Tag Archive "governer-kaptan-singh-solanki"

ਪੰਜਾਬ ਦੇ ਪਾਣੀਆਂ ਦਾ ਰਾਖਾ ਅਖਵਾਉਣ ਵਾਲੇ ਬਾਦਲ, ਰਾਜਪਾਲ ਕੋਲ ਜਾਣ ਸਮੇਂ ਫਾਇਲ ਲਿਜਾਣਾ ਭੁੱਲੇ

ਚੰਡੀਗੜ: ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਵਾਲੀ ਸਤਲੁਜ਼ ਜਮਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਦੇਣ ਲਈ ਕਾਨੂੰਨ ਦਾ ਖਰੜਾ ਪਾਸ ਕਰਕੇ ਪੰਜਾਬ ਦੇ ਪਾਣੀਆਂ ਦਾ ਆਪਣੇ ਆਪ ਨੂੰ ਰਾਖਾ ਅਖਵਾਉਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਸ ਸਮੇਂ ਬੜੀ ਹਾਸੋਹੀਣੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਉਕਤ ਬਿੱਲ ਪਾਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲ ਗਏ।

ਦਰਿਆਈ ਪਾਣੀਆਂ ਸਮੇਤ ਪੰਜਾਬ ਨਾਲ ਹੋਈ ਬੇਇਨਸਾਫੀ ਦੂਰ ਕੀਤੀ ਜਾਵੇ: ਰਾਜਪਾਲ ਪੰਜਾਬ

ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸਮਾਗਮ ਦੇ ਪਹਿਲੇ ਇਜਲਾਸ ਵਿੱਚ ਪੰਜਾਬ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਆਪਣਾ ਭਾਸ਼ਣ ਪੜ੍ਹਦਿਆਂ ਪੰਜਾਬ ਨਾਲ ਦਰਿਆਈ ਪਾਣੀਆਂ ਦੇ ਮਾਮਲੇ, ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਤੋਂ ਬਾਹਰ ਰੱਖਣ ਅਤੇ ਪੰਜਾਬ ਨਾਲ ਸਨੱਅਤੀ ਵਿਕਾਸ ਦੇ ਮਾਮਲੇ ਵਿੱਚ ਹੋ ਰਹੀ ਬੇਇਨਸਾਫੀ ਦੁਰ ਕਰਨ ਦੀ ਕੇਂਦਰ ਤੋਂ ਮੰਗ ਕੀਤੀ।

ਰਾਜਪਾਲ ਨੇ ਦਰਿਆਈ ਪਾਣੀਆਂ ਤੇ ਦੱਸਿਆ ਪੰਜਾਬ ਦਾ ਹੱਕ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਅੱਜ ਦਰਿਆਵਾਂ ਦੇ ਪਾਣੀਆਂ ਦੀ ਵੰਡ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਨੂੰ ਅਮਲ ਵਿਚ ਲਿਆ ਕੇ ਇਸ ਮੁੱਦੇ ਦੇ ਸਥਾਈ ਨਿਪਟਾਰੇ ਦੀ ਮੰਗ ਕੀਤੀ ਜਿਵੇਂ ਕਿ ਸਮੁੱਚੇ ਮੁਲਕ ਵਿਚ ਦਰਿਆਈ ਪਾਣੀ ਦੇ ਨਿਪਟਾਰੇ ਲਈ ਇਸ ਸਿਧਾਂਤ ਦੀ ਹੀ ਪਾਲਣਾ ਕੀਤੀ ਗਈ ਹੈ।