ਲੋਕ ਇਨਸਾਫ ਪਾਰਟੀ ਵੱਲੋਂ ਵੀਰਵਾਰ (3 ਅਗਸਤ) ਸਥਾਨਕ ਰਿਸ਼ੀ ਨਗਰ ਵਿੱਚ ਸੇਵਾ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਕਮਿਸ਼ਨਰ, ਕੇਂਦਰੀ ਵਸਤਾਂ ਅਤੇ ਸੇਵਾ ਕਰ ਚੰਡੀਗੜ੍ਹ ਜ਼ੋਨ ਦੇ ਨਾਂ ਇੱਕ ਮੰਗ ਪੱਤਰ ਸੌਂਪਦਿਆਂ ਫਾਸਟਵੇਅ ਵਿਰੁੱਧ ਨਿਰਪੱਖ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ‘ਫਾਸਟਵੇਅ ਟਰਾਂਸਮਿਸਨਜ਼ ਪ੍ਰਾਈਵੇਟ ਲਿਮੀਟਿਡ’ ਤੋਂ 20 ਹਜ਼ਾਰ ਕਰੋੜ ਰੁਪਏ ਦੀ ਟੈਕਸ ਚੋਰੀ ਦੀ ਉਗਰਾਹੀ ਬਾਰੇ ਫੈਸਲੇ ਵਾਸਤੇ ਮੁੱਖ ਮੰਤਰੀ ਦਫ਼ਤਰ ਨੂੰ ਕਿਹਾ ਹੈ। ਬੁੱਧਵਾਰ (2 ਅਗਸਤ) ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਭਗਤ ਵੱਲੋਂ ਮੁਹੱਈਆ ਕਰਵਾਏ ਅੰਕੜਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਤਮ ਸਿੱਟੇ ਤੱਕ ਪਹੁੰਚਾਉਣਗੇ।