Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurbani

Gurbani

ਪੀ.ਟੀ.ਸੀ. ਦੇ ਜਿਸ ਚੈਨਲ ਉੱਤੇ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਸਾਰਣ ਹੁੰਦਾ ਹੈ ਉਸ ਚੈਨਲ ਉੱਤੇ ਬਾਅਦ ਵਿਚ ਗੁਰਮਤਿ ਜੀਵਨ ਜੁਗਤ ਦੇ ਉਲਟ ਜਾ ਕੇ ਪੰਜਾਂ ਵਿਕਾਰਾਂ ਨੂੰ ਭੜਕਾਉਣ ਵਾਲੇ ਗੀਤ ਨਾਚ ਦਿਖਾਏ ਜਾਂਦੇ ਹਨ ਇਸ ਲਈ ਪੀ.ਟੀ.ਸੀ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕੀਤਾ ਜਾਵੇ।
ਸਿੱਖ ਆਗੂਆਂ ਨੇ ਕਿਹਾ ਕਿ ਬਾਦਲਾਂ ਦੀ ਹੱਥਠੋਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਦਲਾਂ ਦੀ ਸਹਿ 'ਤੇ ਕੇਵਲ ਇੱਕ ਆਪਣੇ ਚਹੇਤੇ ਤੇ ਹਿੱਸੇਦਾਰੀ ਵਾਲੇ ਪੀ. ਟੀ. ਸੀ. ਚੈੱਨਲ ਨੂੰ ਸ਼੍ਰੀ ਦਰਬਾਰ ਸਾਹਿਬ ਤੋਂ ਸਿੱਧੇ ਪ੍ਰਸਾਰਣ ਦਾ ਏਕਾ ਅਧਿਕਾਰ ਦੇਣ ਦੀ ਕੁਨੀਤੀ ਦਾ ਇੱਕ ਮਾਰੂ ਪੜਾਅ ਹੈ।
ਪੀਟੀਸੀ ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਦਾਅਵਿਆਂ ਦੇ ਚੱਲਦਿਆਂ ਅੱਜ ਦੁਪਹਿਰ 3 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28 A , ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ
ਪੰਜਾਬ ਦੇ ਸਾਰੇ ਕੁਦਰਤੀ ਸਰੋਤਾਂ ਦਾ ਵਪਾਰੀਕਰਨ ਕਰਦੇ ਕਰਦੇ ਹੁਣ ਉਹ ਗੁਰਬਾਣੀ ਦਾ ਵਪਾਰੀਕਰਨ ਨਾ ਕਰਨ ਤਾਂ ਕਿ ਇਤਿਹਾਸ ਵਿੱਚ ਉਨ੍ਹਾਂ ਦਾ ਨਾਅ ਕਿਤੇ ਕਾਲੇ ਅੱਖਰਾਂ ਵਿਚ ਨਾ ਲਿਖਿਆ ਜਾਵੇ।

ਚੰਡੀਗੜ੍ਹ (ਤੇਜਿੰਦਰ ਸਿੰਘ): ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਰੋਜਾਨਾ ਮੁਖਵਾਕ (ਹੁਕਮਨਾਮਾ ਸਾਹਿਬ) ਉੱਤੇ ਪੀ.ਟੀ.ਸੀ. ਚੈਨਲ ਵਲੋਂ ਆਪਣੀ ਅਜਾਰੇਦਾਰੀ ਦਰਸਾਉਣ ਦਾ ਮਸਲਾ ਭਖਦਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਪੀ.ਟੀ.ਸੀ. ਵਲੋਂ ਬੀਤੇ ਕੱਲ੍ਹ ‘ਸਿੱਖ ਸਿਆਸਤ’ ਨਾਮੀ ਅਦਾਰੇ ਨੂੰ ਫੇਸਬੁੱਕ ਰਾਹੀਂ ਨੋਟਿਸ ਭੇਜਿਆ ਸੀ ਕਿ ਉਹ ਦਰਬਾਰ ਸਾਹਿਬ ਦੇ ਹੁਕਮਨਾਮਾ ਸਾਹਿਬ ਦੀ […]

ਗੁਰਬਾਣੀ ਦੇ ਰਸੀਆਂ ਦੀ ਸਹੁਲ਼ਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵੈੱਬਸਾਈਟ ’ਤੇ ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਚੱਲਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਨਾਲ-ਨਾਲ ਗਾਇਨ ਕੀਤੇ ਜਾ ਰਹੇ ਸ਼ਬਦ ਦੇ ਦੋ ਭਾਸ਼ਾਵਾਂ ਵਿੱਚ ਅਰਥ ਦਰਸਾਉਣ ਦੀ ਸਹੁਲਤ ਸ਼ੁਰੂ ਕਰ ਦਿੱਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇੱਕ ਮੋਬਾਈਲ ਗੁਰਬਾਣੀ ਐਪ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।