ਗੁਰਦਾਸਪੁਰ ਦੀ ਇੱਕ ਅਦਾਲਤ ਨੇ ਪੰਜਾਬ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਖਿਲਾਫ ਸਾਲ 2013 ਵਿੱਚ ਬਣਾਏ ਗਏ ਇੱਕ ਮਾਮਲੇ ਨੂੰ ਬਰੀ ਕਰ ਦਿੱਤਾ ਹੈ।
ਚੰਡੀਗੜ੍ਹ: ਸਾਕਾ ਗੁਰਦਾਸਪੁਰ 2012 ਵਿਚ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਸਿੱਖ ਵਿਿਦਆਰਥੀ ਜਸਪਾਲ ਸਿੰਘ ਦੇ ਮਾਤਾ ਪਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਸ. ਖੁਸ਼ਹਾਲ ਸਿੰਘ ਨੇ ਪੈ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿੱਖਾਂ ਕੋਲੋਂ ਰਾਜਸੀ ਤਾਕਤ ਹਾਸਲ ਕਰਕੇ, ਮੁੜ ਸਿੱਖਾਂ ਨੂੰ ਹੀ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਬਣੀਆਂ ਸਰਕਾਰਾਂ ਮੌਕੇ ਇਕ ਦਰਜਨ ਅਜਿਹੇ ਗੋਲੀ ਕਾਂਡ ਵਾਪਰੇ ਜਿਨ੍ਹਾਂ 'ਚ ਦਰਜਨਾਂ ਹੀ ਬੇਕਸੂਰ ਸਿੱਖਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾਉਣੀਆਂ ਪਈਆਂ।
29 ਮਾਰਚ, 2012 ਨੂੰ ਵਾਪਰੇ ਗੁਰਦਾਸਪੁਰ ਗੋਲੀਕਾਂਡ ਜਿਸ ਵਿੱਚ ਸਿੱਖ ਨੌਜਵਾਨ ਭਾਈ ਜਸਪਾਲ ਸਿੰਘ (ਚੌੜਸਿਧਵਾਂ) ਨੂੰ ਪੰਜਾਬ ਪੁਲਿਸ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ ਸੀ ਤੇ ਇਕ ਹੋਰ ਸਿੱਖ ਨੌਜਵਾਨ ਰਣਜੀਤ ਸਿੰਘ ਜਖਮੀ ਹੋ ਗਿਆ ਸੀ ਬਾਰੇ ਸਿੱਖ ਸਿਆਸਤ ਵੱਲੋਂ 2 ਸਾਲ ਦੀ ਮਿਹਨਤ ਨਾਲ ਤਿਆਰ ਕੀਤੀ ਗਈ ਦਸਤਾਵੇਜ਼ੀ ਬੀਤੇ ਦਿਨੀਂ ਜਾਰੀ ਕਰ ਦਿੱਤੀ ਗਈ।
ਭਾਰਤ ਦੀ ਇਕ ਅਦਾਲਤ ਵਲੋਂ ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 30 ਮਾਰਚ, 2012 ਨੂੰ ਫਾਂਸੀ ਦੇਣ ਲਈ "ਕਾਲੇ ਵਾਰੰਟ" ਜਾਰੀ ਹੋਣ ਨਾਲ ਪੰਜਾਬ ਵਿਚ ਸਿੱਖ ਨੌਜਵਾਨਾਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ। ਸਿੱਖ ਜਥੇਬੰਦੀਆਂ ਵਲੋਂ 28 ਮਾਰਚ, 2012 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜੋ ਕਿ ਸ਼ਾਂਤੀਪੂਰਨ ਢੰਗ ਨਾਲ ਚੱਲ ਰਿਹਾ ਸੀ।