ਹਿੰਦੂਵਾਦੀ ਵਿਚਾਰਧਾਰਾ ਵਾਲੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਵਲੋਂ 25 ਅਕਤੂਬਰ ਨੂੰ ਦਿੱਲੀ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਨੂੰ ਲੈਕੇ ਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕਰ ਰਹੇ। ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸੰਸਥਾ ਸਬੰਧੀ 23 ਜੁਲਾਈ 2004 ਨੂੰ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੋਇਆ ਹੁਕਮਨਾਮਾ ਜਿਉਂ ਦਾ ਤਿਉਂ ਬਰਕਰਾਰ ਹੈ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸ਼ਰਧਾਂਜਲੀ ਸਮਾਗਮ ਮੋਤੀ ਬਾਗ ਵਿਖੇ ਸਮਾਪਤ ਹੋਇਆ। ਇਸ ਸਮਾਗਮ 'ਚ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਸ਼ਿਰਕਤ ਕੀਤੀ।
ਦਸਮੇਸ਼ ਪਿਤਾ ਦੇ ਪਰਿਵਾਰ ਖਿਲਾਫ ਟਿੱਪਣੀ ਕਰਨ ਵਾਲੇ ਨੀਲਧਾਰੀ ਮੁਖੀ ਸਤਨਾਮ ਸਿੰਘ ਪਿਪਲੀਵਾਲੇ ਨੂੰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਮੰਗਲਵਾਰ (13 ਜੂਨ) ਨੂੰ ਹੋਈ ਜਥੇਦਾਰਾਂ ਦੀ ਇਕੱਤਰਤਾ ਵਿੱਚ ਮੁਆਫ ਕਰ ਦਿੱਤਾ ਗਿਆ ਹੈ। ਜਥੇਦਾਰਾਂ ਨੇ ਇਹ ਕੋਸ਼ਿਸ਼ ਪਹਿਲਾਂ ਵੀ 4 ਅਪਰੈਲ 2017 ਨੂੰ ਹੋਈ ਇਕੱਤਰਤਾ ਵਿਚ ਕੀਤੀ ਸੀ ਪਰ ਉਸ ਵੇਲੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੇ ਉਸ ਹੁਕਮਨਾਮੇ ਤੇ ਦਸਤਖਤ ਕਰਨ ਤੋਂ ਇਹ ਕਹਿਕੇ ਨਾਂਹ ਕਰ ਦਿੱਤੀ ਸੀ ਕਿ ਪਹਿਲਾਂ ਸਤਨਾਮ ਸਿੰਘ ਪਿਪਲੀਵਾਲਾ ਖੁਦ ਆਕੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਣ ਅਤੇ ਆਪਣਾ ਪੱਖ ਰੱਖਣ।
ਨਾਮਧਾਰੀ ਸੰਪਰਦਾ ਦੇ ਇੱਕ ਧੜੇ ਦੀਆਂ ਬੀਬੀਆਂ ਵਲੋਂ ਸਿੱਖ ਅੰਮ੍ਰਿਤ ਸੰਚਾਰ ਦੀ ਨਕਲ ਅਤੇ ਅੰਮ੍ਰਿਤ ਸੰਚਾਰ ਮੌਕੇ ਹਵਨ ਕਰਨ ਦੇ ਮਾਮਲੇ 'ਤੇ ਵਿਚਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਜਥੇਦਾਰਾਂ ਨੇ ਸਮੁਚੇ ਮਾਮਲੇ ਦੀ ਘੋਖ ਪੜਤਾਲ ਲਈ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ 'ਤੇ ਅਧਾਰਿਤ ਇੱਕ 6 ਮੈਂਬਰੀ ਨਿਰਣੈ ਕਮੇਟੀ ਬਣਾਈ ਹੈ ਜੋ ਇੱਕ ਮਹੀਨੇ ਅੰਦਰ ਮਾਮਲੇ ਦੀ ਰਿਪੋਰਟ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਸੌਂਪੇਗੀ।
ਡੇਰਾ ਸਿਰਸਾ ਪਾਸੋਂ ਵੋਟਾਂ ਮੰਗਣ ਵਾਲੇ ਸਿਆਸੀ ਆਗੂਆਂ ਪਾਸੋਂ ਸਪੱਸ਼ਟੀਕਰਨ ਦੇਣ ਦੇ ਮਾਮਲੇ ਨੂੰ ਲੈਕੇ ਡੇਰਾ ਸਿਰਸਾ ਮੁਖੀ ਨੂੰ ਸਾਲ 2015 ਵਿੱਚ ਦਿੱਤੀ ਗਈ ਮੁਆਫੀ ਦਾ ਮਾਮਲਾ ਮੁੜ ਉਭਾਰਨ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਹੋਏ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਆਪਣੀ ਉਸ ਜ਼ਿੱਦ 'ਤੇ ਕਾਇਮ ਨਜ਼ਰ ਆਏ ਜਿਸ ਰਾਹੀਂ ਉਨ੍ਹਾਂ ਸਵਾਲ ਕੀਤਾ ਸੀ ਕਿ ਆਖਿਰ ਡੇਰਾ ਸਿਰਸਾ ਮੁਖੀ ਦੀ ਮੁਆਫੀ ਵਾਲੀ ਚਿੱਠੀ ਲੈਕੇ ਕੌਣ ਆਇਆ।
ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਸਥਿਤ ਤਿੰਨ ਤਖ਼ਤਾਂ ਦੇ ਜਥੇਦਾਰ ਪਟਨਾ ਸਾਹਿਬ ’ਚ ਕੀਤੇ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ। ਗਿਆਨੀ ਇਕਬਾਲ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਦੇ ਜਥੇਦਾਰਾਂ ਦੀ ਸੁਰੱਖਿਆ ਬਾਰੇ ਕੋਈ ਜ਼ਿੰਮੇਵਾਰੀ ਨਹੀਂ ਲੈ ਸਕਦੇ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਫ਼ਤਹਿਗੜ੍ਹ ਸਾਹਿਬ ’ਚ ਉਨ੍ਹਾਂ ਦੀ ਸੁਰੱਖਿਆ ਨਹੀਂ ਕਰ ਸਕੀ ਤਾਂ ਉਹ ਇੱਥੇ ਕਿਵੇਂ ਕਰਨਗੇ? ਇਹ ਪੱਤਰ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਗਿਆ ਹੈ ਜਿਸ 'ਤੇ ਇਕਬਾਲ ਸਿੰਘ ਅਤੇ ਜਨਰਲ ਸਕੱਤਰ ਦੇ ਦਸਤਖ਼ਤ ਹਨ।
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਰੋਕਣਾ ਪੰਜਾਬ ਸਰਕਾਰ ਦਾ ਕੰਮ ਹੈ ਤੇ ਇਹ ਕੰਮ ਸਖ਼ਤੀ ਨਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਿੱਖ ਵਿਰੋਧੀ ‘ਏਜੰਸੀਆਂ’ ਦਾ ਕੰਮ ਹੈ, ਜੋ ਹਾਲਾਤ ਖ਼ਰਾਬ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਉਨ੍ਹਾਂ ਨੇ ਕਦੇ ਵੀ ਮੁਆਫ਼ ਨਹੀਂ ਕੀਤਾ।
ਗਿਆਨੀ ਇਕਬਾਲ ਸਿੰਘ, ਜੋ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰਾਂ ਦੀ ਮੀਟਿੰਗ ਵਿਚ ਸ਼ਾਮਲ ਸਨ, ਨੇ ਕਿਹਾ ਕਿ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪਟਨਾ ਸਾਹਿਬ ਦੀ ਯਾਤਰਾ ਦੌਰਾਨ ਤਖ਼ਤ ਸ੍ਰੀ ਹਰਿਮੰਦਰ, ਪਟਨਾ ਸਾਹਿਬ ਤੋਂ ਸਨਮਾਨਤ ਨਹੀਂ ਕੀਤਾ ਗਿਆ।
ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਗਿਆਨੀ ਇਕਬਾਲ ਸਿੰਘ ਨੂੰ ਮੁੜ ਜਥੇਦਾਰ ਦੇ ਅਹੁਦੇ ’ਤੇ ਬਹਾਲ ਕਰ ਦਿੱਤਾ ਗਿਆ ਹੈ।ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਮੈਂਬਰਾਂ ਦੀ ਹੋਈ ਮੀਟਿੰਗ ਵਿੱਚ ਇਕਬਾਲ ਸਿੰਘ ਨੂੰ ਬਹਾਲ ਕੀਤੇ ਜਾਣ ਦੀ ਕਾਰਵਾਈ ਦਾ ਸਰਨਾ ਧੜੇ ਦੇ ਮੈਂਬਰਾਂ ਨੇ ਸਖ਼ਤ ਵਿਰੋਧ ਕੀਤਾ ਹੈ।
« Previous Page