱਚ ਰੱਖੇ ਸਮਾਗਮਾਂ, ਸੈਮੀਨਾਰਾਂ ਤੇ ਰੋਹ ਮੁਜ਼ਾਹਰਿਆਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋ ਕੇ ਅੱਜ ਜੋ ਇਸ ਘੱਲੂਘਾਰੇ ਨੂੰ ਭੁੱਲ ਗਏ ਜਾਂ ਭੁੱਲ ਜਾਣ ਦੀਆਂ ਸਲਾਹਾਂ ਦੇ ਰਹੇ ਹਨ ਉਹਨਾਂ ਲੋਕਾਂ ਦੇ ਨਾ ਪਾਕਿ ਇਰਾਦਿਆਂ ਨੂੰ ਸਿੱਖ ਕੌਮ ਨਕਾਮ ਕਰੇ।
Next Page »