ਹਰਿਦੁਆਰ ਵਿਚ ਗੁਰੂ ਨਾਨਕ ਪਾਤਿਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨੂੰ ਮੁੜ ਹਾਸਲ ਕਰਨ ਲਈ ਦਿੱਲੀ ਦੇ ਸਿੱਖ ਆਗੂ ਸ. ਗੁਰਚਰਨ ਸਿੰਘ ਬੱਬਰ ਦੀ ਅਗਵਾਈ ਵਿਚ ਸਿੱਖਾਂ ਦਾ ਇਕ ਜੱਥਾ ਸ਼ੁੱਕਰਵਾਰ (26 ਜੁਲਾਈ ਨੂੰ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਹਰਿਦੁਆਰ ਵੱਲ ਰਵਾਨਾ ਹੋਇਆ।
ਹਰਿਦੁਆਰ ਸਥਿਤ ਹਰਿ ਕੀ ਪਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੀ ਮੰਗ ਕਰ ਰਹੇ ਸਿੱਖਾਂ ਨੂੰ ਕੱਲ੍ਹ (4 ਨਵੰਬਰ, 2017) ਉਤਰਾਖੰਡ ਸਰਕਾਰ ਵੱਲੋਂ ਹਰਿਦੁਆਰ ਜਾਣ ਤੋਂ ਰੋਕ ਦਿੱਤਾ ਗਿਆ ਅਤੇ ਕੁਝ ਸਿੱਖਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਹ ਸਿੱਖ ਹਰਿ ਕੀ ਪਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਵਾਲੀ ਥਾਂ ’ਤੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੁੰਦੇ ਸਨ।
ਆਖਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੜੇ ਹੀ ਜ਼ੋਰ-ਸ਼ੋਰ ਨਾਲ ਪ੍ਰਚਾਰੀ ਗਈ ਉਸ ਵਕਾਰੀ ਮੁਹਿੰਮ ਦਾ ਕੀ ਬਣਿਆ ਜਿਸ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਪੁਨਰ ਸਥਾਪਨਾ ਦੇ ਦਾਅਵੇ ਕੀਤੇ ਗਏ ਸਨ?
ਹਰਿਦੁਆਰ ਸਥਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁ: ਗਿਆਨ ਗੋਦੜੀ ਸਾਹਿਬ ਦੀ ਪੁਨਰ ਸਥਾਪਨਾ ਲਈ ਬਣੀ ਕਮੇਟੀ ਤੋਂ ਸਬ ਕਮੇਟੀ ਦੇ ਗਠਨ ਵੱਲ ਕਦਮ ਪੁੱਟਿਆ ਗਿਆ ਹੈ। ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਸਾਂਝੇ ਉਪਰਾਲੇ ਵਜੋਂ 14 ਮਈ ਨੂੰ ਮਨਾਏ ਗਏ ਅਰਦਾਸ ਦਿਵਸ ਮੌਕੇ ਪ੍ਰਬੰਧਕਾਂ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਇਹ ਲੜਾਈ ਜੰਗੀ ਪੱਧਰ 'ਤੇ ਲੜੀ ਜਾਵੇਗੀ ਅਤੇ ਇਸ ਤਹਿਤ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਇਕੱਤਰਤਾ ਰੱਖੀ ਗਈ ਸੀ ਤੇ ਇਸ ਇਕਤਰਤਾ ‘ਚ ਇਕ ਕਮੇਟੀ ਦਾ ਗਠਨ ਹੋਇਆ ਸੀ।
ਦਸਮੇਸ਼ ਪਿਤਾ ਦੇ ਪਰਿਵਾਰ ਖਿਲਾਫ ਟਿੱਪਣੀ ਕਰਨ ਵਾਲੇ ਨੀਲਧਾਰੀ ਮੁਖੀ ਸਤਨਾਮ ਸਿੰਘ ਪਿਪਲੀਵਾਲੇ ਨੂੰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਮੰਗਲਵਾਰ (13 ਜੂਨ) ਨੂੰ ਹੋਈ ਜਥੇਦਾਰਾਂ ਦੀ ਇਕੱਤਰਤਾ ਵਿੱਚ ਮੁਆਫ ਕਰ ਦਿੱਤਾ ਗਿਆ ਹੈ। ਜਥੇਦਾਰਾਂ ਨੇ ਇਹ ਕੋਸ਼ਿਸ਼ ਪਹਿਲਾਂ ਵੀ 4 ਅਪਰੈਲ 2017 ਨੂੰ ਹੋਈ ਇਕੱਤਰਤਾ ਵਿਚ ਕੀਤੀ ਸੀ ਪਰ ਉਸ ਵੇਲੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੇ ਉਸ ਹੁਕਮਨਾਮੇ ਤੇ ਦਸਤਖਤ ਕਰਨ ਤੋਂ ਇਹ ਕਹਿਕੇ ਨਾਂਹ ਕਰ ਦਿੱਤੀ ਸੀ ਕਿ ਪਹਿਲਾਂ ਸਤਨਾਮ ਸਿੰਘ ਪਿਪਲੀਵਾਲਾ ਖੁਦ ਆਕੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਣ ਅਤੇ ਆਪਣਾ ਪੱਖ ਰੱਖਣ।
ਗੁਰਦੁਆਰਾ ਗਿਆਨ ਗੋਦੜੀ ਮੁੜ ਸਥਾਪਨਾ ਮੁੱਦੇ 'ਤੇ ਗਿਆਨੀ ਗੁਰਬਚਨ ਸਿੰਘ ਵਲੋਂ ਸੱਦੀ ਗਈ ਇੱਕਤਰਤਾ ਇਸ ਨਤੀਜੇ 'ਤੇ ਪੁਜੀ ਹੈ ਕਿ ਅੱਜ (ਬੁੱਧਵਾਰ) ਮਿਲੇ ਸੁਝਾਵਾਂ ਦੀ ਰੋਸ਼ਨੀ ਵਿੱਚ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਆਪਣੀ ਰਾਏ ਗਿਆਨੀ ਗੁਰਬਚਨ ਸਿੰਘ ਨੂੰ ਦੇਵਗੀ ਜੋ ਮਸਲੇ ਦੇ ਹੱਲ ਲਈ ਇੱਕ ਬਹੁਮੰਤਵੀ ਕਮੇਟੀ ਦੇ ਗਠਨ ਲਈ ਪੰਜ ਜਥੇਦਾਰਾਂ ਦੀ ਇਕਤਰਤਾ ਬੁਲਾਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ।
ਗੁਰਦੁਆਰਾ ਗਿਆਨ ਗੋਦੜੀ, ਹਰਿਦੁਆਰ ਦੀ ਮੁੜ ਸਥਾਪਨਾ ਦੇ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ (24 ਮਈ ਨੂੰ) ਤੇਜਾ ਸਿੰਘ ਸਮੁੰਦਰੀ ਹਾਲ, ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ। ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ, ਟਕਸਾਲਾਂ, ਨਿਹੰਗ ਸਿੰਘ ਦਲਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਨਿਰਮਲੇ ਅਤੇ ਉਦਾਸੀ ਸੰਪਰਦਾਵਾਂ ਦੇ ਆਗੂ ਸ਼ਾਮਲ ਹੋਣ ਦੀ ਉਮੀਦ ਹੈ।
ਹਰਿਦੁਆਰ ਵਿਖੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੇ ਸਬੰਧ 'ਚ ਪਾਠ ਕਰਨ ਉਪਰੰਤ ਨਾਅਰੇਬਾਜ਼ੀ ਕਰਨ 'ਤੇ ਦੇਸ਼ਦ੍ਰੋਹ ਦੇ ਕੇਸ ’ਚ ਨਾਮਜ਼ਦ ਹੋਏ ਭਾਈ ਜੋਗਾ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਭਾਈ ਜੋਗਾ ਸਿੰਘ ਨੂੰ ਹਰਿਦੁਆਰ ਪੁਲਿਸ ਨੇ ਧਾਰਾ 153-ਬੀ ਤਹਿਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।
ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੇ ਸਬੰਧ 'ਚ ਸੰਤ ਸਮਾਜ ਵੱਲੋਂ ਅੱਜ ਦਿੱਲੀ ਵਿਖੇ ਬੈਠਕ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਇਸ ਬੈਠਕ ’ਚ ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਸਾਹਿਬ ਸਿੰਘ ਮਾਰਕੰਡਾ ਸਣੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਨੇ ਆਪਣੇ ਵਿਚਾਰ ਰੱਖੇ।
ਹਰਿਦੁਆਰ ਸਥਿਤ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਲਈ ਲਹਿਰ ਚਲਾਉਣ ਲਈ ਕਾਹਲੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਤੇ ਗਿਆਨੀ ਗੁਰਬਚਨ ਸਿੰਘ ਗਵਾਲੀਅਰ ਸਥਿਤ ਉਸ ਇਤਿਹਾਸਕ ਗੁਰਦੁਆਰੇ ਦੀ ਮੁੜ ਸਥਾਪਨਾ ਪ੍ਰਤੀ ਚੁੱਪ ਕਿਉਂ ਹੈ ਜੋ ਨਵੰਬਰ 1984 ਦੇ ਸਿੱਖ ਕਤਲੇਆਮ ਵੇਲੇ ਢਾਹ ਦਿੱਤਾ ਗਿਆ ਸੀ ਅਤੇ ਉਸਦੀ ਥਾਂ 'ਤੇ ਮੰਦਰ ਉਸਾਰ ਦਿੱਤਾ ਗਿਆ ਸੀ।
Next Page »