ਭਾਰਤ ਦੀ ਭੋਜਨ ਦੀ ਮੰਗ ਪੂਰੀ ਕਰਨ ਲਈ 1960-70 ਦੇ ਦਹਾਕੇ ਵਿੱਚ ਖੇਤੀ ਖੇਤਰ ਵਿੱਚ ਆਈ ਕ੍ਰਾਂਤੀ ਨੂੰ ਹਰੀ ਕ੍ਰਾਂਤੀ ਦਾ ਨਾਂ ਦਿੱਤਾ ਗਿਆ ਹੈ। ਪੰਜਾਬ ਨੂੰ ਹਰੀ ਕ੍ਰਾਂਤੀ ਲਈ ਚੁਣਿਆ ਗਿਆ ਕਿਉਂਕਿ ਪੰਜਾਬ ਕੋਲ ਭਰਪੂਰ ਮਾਤਰਾ ਵਿੱਚ ਪਾਣੀ ਅਤੇ ਉਪਜਾਊ ਮਿੱਟੀ ਸੀ। ਨਵੇਂ ਬੀਜਾਂ ਨੂੰ ਲੋੜ ਅਨੁਸਾਰ ਰਸਾਇਣ ਅਤੇ ਪਾਣੀ ਦੇਣ ਨਾਲ ਵਧੀਆ ਪੈਦਾਵਾਰ ਲਈ ਜਾ ਸਕਦੀ ਸੀ।
“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ 'ਹਰੀ ਕ੍ਰਾਂਤੀ' ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।