ਘੱਟਗਿਣਤੀ ਕੌਮਾਂ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ: ਕਰਨਾਟਕਾ ਵਿਚ ਹਿੰਦੂ ਭੀੜ ਵਲੋਂ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ‘ਤੇ ਸਖਤ ਪ੍ਰਤੀਕਰਮ ਦਿੰਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਘੱਟ ਗਿਣਤੀ ਕੌਮਾਂ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ।ਇਸ ਤਰ੍ਹਾਂ ਦੀਆਂ ਘਟਨਾਵਾਂ ਭਾਰਤ ਵਿੱਚ ਜੇ ਹੁੰਦੀਆਂ ਰਹਿਣਗੀਆਂ ਤਾਂ ਇਸ […]

ਪੰਜਾਬ ਪੁਲਿਸ ਅਤੇ ਭਾਰਤੀ ਜਾਂਚ ਅਜੈਂਸੀਆਂ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾ ਰਹੀਆਂ ਹਨ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ: ਭਾਰਤੀ ਸੁਰੱਖਿਆ ਅਜੈਂਸੀਆਂ ਅਤੇ ਪੰਜਾਬ ਪੁਲਿਸ ਵਲੋਂ ਬੀਤੇ ਸਮੇਂ ਦੌਰਾਨ ਵੱਖ-ਵੱਖ ਕੇਸ ਪਾ ਕੇ ਗ੍ਰਿਫਤਾਰ ਕੀਤੇ ਗਏ ਅਤੇ ਨਾਮਜ਼ਦ ਕੀਤੇ ਗਏ ਸਿੱਖ ਨੌਜਵਾਨਾਂ ਦੇ ਮਾਮਲਿਆਂ ਬਾਰੇ ਸਖਤ ਟਿੱਪਣੀਆਂ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਿਦੇਸ਼ਾਂ […]

ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਢਾਡੀ ਦਰਬਾਰ ਬੰਦ ਕਰਾਉਣ ਦੇ ਰੋਸ ਵਜੋਂ ਹੈਰੀਟੇਜ ਸਟਰੀਟ ‘ਚ ਸਜਾਇਆ ਦੀਵਾਨ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਢਾਡੀ ਦੀਵਾਨ ਸਜਾਉਣ ਦੇ ਸਮੇਂ ਨੂੰ ਲੈ ਕੇ ਢਾਡੀ ਸਭਾਵਾਂ ਵਿਚ ਚਲ ਰਹੇ ਵਿਵਾਦ ਦਾ ਮਾਮਲਾ ਅੱਜ ਉਦੋਂ ਹੋਰ ਭਖ ਗਿਆ ਜਦੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਸ੍ਰੋਮਣੀ ਕਮੇਟੀ ਵਲੋਂ ਨਿਯਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਫੈਸਲੇ ਦਾ ਵਿਰੋਧ ਕਰਦਿਆਂ […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸਜਦੇ ਰਵਾਇਤੀ ਢਾਡੀ ਦਰਬਾਰ ਬੰਦ ਕੀਤੇ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਢਾਡੀ ਦਰਬਾਰ ਸਜਾਉਣ ਲਈ ਜਿੰਮੇਵਾਰ ਦੋ ਢਾਡੀ ਸਭਾਵਾਂ ਦਰਮਿਆਨ ਆਪਸੀ ਖਿੱਚੋਤਾਣ ਦੇ ਚਲਦਿਆਂ ਪ੍ਰਬੰਧਕਾਂ ਵਲੋਂ ਇਹ ਢਾਡੀ ਦਰਬਾਰ ਅਗਲੇ ਹੁਕਮਾਂ ਤੀਕ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਦੋਸ਼ ਲਾਇਆ ਹੈ […]

ਹਰਿੰਦਰ ਸਿੱਕਾ ਨੂੰ ਪੰਥ ਵਿੱਚੋਂ ਛੇਕਣ ਦਾ ਐਲਾਨ; ਸਿੱਕਾ ਸਿੱਖਾਂ ਦਾ ਖੂਨ ਵਹਾਉਣ ਦੀ ਸਾਜਿਸ਼ ਦਾ ਮੋਹਰਾ ਬਣ ਰਿਹਾ ਹੈ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ:  ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਪਾਤਸ਼ਾਹ ‘ਤੇ ਬਣਾਈ ਫਿਲਮ ਵਿੱਚ ਗੁਰੂ ਸਾਹਿਬ ਤੇ ਗੁਰੂ ਪ੍ਰੀਵਾਰ ਨੂੰ ਫਿਲਮੀ ਕਲਾਕਾਰਾਂ ਦੇ ਰਾਹੀਂ ਪੇਸ਼ ਕਰਕੇ ਸਿੱਖ ਹਿਰਦਿਆਂ ਨੂੰ ਵਲੂੰਧਰਣ ਵਾਲੇ ਹਰਿੰਦਰ ਸਿੱਕਾ ਖਿਲਾਫ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਉਸਨੂੰ ਸਿੱਖ ਪੰਥ ‘ਚੋਂ ਖਾਰਜ ਕਰ ਦਿੱਤਾ ਹੈ।ਇਸਦੇ ਨਾਲ ਹੀ ਵਿਵਾਦਤ ਫਿਲਮ ਨੂੰ ਪ੍ਰਵਾਨਗੀ ਦੇਣ ਵਾਲੇ ਸਾਰੇ […]

ਗਿਆਨੀ ਗੁਰਬਚਨ ਸਿੰਘ ਨੇ ਵੀ ਨਾਨਕ ਸ਼ਾਹ ਫ਼ਕੀਰ ਫਿਲਮ ਤੇ ਪਾਬੰਦੀ ਲਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁਤਵਾਜ਼ੀ ਜਥੇਦਾਰਾਂ ਤੋਂ ਬਾਅਦ ਪੰਥਕ ਰੋਹ ਨੂੰ ਦੇਖਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਫਿਲਮ ਦੀ ਰਿਲੀਜ਼ ਖਿਲਾਫ ਸ਼ਾਂਤਮਈ ਰੋਸ ਪ੍ਰਦਰਸ਼ਨ […]

ਸ਼੍ਰੋਮਣੀ ਕਮੇਟੀ ਨੇ ਚੁੱਪ ਚਾਪ ਜਾਰੀ ਕੀਤਾ ਨਾਨਕਸ਼ਾਹੀ ਕੈਲੰਡਰ, ਮੀਡੀਆ ਨੂੰ ਸਮਾਗਮ ਤੋਂ ਰੱਖਿਆ ਦੂਰ

ਸਾਲ 2010 ਵਿੱਚ ਸੋਧਾਂ ਦੇ ਨਾਮ ਹੇਠ ਮਿਲਗੋਭਾ ਬਣਾ ਦਿੱਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜਾਰੀ ਕਰਨ ਲਈ ਵੀ ਪਰਚਾਰ ਪ੍ਰਸਾਰ ਮਾਧਿਅਮ ਦਾ ਸਹਾਰਾ ਲੈਣ ਵਾਲੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਨੇ ਅੱਜ ਸੰਮਤ 550 (2018-19) ਦਾ ਕੈਲੰਡਰ ਚੁੱਪ ਚੁਪੀਤੇ ਹੀ ਜਾਰੀ ਕਰ ਦਿੱਤਾ।

ਕੀ ਕੇਂਦਰੀ ਸਿੱਖ ਅਜਾਇਬ ਘਰ, ਕੌਮੀ ਹਿੱਤ ਕੁਰਬਾਨ ਕਰਨ ਵਾਲਿਆਂ ਲਈ ਹੈ?

ਸ੍ਰੀ ਦਰਬਾਰ ਸਾਹਿਬ ਸਥਿਤ ਕੇਂਦਰੀ ਸਿੱਖ ਅਜਾਇਬ ਘਰ ,ਗੁਰੂ-ਗ੍ਰੰਥ,ਗੁਰੂ ਪੰਥ ਅਤੇ ਗੁਰ ਸਿਧਾਂਤਾਂ ਦੀ ਚੜ੍ਹਦੀ ਕਲਾ ਲਈ ਕੁਰਬਾਨ ਹੋਇਆਂ ਦੀ ਸਦੀਵੀ ਯਾਦ ਸੰਭਾਲਣ ਲਈ ਹੈ ਜਾਂ ਉਨ੍ਹਾਂ ਲਈ ਜਿਨ੍ਹਾਂ ਨੇ ਆਪਣੇ ਨਿੱਜੀ ਤੇ ਸੌੜੇ ਹਿੱਤਾਂ ਲਈ ਕੌਮੀ ਹਿੱਤ ਕੁਰਬਾਨ ਕਰ ਦਿੱਤੇ।ਇਹ ਸਵਾਲ ਉਸ ਵੇਲੇ ਪੁਛਿਆ ਗਿਆ ਹੈ ਜਦੋਂ ਸ਼੍ਰੋਮਣੀ ਕਮੇਟੀ ਨੇ ਡੇਰਾ ਸਿਰਸਾ ਮੱੁਖੀ ਨੂੰ ਬਿਨ ਮੰਗੀ ਮੁਆਫੀ ਦੇਣ ਦੇ ਫੈਸਲੇ ਵਿੱਚ ਸ਼ਾਮਿਲ ਹੋਣ ਕਾਰਣ ਚਰਚਾ ਵਿੱਚ ਰਹੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (ਮਰਹੂਮ) ਗਿਆਨੀ ਮੱਲ੍ਹ ਸਿੰਘ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾ ਦਿੱਤੀ ।

ਮਾਲਵੇ ਸਿੱਖ ਦਰਬਾਰ ਸਾਹਿਬ ਦੀ ਨਕਲ ‘ਤੇ ਉਸਾਰੀ ਜਾ ਰਹੀ ਇਮਰਾਤ ਦਾ ਮਸਲਾ ਅਤੇ ਸ਼੍ਰੋਮਣੀ ਕਮੇਟੀ (ਵਿਚਾਰ/ਲੇਖ)

ਅੱਜ ਹਰਿਮੰਦਰ ਸਾਹਿਬ ਦੀ ਹੂ ਬ ਹੂ ਨਕਲ ਕਰ ਕੇ “ਮਾਲਵੇ ਦਾ ਹਰਿਮੰਦਰ ਸਾਹਿਬ ” ਉਸਾਰ ਦਿੱਤਾ ਗਿਆ ਹੈ ਕੱਲ ਨੂੰ ਕੋਈ ਸ੍ਰੀ ਅਕਾਲ ਤਖ਼ਤ ਦੀ ਨਕਲ ਬਣਾ ਕੇ ” ਮਾਲਵੇ ਦਾ ਅਕਾਲ ਤਖ਼ਤ “ਭੀ ਉਸਾਰ ਸਕਦਾ ਹੈ।

ਗੁ:ਛੋਟਾ ਘਲੂਘਾਰਾ ਦੇ ਸਾਬਕਾ ਪ੍ਰਧਾਨ ਮਾਸਟਰ ਜੌਹਰ ਸਿੰਘ ਨੂੰ ਸ੍ਰੀ ਅਕਾਲ ਤਖਤ ਵੱਲੋਂ ਤਨਖਾਹ

ਗੁਰਦਾਸਪੁਰ ਜਿਲ੍ਹੇ ਦੇ ਕਸਬਾ ਕਾਹਨੂੰਵਾਨ ਸਥਿਤ ਇਤਿਹਾਸਕ ਗੁਰਦੁਆਰਾ ਛੋਟਾ ਘਲੂਘਾਰਾ ਵਿਖੇ ਵਾਪਰੀ ਅਨੈਤਿਕ ਘਟਨਾ ਦੇ ਸਬੰਧ ਵਿੱਚ ਸਰਬੱਤ ਖਾਲਸਾ ਦੇ ਜਥੇਦਾਰਾਂ ਪਾਸੋਂ ਤਨਖਾਹ ਲਵਾਣ ਵਾਲੇ ਗੁ:ਸਾਹਿਬ ਦੇ ਸਾਬਕਾ ਪ੍ਰਧਾਨ ਮਾਸਟਰ ਜੋਹਰ ਸਿੰਘ ਅੱਜ ਅਚਨਚੇਤ ਹੀ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਇਕਤਰ ਹੋਏ ਜਥੇਦਾਰ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ ਤੇ ਹੋਈ ਭੁੱਲ ਦੀ ਖਿਮਾ ਯਾਚਨਾ ਕਰਦਿਆਂ ਤਨਖਾਹ ਲਵਾਈ।