ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਮਨਾਈ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਉਣ ਦੀ ਪੁਰਜ਼ੋਰ ਵਕਾਲਤ ਕੀਤੀ ਗਈ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਣ ਦਾ ਹਵਾਲਾ ਦਿੱਤਾ ਗਿਆ।
ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਣੀ ਚਾਹੀਦੀ ਹੈ।
ਖਾਲਸਾ ਸਾਜ਼ਨਾ ਦਿਹਾੜੇ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵੱਡਾ ਤੋਹਫਾ ਦਿੰਦਿਆਂ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਪੰਜਵੀਂ ਅਤੇ ਛੇਵੀਂ ਪਾਤਸ਼ਾਹੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦਿਆਂ ਗੁਰਦੁਆਰਾ ਸਾਹਿਬ 47 ਸਾਲ ਬਾਅਦ ਸਿੱਖ ਸੰਗਤਾਂ ਨੂੰ ਸੌਪ ਦਿੱਤਾ ।
ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੁ ਨਾਨਕ ਸਾਹਿਬ ਜੀ ਦੇ ਜਨਮ ਪ੍ਰਕਾਸ਼ ਮੌਕੇ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਯਾਤਰੀ ਆਪਣੇ ਪਾਸਪੋਰਟ 15 ਸਤੰਬਰ ਤੱਕ ਭਾਈ ਮਰਦਾਨਾ ਸੋਸਾਇਟੀ ਫ਼ਿਰੋਜ਼ਪੁਰ ਪਾਸ ਜਮ੍ਹਾਂ ਕਰਵਾ ਸਕਦੇ ਹਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਨਵਾਜ ਸ਼ਰੀਫ਼ ਨੂੰ ਗੁ. ਨਨਕਾਣਾ ਸਾਹਿਬ ਜੀ ਦੇ ਚਿੱਤਰ ਵਾਲੀ ਡਾਕ ਟਿਕਟ ਜਾਰੀ ਕਰਨ ਲਈ ਪੱਤਰ ਭੇਜ ਕੇ ਭਾਈ ਮਰਦਾਨਾ ਯਾਦਗਾਰੀ ਦਰਬਾਰ ਸੁਸਾਇਟੀ ਨੇ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਯੂਨੀਵਰਸਿਟੀ ਦੇ ਬੰਦ ਪਏ ਪ੍ਰਾਜੈਕਟ ਨੂੰ ਦੁਬਾਰਾ ਆਰੰਭ ਕਰਨ ਦੀ ਅਪੀਲ ਕੀਤੀ ਹੈ ।