ਸਤੰਬਰ 2015 ਵਿੱਚ 'ਜਥੇਦਾਰਾਂ' ਵਲੋਂ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਮਾਮਲੇ ਵਿੱਚ ਬਾਦਲ ਪਿਉ ਪੁੱਤਰ ਦੀ ਦਖਲਅੰਦਾਜ਼ੀ ਦਾ ਇੰਕਸ਼ਾਫ ਕਰਨ ਵਾਲੇ ਗਿਆਨੀ ਗੁਰਮੁਖ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਕੰਪਲੈਕਸ ਸਥਿਤ ਰਿਹਾਇਸ਼ ਖਾਲੀ ਕਰਨ ਲਈ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਤੇ ਸੰਕੇਤ ਵਜੋਂ ਉਨ੍ਹਾਂ ਦੇ ਭਰਾ ਦੀ ਰਿਹਾਇਸ਼ ਖਾਲੀ ਕਰਵਾ ਲਈ ਗਈ ਹੈ।
ਗਿਆਨੀ ਗੁਰਬਚਨ ਸਿੰਘ ਅਤੇ ਸਾਥੀ ਜਥੇਦਾਰਾਂ ਵਲੋਂ ਸਤੰਬਰ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਬਿਨ ਮੰਗੀ ਮੁਆਫੀ ਬਾਰੇ "ਅੰਦਰਲੀਆਂ ਕੁਝ ਗੱਲਾਂ" ਨਸ਼ਰ ਕਰਨ ਅਤੇ ਇਹ ਦੱਸਣ ਲਈ ਕਿ ‘ਡੇਰਾ ਸਿਰਸਾ ਮੁਖੀ ਨਾਲ ਸਬੰਧਤ ਮਾਮਲਾ ਨਿਪਟਾਣ ਦੇ ਆਦੇਸ਼ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਜਥੇਦਾਰਾਂ ਨੂੰ ਬੁਲਾਕੇ ਦਿੱਤੇ ਸਨ’ ਤੋਂ ਬਾਅਦ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਕੁਝ ਸਮਾਂ ਪਹਿਲਾਂ ਗਿਆਨੀ ਗੁਰਮੁੱਖ ਸਿੰਘ ਨੂੰ ਉਨ੍ਹਾਂ ਦੇ ਪਿੰਡ ਆਰਿਫਕੇ ਵਿਖੇ ਕਿਸੇ ਅਣਜਾਣ ਸ਼ਖਸ ਵਲੋਂ ਧਮਕੀ ਪੱਤਰ ਭੇਜਿਆ ਗਿਆ ਸੀ। ਹੁਣ ਗਿਆਨੀ ਗੁਰਮੁਖ ਸਿੰਘ ਨੂੰ ਦੂਸਰਾ ਧਮਕੀ ਪੱਤਰ ਵੀ ਮਿਲ ਗਿਆ ਹੈ।
ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਮੁਖ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਪੱਤਰ ਭੇਜਿਆ ਗਿਆ ਹੈ। ਇਹ ਧਮਕੀ ਪੱਤਰ ਉਨ੍ਹਾਂ ਦੇ ਜੱਦੀ ਘਰ ਪਿੰਡ ਆਰਿਫਕੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਭੇਜਿਆ ਗਿਆ। ਪੱਤਰ ਬਾਰੇ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ, ਪੁਲੀਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੂੰ ਸੂਚਿਤ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤਖ਼ਤ ਦਮਦਮਾ ਸਾਹਿਬ ਦੇ ਫਾਰਗ਼ ਜਥੇਦਾਰ ਭਾਈ ਗੁਰਮੁੱਖ ਸਿੰਘ ਦੇ ਦੋਸ਼ਾਂ ਦੇ ਜਵਾਬ 'ਚ ਕਿਹਾ ਕਿ ਚਿੱਠੀ ਸਬੰਧੀ ਸਾਰੇ ਦੋਸ਼ ਝੂਠੇ ਹਨ ਤੇ ਨਾ ਉਨ੍ਹਾਂ ਕਦੇ ਜਥੇਦਾਰਾਂ ’ਤੇ ਦਬਾਅ ਪਾਇਆ ਅਤੇ ਨਾ ਜਥੇਦਾਰਾਂ ਨੂੰ ਘਰ ਬੁਲਾਇਆ। ਉਨ੍ਹਾਂ ਕਿਹਾ ਕਿ ਸਾਰੇ ਦੋਸ਼ ਬਿਨਾਂ ਵਜ੍ਹਾ ਮੜ੍ਹੇ ਗਏ ਹਨ। ਉਹ ਬੁੱਧਵਾਰ ਨੂੰ ਪਿੰਡ ਬਾਦਲ ਵਿਚ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਵੱਲੋਂ ਬੀਤੇ ਦਿਨੀਂ ਲਏ ਫੈਸਲੇ ਵਿੱਚ ਤਬਦੀਲੀ ਕਰਦਿਆਂ ਅੱਜ ਭਾਈ ਸੁਖਦੇਵ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੈਡ ਗ੍ਰੰਥੀ ਲਗਾ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਯੋਜਿਤ ਇਕ ਸਾਦੇ ਸਮਾਗਮ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਭਾਈ ਸੁਖਦੇਵ ਸਿੰਘ ਨੂੰ ਸੇਵਾ ਸੌਂਪੀ।
ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁੱਖ ਸਿੰਘ ਨੂੰ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦੇ ਫੈਸਲੇ ਉਤੇ ਸਵਾਲ ਖੜ੍ਹੇ ਕਰਦਿਆਂ ਦਲ ਖਾਲਸਾ ਨੇ ਕਿਹਾ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਦੋ ਜਥੇਦਾਰਾਂ ਉਤੇ ਕਮੇਟੀ ਦੀ ਮਿਹਰਬਾਨੀ ਅਜੇ ਵੀ ਕਿਉਂ ਬਰਕਰਾਰ ਹੈ ਜਦਕਿ ਤਿੰਨੇ ਜਥੇਦਾਰ ਇਕੋ ਜੁਰਮ ਦੇ ਬਰਾਬਰ ਦੇ ਕਸੂਰਵਾਰ ਹਨ। ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਵਲੋਂ ਪੰਥਕ ਸੰਸਥਾਵਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਿਨਾਂ ਅਗਲਾ ਕਾਰਜਕਾਰੀ ਜਥੇਦਾਰ ਗ੍ਰੰਥੀ ਸ਼੍ਰੇਣੀ ਵਿੱਚੋਂ ਨਿਯੁਕਤ ਕਰਨ ਦੇ ਫੈਸਲੇ ਨੂੰ ਦੂਜੀ ਵੱਡੀ ਗਲਤੀ ਦਸਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਕਾਰਜਕਾਰੀ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ। ਗਿਆਨੀ ਗੁਰਮੁਖ ਸਿੰਘ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ (ਜੀਂਦ) 'ਚ ਹੈਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ। ਗਿਆਨੀ ਗੁਰਮੁਖ ਸਿੰਘ ਦੀ ਥਾਂ 'ਤੇ ਗਿਆਨੀ ਹਰਪ੍ਰੀਤ ਸਿੰਘ ਹੈਡ ਗ੍ਰੰਥੀ, ਮੁਕਤਸਰ ਸਾਹਿਬ ਨੂੰ ਦਮਦਮਾ ਸਾਹਿਬ ਦਾ ਨਵਾਂ ਜਥੇਦਾਰ ਥਾਪਿਆ ਗਿਆ ਹੈ।
ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਵੱਲੋਂ ਸੰਗਤ ਸਾਹਮਣੇ ਸੱਚ ਲਿਆਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਕੁਝ ਵੀ ਬਾਕੀ ਨਹੀਂ ਰਹਿ ਗਿਆ ਅਤੇ ਤਖਤਾਂ ਦੇ ਜਥੇਦਾਰਾਂ ਵਿੱਚ ਜੇਕਰ ਰੱਤੀ ਮਾਤਰ ਵੀ ਨੈਤਿਕਤਾ ਬਚੀ ਹੈ ਤਾਂ ਉਹਨਾਂ ਨੂੰ ਤੁਰੰਤ ਅਸਤੀਫੇ ਦੇ ਕੇ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਖੁਦ ਦੀ "ਤਨਖਾਹ" ਤਹਿ ਕਰਨੀ ਚਾਹੀਦੀ ਹੈ। ਤਾਂ ਕਿ ਭਵਿੱਖ ਵਿੱਚ ਕੋਈ ਜਥੇਦਾਰ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਉਣ ਦੀ ਹਿੰਮਤ ਨਾ ਜੁਟਾ ਸਕੇ।
ਡੇਰਾ ਸਿਰਸਾ ਦੇ ਮੁਖੀ ਨੂੰ 2015 ਵਿੱਚ ਦਿਤੀ ਗਈ ਬਿਨ ਮੰਗੀ ਮੁਆਫੀ ਮਾਮਲੇ ਵਿੱਚ ਸ਼ਾਮਲ ਰਹੇ ਗਿਆਨੀ ਗੁਰਮੁਖ ਸਿੰਘ ਨੇ ਕਿਹਾ ਹੈ ਕਿ ਡੇਰਾ ਮੁਖੀ ਦਾ ਮਾਮਲਾ ਨਿਬੇੜਣ ਦੇ ਹੁਕਮ ਉਸ ਵੇਲੇ ਦੇ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁਖ ਮੰਤਰੀ ਸੁਖਬੀਰ ਬਾਦਲ ਨੇ ਜਥੇਦਾਰਾਂ ਨੂੰ ਚੰਡੀਗੜ੍ਹ ਸਥਿਤ ਸਰਕਾਰੀ ਕੋਠੀ ਬੁਲਾਕੇ ਦਿੱਤੇ ਸਨ। ਗਿਆਨੀ ਗੁਰਮੁਖ ਸਿੰਘ ਨੇ ਅੰਮ੍ਰਿਤਸਰ ਵਿਖੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਸਿੱਖ ਸੰਗਤਾਂ ਨੂੰ ਦੱਸਣ ਕਿ 16 ਸਤੰਬਰ 2015 ਨੂੰ ਚੰਡੀਗੜ੍ਹ ਵਿਖੇ ਬਾਦਲਾਂ ਵਲੋਂ ਵਿਖਾਈ ਡੇਰੇ
ਡੇਰਾ ਸਿਰਸਾ ਪਾਸੋਂ ਵੋਟਾਂ ਮੰਗਣ ਵਾਲੇ ਸਿਆਸੀ ਆਗੂਆਂ ਪਾਸੋਂ ਸਪੱਸ਼ਟੀਕਰਨ ਦੇਣ ਦੇ ਮਾਮਲੇ ਨੂੰ ਲੈਕੇ ਡੇਰਾ ਸਿਰਸਾ ਮੁਖੀ ਨੂੰ ਸਾਲ 2015 ਵਿੱਚ ਦਿੱਤੀ ਗਈ ਮੁਆਫੀ ਦਾ ਮਾਮਲਾ ਮੁੜ ਉਭਾਰਨ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਹੋਏ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਆਪਣੀ ਉਸ ਜ਼ਿੱਦ 'ਤੇ ਕਾਇਮ ਨਜ਼ਰ ਆਏ ਜਿਸ ਰਾਹੀਂ ਉਨ੍ਹਾਂ ਸਵਾਲ ਕੀਤਾ ਸੀ ਕਿ ਆਖਿਰ ਡੇਰਾ ਸਿਰਸਾ ਮੁਖੀ ਦੀ ਮੁਆਫੀ ਵਾਲੀ ਚਿੱਠੀ ਲੈਕੇ ਕੌਣ ਆਇਆ।
« Previous Page — Next Page »