ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇ ਮਾਮਲੇ ਵਿੱਚ ਸੰਗਤੀ ਰੋਹ ਤੇ ਰੋਸ ਦਾ ਸ਼ਿਕਾਰ ਹੋਏ ਗਿਆਨੀ ਗੁਰਬਚਨ ਸਿੰਘ ਹਾਜਰ ਸਨ ਉਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੀ ਮੌਜੂਦ ਸਨ।
ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਧਾਮਾਂ ਤੇ ਵਿਸ਼ੇਸ਼ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਢਾਡੀ ਪ੍ਰੰਪਰਾ ਦੀ ਸੇਵਾ ਨਿਭਾਅ ਰਹੇ ਢਾਡੀਆਂ ਦੀ ...
ਸਾਲ 2015 ਵਿੱਚ ਤਖਤਾਂ ਦੇ ਜਥੇਦਾਰਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਬਾਦਲਾਂ ਦੇ ਹੁਕਮ ਤੇ ਦਿੱਤੀ ਮੁਆਫੀ ਦਾ ਇੰਕਸ਼ਾਫ ਕਰਨ ਵਾਲੇ ਗਿਆਨੀ ਗੁਰਮੁਖ ਸਿੰਘ ਦੀ ਘਰ ਵਾਪਸੀ ਤੋਂ ਕਮੇਟੀ ਪ੍ਰਧਾਨ ਨੇ ਇਹ ਕਹਿਕੇ ਪਰਦਾ ਚੱੁਕ ਦਿੱਤਾ ਹੈ ਕਿ ਗੁਰਮੁਖ ਸਿੰਘ ਨੇ ਆਪਣੀ ਕੀਤੀ ਭੁੱਲ ਦੀ ਮੁਆਫੀ ਮੰਗ ਲਈ ਹੈ ।ਕਮੇਟੀ ਪ੍ਰਧਾਨ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਕਿ ਉਹ ਸਾਡਾ ਮੁਲਾਜਮ ਹੈ ਤੇ ਮੁਲਾਜਮ ਹੋਣ ਦੇ ਨਾਤੇ ਮੈਂ ਉਸਦੀ ਤਬਦੀਲੀ ਵਾਪਸ ਅਕਾਲ ਤਖਤ ਤੇ ਕਰ ਦਿੱਤੀ ਹੈ ।
ਗਿਆਨੀ ਗੁਰਮੁਖ ਸਿੰਘ ਦੇ ਭਰਾ ਅਤੇ ‘ਨਿੱਜੀ ਸਹਾਇਕ’ (ਪਰਸਨਲ ਅਸਿਸਟੈਂਟ) ਹਿੰਮਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਤੋਂ ਮੁੱਕਰਨ ਦਾ ਐਲਾਨ ਕਰ ਦਿੱਤਾ। ‘ਦਾ ਟ੍ਰਿਿਬਊਨ’ ਅਖਬਾਰ ਨੇ ਹਿੰਮਤ ਸਿੰਘ ਨਾਲ ਗੱਲਬਾਤ ਦਾ ਇਕ ਨਿੱਕਾ ਜਿਹਾ ਟੋਟਾ ਯੂ-ਟਿਊਬ ਨਾਮੀ ਮੱਕੜਤੰਦ (ਵੈਬਸਾਈਟ) ਉੱਤੇ ਪਾਇਆ ਹੈ। ਇਸ ਗੱਲਬਾਤ ਵਿੱਚ ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਬਾਰੇ ‘ਅਣਜਾਣਤਾ’ ਪਰਗਟਾਈ ਹੈ ਅਤੇ ਦੋਸ਼ ਲਾਇਆ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਸਟਿਸ (ਰਿਟਾ.) ਰਣਜੀਤ ਸਿੰਘ ਨੇ ਉਸ ਤੇ ਦਬਾਅ ਪਾ ਕੇ ਉਸ ਕੋਲੋਂ ਕੁਝ ਦਸਤਾਵੇਜ਼ਾਂ ਉੱਤੇ ਦਸਤਖਤ ਕਰਵਾਏ ਸਨ।
ਚੰਡੀਗੜ੍ਹ: ਨਰਿੰਦਰ ਪਾਲ ਸਿੰਘ ਡੇਰਾ ਸਿਰਸਾ ਦੇ ਵਿਰੁਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਰੱਦ ਕਰਵਾਣ ਦੀ ਵਿਉਂਤਬੰਦੀ ਮੁੰਬਈ ਵਿਖੇ ਹੋਈ ਜਿਸ ...
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾਏ ਜਾਣ ਨੂੰ ਦੁਖਦਾਈ ਕਰਾਰ ਦਿੰਦਿਆਂ ...
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਪਿੱਛੇ ਬਾਦਲ ਪਿਉ ...
ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਨੇ ਅੱਜ (12 ਦਸੰਬਰ, 2017) ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਪੇਸ਼ ਹੋਕੇ ਉਪਰੋਕਤ ਘਟਨਾਵਾਂ ਲਈ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸੱਤਾ ਭੁੱਖ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੁਝਾਅ ਦਿੱਤਾ ਹੈ ਕਿ ਮਾਮਲੇ ਦੀ ਤਹਿ ਤੀਕ ਜਾਣ ਲਈ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਵਿਚਲੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਦੇ ਨਾਰਕੋ ਟੈਸਟ ਕਰਵਾਏ ਜਾਣ।
ਸਤੰਬਰ 2015 ਵਿੱਚ ਡੇਰਾ ਸਿਰਸਾ ਮੁੱਖੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਤਖਤਾਂ ਦੇ ਜਥੇਦਾਰਾਂ ਵਲੋਂ ਦਿੱਤੀ ਗਈ ਬਿਨਮੰਗੀ ਮੁਆਫੀ ਦੇ ਹੁਕਮ ਉਸ ਵੇਲੇ ਦੇ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ, ਉਪ ਮੁਖ ਮੰਤਰੀ ਸੁਖਬੀਰ ਬਾਦਲ ਨੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਤੋਂ ਜਥੇਦਾਰਾਂ ਨੂੰ ਮਿਲੇ ਸਨ, ਦਾ ਇੰਕਸ਼ਾਫ ਕਰਨ ਵਾਲੇ ਤਖਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਨੇ ਕਮੇਟੀ ਅਧਿਕਾਰੀਆਂ ਵਲੋਂ ਪ੍ਰੇਸ਼ਾਨ ਕਰਨ ਕਾਰਣ ਕਮੇਟੀ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਮਕਾਨ ਖਾਲੀ ਕਰਨ ਦਾ ਹੁਕਮ ਦਿੱਤੇ ਜਾਣ ਤੋਂ ਬਾਅਦ ਐਤਵਾਰ (17 ਸਤੰਬਰ) ਨੂੰ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ, ਜੋ ਦੇਰ ਸ਼ਾਮ ਨੂੰ ਬਹਾਲ ਕਰ ਦਿੱਤਾ।
Next Page »