ਅਖੰਡ ਕੀਰਤਨੀ ਜਥੇ ਵੱਲੋਂ ਅੱਜ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਂਦੇ ਰਹੇ ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਅਗਵਾਈ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਇਕ ਇਕੱਤਰਤਾ ਧਰਮਕੋਟ ਵਿਚ ਹੋਈ, ਜਿਸ ਵਿਚ ਅਜੋਕੇ ਪੰਥਕ ਹਾਲਾਤਾਂ ਅਤੇ ਪੰਜਾਬ ਦੀ ਵਰਤਮਾਨ ਧਾਰਮਿਕ, ਸਮਾਜਿਕ, ਅਤੇ ਰਾਜਨੀਤਕ ਦਸ਼ਾ ਬਾਰੇ ਗੰਭੀਰ ਵਿਚਾਰ ਚਰਚਾ ਹੋਈਆਂ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸਿੱਖੀ ਸਿਧਾਂਤਾਂ ਨੂੰ ਲੱਗ ਰਹੀ ਢਾਹ ਨੂੰ ਬਚਾਉਣ ਲਈ ਸਿੱਖ ਚਿੰਤਕਾਂ ਦੀ ਹੰਗਾਮੀ ਮੀਟਿੰਗ ਹੋਈ। ਇਹ ਮੀਟਿੰਗ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਯਤਨਾਂ ਸਦਕਾ ਵੱਖ-ਵੱਖ ਜਥੇਬੰਦੀਆਂ ਨੂੰ ਇਕ ਪਲੇਟਫਾਰਮ ’ਤੇ ਇਕੱਠਾ ਕਰਨ ਲਈ ਕੀਤੀ ਗਈ।
ਸੌਦਾ ਸਾਧ ਮਾਫੀ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਕਰਕੇ ਸ਼੍ਰੋਮਣੀ ਗਰੁਦਆਰਾ ਪ੍ਰਬੰਧਕ ਕਮੇਟੀਵੱਲੋਂ ਬਰਖਾਸਤ ਕੀਤੇ ਪੰਜਾਂ ਪਿਆਰਿਆਂ ਨੂੰ ਅੱਜ ਇੱਥੇ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਸਮਰਪਿਤ ਜੱਥੇਬੰਦੀਆਂ ਵੱਲੋਂ ਸਨਮਾਨਿਤ ਕੀਤਾ ਗਿਆ।
ਅੰਮ੍ਰਿਤ ਸੰਚਾਰ ਮੁਹਿੰਮ ਦੀ ਰੂਪ ਰੇਖਾ ਉਲੀਕਣ ਲਈ ਸੱਦੀ ਪੰਥਕ ਸੰਸਥਾਵਾਂ ਤੇ ਸ਼ਖਸ਼ੀਅਤਾਂ ਦੀ ਇਕੱਤਰਤਾ ਅੰਮ੍ਰਿਤਸਰ ਸਾਹਿਬ: ਡੇਰਾ ਸਿਰਸਾ ਮੁਖੀ ਨੂੰ ਬਿਨ ਮੰਗੀ ਮੁਆਫੀ ਦਿੱਤੇ ਜਾਣ ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋ ਬੁਲਾਈ ਗਈ ਪੰਥਕ ਕਨਵੈਨਸ਼ਨ ਦੌਰਾਨ ਸੰਗਤਾਂ ਨੇ ਹੱਥ ਖੜੇ ਕਰੜੇ ਸੌਦਾ ਸਾਧ ਦੀ ਮੁਆਫੀ ਨੂੰ ਰੱਦ ਕਰਨ ਨੂੰ ਪ੍ਰਵਾਨਗੀ ਦੇਣ ਦੇ ਨਾਲ ਨਾਲ ਪੰਥਕ ਧਿਰਾਂ ਨੂੰ ਏਕਤਾ ਕਰਨ ਦੀ ਅਪੀਲ ਕਰਦਿਆ ਸਰਬੱਤ ਖਾਲਸਾ ਬੁਲਾ ਕੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ ਮੁਕਤੀ ਦਾ ਵਿਧੀ ਵਿਧਾਨ ਤਿਆਰ ਕਰਨ ਦੇ ਐਲਾਨ ਨੂੰ ਪਰਵਾਨਗੀ ਦਿੱਤੀ ਗਈ।
ਕਿਸੇ ਵੀ ਕੌਮ ਦੀ ਅਸਲ ਜਾਇਦਾਦ ਉਸਦੇ ਪੁਰਖਿਆਂ ਨਾਲ ਸਬੰਧਿਤ ਯਾਦਗਾਰਾਂ ਹੁੰਦੀਆਂ ਹਨ, ਜਿਸ ਨਾਲ ਕੌਮ ਦਾ ਅਤੀਤ ਜੁੜਿਆ ਹੰਦਾ ਹੈ ਅਤੇ ਇਹੀ ਯਾਦਗਾਰਾਂ ਕੋੰਮਾਂ ਦੀਆਂ ਆਉਣ ਵਾਲੀਆਂ ਨਸਲਾਂ ਨੂੰ ਉਸਦੇ ਵਿਰਸੇ ਨਾਲ ਜੋੜੀ ਰੱਖਦੀਆਂ ਹਨ। ਇਨ੍ਹਾਂ ਦੀ ਸਾਂਭ ਸੰਭਾਲ ਅਤੇ ਮੁੱਢਲੀ ਦਿੱਖ ਕਾਇਮ ਰੱਖਣਾ ਜਾਗਰੂਕ ਕੌਮ ਦੀ ਮੁੱਖ ਜ਼ਿਮੇਵਾਰੀ ਹੁੰਦੀ ਹੈ।
ਨਾਨਕਸ਼ਾਹੀ ਕੈਲੰਡਰ ਬਾਰੇ ਲਗਾਤਾਰ ਵਿਚਾਰਕ ਮਤਭੇਦਾਂ ਦੇ ਉੱਭਰਨ ਦੇ ਨਤੀਜੇ ਵਜੋਂ ਬੀਤੀ 17 ਜਨਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਵੱਲੋਂ ਸੇਵਾ ਮੁਕਤ ਕੀਤੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਦਾਇਰ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਪਤਨੀ ਸੁਖਦੇਵ ਕੌਰ ਦੇ ਖਿਲਾਫ ਥਾਣਾ ਤਲਵੰਡੀ ਸਾਬੋ ਵਿੱਚ ਧੋਖਾਧੜੀ ਦੀ ਧਾਰਾ 420, 465, 467, 468, 471, 506, 408, 120 ਬੀ ਆਈ ਪੀ ਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਬਲਵੰਤ ਸਿੰਘ ਨੰਦਗੜ ਨੇ ਕਿਹਾ ਕਿ ਸਰਕਾਰ ਨੇ ਧਾਰਾ 25 ਬੀ ਨੂੰ ਖਤਮ ਨਹੀਂ ਕੀਤਾ ਅਤੇ ਨਾ ਹੀ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਹੈ ਇਸ ਵਾਸਤੇ ਸੰਮੂਹ ਸਿੱਖ 26 ਜਨਵਰੀ ਨੂੰ ਕਾਲਾ ਦਿਨ ਮਨਾਉਣ ਅਤੇ ਆਪਣੇ ਘਰਾਂ ਅਤੇ ਗੱਡੀਆਂ ਉੱਪਰ ਕਾਲੇ ਝੰਡੇ ਲਾਉਣ, ਸਿੱਖ ਆਪਣੀ ਦਸਤਾਰ ਤੇ ਕਾਲੀਆਂ ਪੱਟੀਆਂ ਬੰਨਣ ਬੀਬੀਆਂ ਵੀ ਸਿਰਾਂ ਤੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਦਾ ਪ੍ਰਗਟਾਵਾ ਕਰਨ।
ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਦ੍ਰਿੜਤਾ ਸਟੈਂਡ ਲ਼ੈਣ ਵਾਲੇ ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਿੰਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੋਂ ਅਹੁਦੇ ਤੋਂ ਹਟਾਉਣ ਤੋਂ ਬਾਅਦ ਸ਼੍ਰੀ ਅਖੰਡ ਪਾਠ ਕਰਵਾਉਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਰੂਪ ਨਾ ਦੇਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਇਤਰਾਜ਼ ਜਤਾਇਆ ਹੈ।
Next Page »