ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਵਿਚਾਰ ਗੋਸ਼ਟੀ ਦੇ ਪਹਿਲੇ ਦਿਨ ਅਹਿਮ ਵੀਚਾਰਾਂ ਹੋਈਆਂ

ਅਕਾਲੀ ਦਲ ਦੀ ਪੁਨਰ ਸੁਰਜੀਤੀ ‘ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਸ਼੍ਰੋ. ਅ. ਦਲ (ਅ) ਅਤੇ ਯੂਨਾ. ਅ. ਦਲ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ 1 ਜੂਨ ਨੂੰ ਬਰਗਾੜੀ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਕਰਨ ਦਾ ਐਲਾਨ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ(ਅ) ਅਤੇ ਯੂਨਾਈਟਿਡ ਅਕਾਲੀ ਦਲ ਦੀ ਸਾਂਝੀ ਪ੍ਰੈਸ ਕਾਨਫਰੰਸ ਵਿੱਚ 1 ਜੂਨ ਨੂੰ ਬਰਗਾੜੀ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਕਰਨ ਦਾ ਐਲਾਨ ਕੀਤਾ ਹੈ ਅਤੇ ਕੈਪਟਨ ਸਰਕਾਰ ਨੂੰ ਪੰਥ ਨਾਲ ਕੀਤੇ ਵਾਅਦਿਆਂ ਤੋਂ ਮੁਕਰਣ ਲਈ ਸਖ਼ਤ ਨਤੀਜਿਆਂ ਦੀ ਚਿਤਾਵਨੀ ਦਿੱਤੀ। ਪ੍ਰੈਸ ਕਾਨਫਰੰਸ ਵਿੱਚ ਹਾਈਕੋਰਟ ਦੇ ਜੱਜ ਵਲੋਂ ਸਿਟ ਅਤੇ ਸਿਟ ਦੀ ਰਿਪੋਰਟ […]
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮੁੱਦੇ ‘ਤੇ ਬੇਗੋਵਾਲ ਤੋਂ ਭਦਾਸ ਚੌਕ ਤੱਕ 05 ਅਪ੍ਰੈਲ ਨੂੰ ਸ਼੍ਰੋ. ਅ. ਦਲ (ਅੰਮ੍ਰਿ.) ਵੱਲੋਂ ਰੋਸ ਮਾਰਚ ਕੀਤਾ ਜਾਵੇਗਾ : ਮਾਨ

ਸਮੁੱਚੀ ਸਿੱਖ ਕੌਮ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਮੁੱਚੀਆ ਪੰਥਕ ਜਥੇਬੰਦੀਆਂ ਜਿਨ੍ਹਾਂ ਵਿਚ ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ, ਸੁਤੰਤਰ ਅਕਾਲੀ ਦਲ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸਟੂਡੈਟ ਫੈਡਰੇਸ਼ਨਾਂ, ਰਾਗੀਆ, ਢਾਡੀਆ, ਕਥਾਵਾਚਕਾਂ, ਪ੍ਰਚਾਰਕਾਂ, ਬੁੱਧੀਜੀਵੀਆਂ, ਨੌਜ਼ਵਾਨਾਂ, ਕਿਸਾਨਾਂ, ਮਜ਼ਦੂਰਾਂ, ਟਰਾਸਪੋਰਟਰਾਂ, ਵਪਾਰੀਆ, ਕਾਰੋਬਾਰੀਆ, ਵਿਦਿਆਰਥੀਆਂ ਨੂੰ 05 ਅਪ੍ਰੈਲ 2021 ਨੂੰ ਸਵੇਰੇ 10 ਵਜੇ ਆਪੋ-ਆਪਣੇ ਸਾਥੀਆਂ ਅਤੇ ਵਹੀਕਲ ਸਮੇਤ ਬੇਗੋਵਾਲ ਵਿਖੇ ਪਹੁੰਚਣ ਦੀ ਅਪੀਲ ਕਰਦੇ ਹੋਏ ਦਿੱਤੀ ।
ਐੱਸਜੀਪੀਸੀ ਦੀਆਂ ਵਿਦਿਅਕ ਸੰਸਥਾਵਾਂ: ਦਰਪੇਸ਼ ਸਮੱਸਿਆਂਵਾਂ

ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਸੰਨ 1935 ਵਿੱਚ ਸ੍ਰੀ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਵਿੱਚ ਸ਼ੁਰੂ ਕੀਤਾ ਪਰ ਪੰਜਾਬ/ਹਰਿਆਣਾ ਅੰਦਰ ਸਿੱਖਿਆ ਦੇ ਖੇਤਰ ਵਿੱਚ ਪਿਛਲੇ 25-30 ਸਾਲਾਂ ਤੋਂ ਵਿੱਦਿਅਕ ਅਦਾਰੇ ਸਥਾਪਤ ਕਰਨੇ ਆਰੰਭੇ।
ਚੋਣਾਂ ਅਤੇ ਸ਼੍ਰੋਮਣੀ ਗੁ. ਪ੍ਰ. ਕਮੇਟੀ ਵਿੱਚ ਸਿੱਖ ਸਰੋਕਾਰਾਂ ਦੀ ਬਹਾਲੀ ਦਾ ਮਸਲਾ

ਸ਼੍ਰੋ.ਗੁ.ਪ੍ਰ.ਕ. ਦੀਆਂ ਚੋਣਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਖਾਸ ਅਹਿਮੀਅਤ ਦਿੱਤੀ ਜਾਂਦੀ ਹੈ। ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਲਈ ਕਰੀਬ ਇੱਕ ਸਦੀ ਪਹਿਲਾਂ ਸਿਰਜੀ ਗਈ ਇਹ ਸੰਸਥਾ ਉੱਤੇ ਕਬਜ਼ਾ ਨਾ ਸਿਰਫ ਸੂਬੇ ਦੀ ਸਿੱਖ ਸਿਆਸਤ ਬਲਕਿ ਪੰਜਾਬ ਵਿਧਾਨ ਸਭਾ ਲਈ ਹੋਣ ਵਾਲੀ ਚੋਣ ਦੌੜ ਵਿੱਚ ਵੀ ਅਹਿਮ ਮੰਨਿਆ ਜਾਂਦਾ ਹੈ।
ਕਿੰਨੇ ਕੁ ਸਾਰਥਿਕ ਹਨ ਸਮਰੱਥ ਹੋਣ ਦੇ ਦਾਅਵੇ? ਕਿਧਰੇ “ਸ਼੍ਰੋਮਣੀ” ਹੋਣ ਦਾ ਲਕਬ ਵੀ ਧੁੰਦਲਾ ਨਾ ਪੈ ਜਾਏ

ਆਪਣੇ ਹੀ ਪ੍ਰਬੰਧ ਹੇਠ ਗਾਇਬ ਹੋਏ ਜਾਂ ਕਰ ਦਿੱਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗੰਭੀਰ ਮਾਮਲੇ ਦੀ ਜਾਂਚ ਤੋਂ ਲੈਕੇ ਦੋਸ਼ੀ ਕਰਾਰ ਦਿੱਤੇ ਗਏ ਸਿਰਫ ਕਮੇਟੀ ਮੁਲਾਜਮਾਂ ਨੂੰ ਸਜਾ ਦੇਣ ਦੇ ਸਫਰ ਦਾ ਇੱਕ ਪੜਾਅ ਤੈਅ ਕਰਦਿਆਂ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਤੇ ਉਨ੍ਹਾਂ ਨਾਲ ਚਲ ਰਹੀ ਕਾਰਜਕਾਰਣੀ ਨੇ ਦਾਅਵਾ ਕੀਤਾ ਹੈ ਕਿ ਸ਼੍ਰੋ.ਗੁ.ਪ੍ਰ.ਕ. ਸਮਰੱਥ ਹੈ, ਉਹ ਸਿੱਖ ਗੁਰਦੁਆਰਾ ਐਕਟ 1925 ਦੇ ਘੇਰੇ ਅੰਦਰ ਰਹਿੰਦਿਆਂ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਵੇਗੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ‘ਲਾਪਤਾ’ ਦੱਸੇ ਜਾਂਦੇ ਸਰੂਪ ਕਿੱਥੇ ਹਨ? ਰਿਪੋਰਟ ਜਨਤਕ ਕਿਉਂ ਨਹੀਂ ਕੀਤੀ ਜਾ ਰਹੀ?

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਲਈ ਇੱਕ ਜਾਂਚ ਜਥਾ ਕਾਇਮ ਕੀਤਾ ਗਿਆ। ਜਦੋਂ ਉਸ ਜਾਂਚ ਜਥੇ ਦੀ ਰਿਪੋਰਟ ਸਾਹਮਣੇ ਆਈ ਤਾਂ ਪਤਾ ਲੱਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਸਰੂਪਾਂ ਵਿੱਚੋਂ ਇਸ ਸੰਸਥਾ ਦੇ ਆਪਣੇ ਰਿਕਾਰਡ ਮੁਤਾਬਕ 328 ਸਰੂਪ ਘੱਟ ਹਨ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇਹ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ […]
267 ਸਰੂਪਾਂ, ਡਿਜਿਟਲ ਸਿੱਖ ਮੰਚ, ਸਿੱਖ ਸਹਾਇਤਾ ਫੰਡ ਅਤੇ ਸਿੱਖ ਵਿਦਿਆਰਥੀਆਂ ਨੂੰ ਤਾਕੀਦ ਕਰਦਾ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈਟ ਪ੍ਰੈਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਿਕਾਰਡ ਵਿਚ ਘੱਟ ਹੋਣ ਸਬੰਧੀ ਸਿੱਖ ਪੰਥ ਅੰਦਰ ਕਾਫੀ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ।
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ
