Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Giani Kewal Singh

Giani Kewal Singh

ਹੁਸ਼ਿਆਰਪੁਰ: ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਹਾੜੇ ਦਾ ਸਾਲਾਨਾ ਸਮਾਗਮ ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਗੁ: ਕਰਤਾਰਪੁਰ ਸਾਹਿਬ ਦੇ ਪਵਿੱਤਰ ਮੁੱਦੇ ‘ਤੇ ਨੀਚ ਸਿਆਸਤ ਕਰਕੇ ਸਿਆਸਤ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ਇੱਕ ਪੰਥਕ ਸੰਸਥਾ ਗਠਿਤ ਕਰਨ ਦੀ ਸ਼ੁਰੂਆਤ ਕੀਤੀ ਹੈ। ਇਹ ਪੰਥਕ ਅਸੈਂਬਲੀ 20-21 ਅਕਤੂਬਰ ਨੂੰ ਆਪਣੀ ਪਹਿਲੀ ਦੋ ਰੋਜਾ ਇੱਕਤਰਤਾ ਅੰਮ੍ਰਿਤਸਰ ਵਿਖੇ ਕਰੇਗੀ। ਅੱਜ ਇਥੇ ਕਾਹਲੀ ਨਾਲ ਬੁਲਾਏ ਪੱਤਰਕਾਰ ਇਕੱਠ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਸੀ ਬੀ ਆਈ ਦੇ ਹਵਾਲੇ ਕਰਨ ਖਿਲਾਫ ਰੋਸ ਜਿਤਾਉਂਦਿਆਂ ਪੰਥਕ ਤਾਲਮੇਲ ਸੰਗਠਨ ਨੇ ਆਪਣੀਆਂ ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਰੋਸ ਧਰਨਾ ਲਾਇਆ। ਬੁਲਾਰਿਆਂ ਨੇ ਜੋਰ ਦੇਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]

ਸਿੱਖ ਸੰਸਥਾਵਾਂ ਅਤੇ ਸਿੱਖ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖਾਂ ਵਿਰੁੱਧ ਭੜਕੀ ਹਿੰਸਾ ’ਤੇ ਗਹਿਰਾ ਦੁੱਖ ਪ੍ਰਗਟਾਉਦਿਆਂ ਸਮੁੱਚੇ ਘਟਨਾਕ੍ਰਮ ਨੂੰ ਦੇਸ਼ ਦੇ ਮੱਥੇ ਉੱਤੇ ਕਲੰਕ ਦਰਸਾਇਆ ਹੈ।

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸਾਊਥ ਹਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਦੀ ਦਸਤਾਰ ਉਤਾਰੇ ਜਾਣ ਅਤੇ ਕੀਤੀ ਗਈ ਮਾਰਕੁੱਟ ਦੇ ਮਾਮਲੇ ਨੁੰ ਲੈਕੇ ਪੰਥਕ ਤਾਲਮੇਲ ਸੰਗਠਨ ਦੇ ਬੈਨਰ ਹੇਠ ਵੱਡੀ ਗਿਣਤੀ ਪ੍ਰਚਾਰਕਾˆ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਰਦਾਸ ਜੋਦੜੀ ਕੀਤੀ। ਪੰਥਕ ਤਲਾਮੇਲ ਸੰਗਠਨ ਦੇ ਕਨਵੀਨਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ […]

ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾਵਾਂ ਵਲੋਂ 13 ਅਪ੍ਰੈਲ ਨੂੰ ਇਸ ਫਿਲਮ ਨੂੰ ਦੁਬਾਰਾ ਰਿਲੀਜ਼ ਕਰਨ ਦੇ ਐਲਾਨ ਤੋਂ ਬਾਅਦ ਇਸ ਵਿਵਾਦਿਤ ਫਿਲਮ ਖਿਲਾਫ ਸਿੱਖ ਜਗਤ ਦਾ ਰੋਸ ਦੁਬਾਰਾ ਉੱਠ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਸਿੱਖ ਰੋਹ ਦੇ ਚਲਦਿਆਂ 2015 ਵਿਚ ਇਸ ਫਿਲਮ ਨੂੰ ਰੋਕ ਦਿੱਤਾ ਗਿਆ ਸੀ। ਇਸ ਵਾਰ ਫਿਲਮ ਦੇ […]

"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।
ਪੰਥਕ ਤਾਲਮੇਲ ਸੰਗਠਨ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਪੰਥਕ ਤਾਲਮੇਲ ਸੰਗਠਨ ਦੀ ਇਕ ਇਕੱਤਰਤਾ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਦਮਦਮਾ ਸਾਹਿਬ ਜੀ ਅਗਵਾਈ ਹੇਠ ਬੀਤੇ ਕੱਲ੍ਹ (13 ਨਵੰਬਰ, 2017) ਹੋਈ।
ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ, ਸਾਲ 2003 ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਲਾਗੂ ਕੀਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਂਦਿਆਂ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਅੱਜ ਇਕ ਪ੍ਰਭਾਤ ਫੇਰੀ ਦਾ ਪ੍ਰਬੰਧ ਕੀਤਾ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 6 ਵਜੇ ਦੀ ਕਰੀਬ ਅਕਾਲ ਹਾਊਸ ਰੂਪ ਨਗਰ ਤੋਂ ਅਰੰਭ ਹੋਈ।
ਸਿਕਲੀਗਰ ਸਿੱਖਾਂ ਦੀ ਮਹਾਂਪੰਚਾਇਤ ਸ਼ੁੱਕਰਵਾਰ ਨੂੰ ਇੰਦੌਰ (ਮੱਧ ਪ੍ਰਦੇਸ਼) ਦੇ ਗੁਰੂਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਈ। ਇਸ 'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਹੋਰ ਸਿੱਖ ਜਥੇਬੰਦੀਆਂ ਅਤੇ ਆਗੂਆਂ ਨੇ ਹਿੱਸਾ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।