ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਨੇ ਕਮੇਟੀ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ

ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਸਮੇਤ ਕੋਈ ਇੱਕ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸੋਂ ਮੰਗ ਕੀਤੀ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਜਾਵੇ।ਜਥੇਬੰਦੀਆਂ ਨੇ ਇਹ ਮੰਗ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਦੇ ਨਾਮ ਲਿਖੇ ਇੱਕ ਮੰਗ ਪੱਤਰ ਵਿੱਚ ਕੀਤੀ ਹੈ।

ਪੁਰਾਤਨ ਦਰਸ਼ਨੀ ਡਿਓੜੀ ਢਾਹੁਣ ਦਾ ਮਾਮਲਾ: ਕਾਰ ਸੇਵਾ ਵਾਲੇ ਬਾਬਿਆਂ ਤੇ ਸ਼ੋ੍ਰਮਣੀ ਕਮੇਟੀ ਦਾ ਤਰਨ ਤਾਰਨ ਦੀਆਂ ਸੰਗਤਾਂ ਨੇ ਵਿਰੋਧ ਕੀਤਾ

ਸਿੱਖ ਧਰਮ ਦੇ ਪੰਜਵੇਂ ਗੁਰੂ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ 200 ਸਾਲ ਤੋਂ ਵੱਧ ਪੁਰਾਤਨ ਅਤੇ ਵਿਰਾਸਤੀ ਦਰਸ਼ਨੀ ਡਿਓੜੀ ਨੂੰ ਢਾਹ ਕੇ ਉਸ ਥਾਂ ਨਵੀਂ ਇਮਾਰਤ ਬਣਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਇਸ ਦੀ ਕਾਰ ਸੇਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਦਿੱਤੇ ਜਾਣ ‘ਤੇ ਸ਼ੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬਾਬਾ ਜਗਤਾਰ ਸਿੰਘ ਦੀ ਹਾਜ਼ਰੀ ਵਿਚ ਅਰਦਾਸ ਕਰਕੇ ਜਦ ਦਰਸ਼ਨੀ ਡਿਓੜੀ ਨੂੰ ਢਾਹੁਣ ਲਈ ਟੱਕ ਲਗਾਏ ਗਏ ਤਾਂ ਉੱਥੇ ਹਾਜ਼ਰ ਸੰਗਤ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ।

ਰਾਜਸਥਾਨ ‘ਚ ਨਿਹੰਗ ਸਿੰਘ ਦੇ ਜਬਰੀ ਕੇਸ ਕਤਲ ਕੀਤੇ; ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿਖੇਧੀ

ਅੰਮ੍ਰਿਤਸਰ: ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਨਾਲ ਸਬੰਧਿਤ ਲੋਕਾਂ ਦੀ ਕੁਟਮਾਰ ਅਤੇ ਧਾਰਮਿਕ ਚਿੰਨ੍ਹਾਂ ਅਤੇ ਅਕੀਦਿਆਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਰਾਜਸਥਾਨ ਦੇ ਹਨੂਮਾਨਗੜ੍ਹ ਵਿਚ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਸਾਹਮਣੇ ਆਇਆ ਹੈ ਜਿੱਥੇ ਇਕ ਸਿੱਖ ਨਾਲ ਭੀੜ ਨੇ ਕੁੱਟਮਾਰ ਕਰਨ ਤੋਂ ਬਾਅਦ ਉਸਦੇ ਕੇਸ ਕਤਲ ਕਰ […]

ਸਾਡੇ ਕੋਲੋਂ ਮਾਫੀ ਮੰਗ ਕੇ ਗਿਆਨੀ ਗੁਰਮੁਖ ਸਿੰਘ ਮੁੜ ਅਕਾਲ ਤਖਤ ਸਾਹਿਬ ‘ਤੇ ਬਹਾਲ ਹੋਇਆ: ਗੋਬਿੰਦ ਸਿੰਘ ਲੌਂਗੋਵਾਲ

ਸਾਲ 2015 ਵਿੱਚ ਤਖਤਾਂ ਦੇ ਜਥੇਦਾਰਾਂ ਵਲੋਂ ਡੇਰਾ ਸਿਰਸਾ ਮੁਖੀ ਨੂੰ ਬਾਦਲਾਂ ਦੇ ਹੁਕਮ ਤੇ ਦਿੱਤੀ ਮੁਆਫੀ ਦਾ ਇੰਕਸ਼ਾਫ ਕਰਨ ਵਾਲੇ ਗਿਆਨੀ ਗੁਰਮੁਖ ਸਿੰਘ ਦੀ ਘਰ ਵਾਪਸੀ ਤੋਂ ਕਮੇਟੀ ਪ੍ਰਧਾਨ ਨੇ ਇਹ ਕਹਿਕੇ ਪਰਦਾ ਚੱੁਕ ਦਿੱਤਾ ਹੈ ਕਿ ਗੁਰਮੁਖ ਸਿੰਘ ਨੇ ਆਪਣੀ ਕੀਤੀ ਭੁੱਲ ਦੀ ਮੁਆਫੀ ਮੰਗ ਲਈ ਹੈ ।ਕਮੇਟੀ ਪ੍ਰਧਾਨ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਕਿ ਉਹ ਸਾਡਾ ਮੁਲਾਜਮ ਹੈ ਤੇ ਮੁਲਾਜਮ ਹੋਣ ਦੇ ਨਾਤੇ ਮੈਂ ਉਸਦੀ ਤਬਦੀਲੀ ਵਾਪਸ ਅਕਾਲ ਤਖਤ ਤੇ ਕਰ ਦਿੱਤੀ ਹੈ ।

ਸ਼੍ਰੋਮਣੀ ਕਮੇਟੀ ਪ੍ਰਧਾਨ ਜਾਂਚ ਲੇਖਾ ਰੱਦ ਕਰਨ ਬਾਰੇ ਪੱਤਰਕਾਰਾਂ ਦੇ ਸਵਾਲਾਂ ਦਾ ਸਾਹਮਣਾ ਨਾ ਕਰ ਸਕੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕ ਇਕੱਤਰਤਾ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ ਰੱਦ ਕਰਨ ਦਾ ਐਲਾਨ ਕੀਤਾ। ਉਹਨਾਂ ਨੇ ਦੱਸਿਆ ਕਿ ਅੱਜ ਅੰਤ੍ਰਿਗ ਕਮੇਟੀ ਨੇ ਇਕ ਮਤਾ ਪਕਾ ਕੇ ਜਸਟਿਸ ਰਣਜੀਤ ਸਿੰਘ ਦੀ ਜਾਂਚ ਦੇ ਲੇਖੇ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਕਮੇਟੀ ਪ੍ਰਧਾਨ ਨੇ ਕਿਹਾ ਕਿ ਕਮਿਸ਼ਨ ਦਾ ਲੇਖਾ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਜਨਤਕ ਕਰਨ ਤੇ ਕਮੇਟੀ ਗਹਿਰੇ ਰੋਸ ਤੇ ਰੋਹ ਦਾ ਪ੍ਰਗਟਾਵਾ ਕਰਦੀ ਹੈ।

ਕੁੜਿੱਕੀ ਚ ਫਸੇ ਬਾਦਲਾਂ ਦਾ ਬਚਾਅ ਲਈ ਸ਼੍ਰੋ.ਗੁ.ਪ੍ਰ.ਕ. ਨੇ 24 ਅਗਸਤ ਨੂੰ ਕਾਰਜਕਾਰਣੀ ਦੀ ਇਕੱਤਰਤਾ ਸੱਦੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਲੇਖਾ 24 ਅਗਸਤ ਨੂੰ ਸੱਦੇ ਗਾਏ ਵਿਧਾਨ ਸਭਾ ਸ਼ੈਸ਼ਨ ਵਿਚ ਪਾਸ ਹੋਣਾ ਹੈ। ਇਸ ਲੇਖੇ ਸਬੰਧੀ ਜਿਨ੍ਹੀ ਜਾਣਕਾਰੀ ਹੁਣ ਤੱਕ ਖ਼ਬਰਾਂ ਰਾਹੀਂ ਜਨਤਕ ਹੋਈ ਹੈ ਉਸ ਵਿਚ ਬਾਦਲਾਂ ਅਤੇ ਡੇਰਾ ਸਿਰਸਾ ਨੂੰ ਮੁਖ ਦੋਸ਼ੀਆਂ ਵਜੋ ਲਿਆ ਜਾ ਰਿਹਾ ਹੈ। ਇਸ ਕਰਕੇ ਬਾਦਲ ਦਲ ਦੀ ਜਾਨ ਕੁੜਿੱਕੀ ਚ ਫਸੀ ਹੋਈ ਹੈ। ਬਾਦਲਾਂ ਨੂੰ ਇਸ ਕੁੜਿੱਕੀ ਚੋ ਕਢਣ ਲਈ ਸ਼੍ਰੋਮਣੀ ਕਮੇਟੀ ਨੇ ਵਿਧਾਨ ਸਭਾ ਸ਼ੈਸ਼ਨ ਦੇ ਬਰਾਬਰ ਪਹਿਲੇ ਦਿਨ (24 ਅਗਸਤ ਨੂੰ) ਹੀ ਕਾਰਜਕਾਰਣੀ ਦੀ ਹੰਗਾਮੀ ਇੱਕਤਰਤਾ ਸੱਦ ਲਈ ਹੈ।ਭਰੋਸੇ ਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ, 72 ਘੰਟੇ ਦੇ ਨੋਟਿਸ ਤੇ ਇਹ ਇਕਤਰਤਾ ਅੰਮ੍ਰਿਤਸਰ ਵਿਖੇ ਬੁਲਾਈ ਹੈ ਤੇ ਅਹਿਮ ਇਕਤਰਤਾ ਦਾ ਏਜੰਡਾ “ਦਰਪੇਸ਼ ਪੰਥਕ ਮੁੱਦਿਆਂ ਤੇ ਦੀਰਘ ਵਿਚਾਰਾਂ”ਦੱਸਿਆ ਗਿਆ ਹੈ ।

ਸਿੱਖ ਅਟਾਰਨੀ ਜਨਰਲ ਖਿਲਾਫ ਰੇਡੀਓ ਪੇਸ਼ਕਾਰਾਂ ਨੇ ਨਸਲੀ ਟਿੱਪਣੀਆਂ ਕੀਤੀਆਂ; 10 ਦਿਨਾਂ ਲਈ ਪੇਸ਼ਕਾਰ ਮੁਅੱਤਲ ਕੀਤੇ

ਨਿਊ ਜਰਸੀ: ਭਾਵੇਂ ਕਿ ਵਿਦੇਸ਼ਾਂ ਵਿਚ ਸਿੱਖਾਂ ਨੇ ਆਪਣੀ ਮਿਹਨਤ ਅਤੇ ਲਿਆਕਤ ਸਕਦਾ ਹਰ ਖੇਤਰ ਵਿਚ ਉੱਚ ਅਹੁਦੇ ਹਾਸਿਲ ਕੀਤੇ ਹਨ ਤੇ ਆਪਣੀ ਵੱਖਰੀ ਪਛਾਣ ਨੂੰ ਦੁਨੀਆ ਵਿਚ ਸਥਾਪਿਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਪਰ ਫੇਰ ਵੀ ਸਿੱਖਾਂ ਨੂੰ ਵਾਰ-ਵਾਰ ਨਸਲੀ ਹਮਲਿਆਂ, ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹਾ ਹੀ ਇਕ ਮਾਮਲਾ ਅਮਰੀਕਾ ਤੋਂ […]

ਹੋਂਦ ਚਿੱਲੜ ਸਿੱਖ ਕਤਲੇਆਮ ਦੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰੇ ਖੱਟਰ ਸਰਕਾਰ: ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ (ਨਵੰਬਰ 1984) ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਹਰਿਆਣਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਜਸਟਿਸ ਟੀ.ਪੀ. ਗਰਗ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ ਸੀ।

ਭਾਈ ਰਾਜੋਆਣਾ ਦੀ ਫਾਂਸੀ ਖਿਲਾਫ ਸ਼੍ਰੋਮਣੀ ਕਮੇਟੀ ਵਫਦ ਵਲੋਂ ਰਾਜਨਾਥ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਕੇਂਦਰੀ ਜ਼ੇਲ੍ਹ ’ਚ ਕੈਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਬਾਰੇ ਸ਼੍ਰੋ.ਗੁ.ਪ੍ਰ.ਕ. ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਗਈ ਮੁੜਵਿਚਾਰ ਦੀ ਅਰਜੀ ‘ਤੇ ਛੇਤੀ ਫੈਸਲਾ ਲਿਆ ਜਾਵੇ।

ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਐਲਾਨ ਤੋਂ ਬਾਅਦ ਸ਼੍ਰੋ.ਅ.ਦ. (ਬਾਦਲ) ਦੇ ਆਗੂ ਮੁੜ ਹਰਕਤ ਚ ਆਏ

ਪਟਿਆਲਾ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ਭਾਰਤ ਸਰਕਾਰ ਵੱਲੋਂ ਫੈਸਲਾ ਲੈਣ ਵਿੱਚ ਕੀਤੀ ਜਾ ਰਹੀ ਦੇਰੀ ਦੇ ਮੱਦੇਨਜ਼ਰ ਅੱਜ ਤੋਂ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਰੱਖਣ ਦਾ ਐਲਾਨ ਕੀਤਾ ਗਿਆ ਹੈ। ਲੰਘੇ ਦਿਨ ਇਸ ਬਾਰੇ ਖਬਰਾਂ […]