ਅੱਜ ਸਵੇਰੇ ਕੀਤੇ ਗਏ ਇਸ ਐਲਾਨ ਵਿੱਚ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਹੁਣ ਭਾਰਤੀ ਉਪ-ਮਹਾਂਦੀਪ ਤੋਂ ਆਉਣ ਵਾਲੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ 10 ਦਿਨ ਪਹਿਲਾਂ ਆਪਣੇ ਨਾਂ ਦਰਜ਼ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ।
ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਲਹਿੰਦੇ ਪੰਜਾਬ ਦੇ ਨਾਰੋਵਾਲ ਜਿਲ੍ਹੇ ਵਿੱਚ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੇ ਅਭਿਲਾਸ਼ੀਆਂ ਵਲੋਂ ਆਪਣੇ ਨਾਂ ਦਰਜ ਕਰਵਾਉਣ ਦੀ ਕਾਰਵਾਈ ਐਤਵਾਰ 20 ਅਕਤੂਬਰ ਨੂੰ ਸ਼ੁਰੂ ਹੋ ਜਾਣੀ ਸੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।
1947 ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਮੌਜੂਦ ਹਨ ਅਤੇ ਉਨ੍ਹਾਂ 'ਚੋਂ 70 ਫ਼ੀਸਦੀ ਯਾਦਗਾਰਾਂ ਰੱਖ-ਰਖਾਅ ਦੀ ਕਮੀ ਅਤੇ ਕਬਜ਼ਿਆਂ ਦੇ ਚਲਦਿਆਂ ਖੰਡਰਾਂ 'ਚ ਤਬਦੀਲ ਹੋ ਚੁੱਕੀਆਂ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਪੰਜਾਬ ਦੀ ਅਸੈਂਬਲੀ ਵਿਚ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੇ ਦਿੱਤੇ ਭਰੋਸੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਲੰਘੀ 14 ਸਤੰਬਰ ਦੀ ਅਸੈਂਬਲੀ ਦੀ ਕਾਰਵਾਈ ਸਬੰਧੀ ਵੀਡੀਓ ਕਲਿਪ ਵਿਚ ਅਸੈਂਬਲੀ ਮੈਂਬਰਾਂ ਵੱਲੋਂ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਉਣ ਦੀ ਪੁਰਜ਼ੋਰ ਵਕਾਲਤ ਕੀਤੀ ਗਈ ਅਤੇ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਣ ਦਾ ਹਵਾਲਾ ਦਿੱਤਾ ਗਿਆ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ 14 ਅਪ੍ਰੈਲ 2017 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ; ਯਾਤਰਾ ਵਿਭਾਗ (ਅੰਮ੍ਰਿਤਸਰ) ਵਿਖੇ ਜਮ੍ਹਾਂ ਕਰਵਾਉਣ।
ਮੂਲ ਨਾਨਕਸ਼ਾਹੀ ਅਤੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ (ਬਿਕਰਮੀ ਰੂਪੀ) ਦੇ ਵਿਵਾਦ ਕਾਰਨ ਸਿੱਖ ਹਲਕਿਆਂ 'ਚ ਧਾਰਮਿਕ ਦਿਹਾੜੇ ਮਨਾਉਣ ਸਬੰਧੀ ਦੁਬਿਧਾ ਅਜੇ ਵੀ ਬਰਕਰਾਰ ਹੈ, ਜਿਸ ਦਾ ਪ੍ਰਭਾਵ ਹੁਣ ਪੰਜਵੀਂ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ 'ਤੇ ਪਵੇਗਾ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਵਤਨ ਪਰਤਿਆ । ਇਸ ਵਾਰ ਵਿਦੇਸ਼ੀ ਸਿੱਖ ਆਗੂਆਂ ਵਿੱਚੋਂ ਮਨਮੋਹਨ ਸਿੰਘ ਖ਼ਾਲਸਾ ਹੀ ਪਾਕਿਸਤਾਨ ਪੰਹੁਚੇ ।
ਖਾਲਸਾ ਸਾਜ਼ਨਾ ਦਿਹਾੜੇ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵੱਡਾ ਤੋਹਫਾ ਦਿੰਦਿਆਂ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਪੰਜਵੀਂ ਅਤੇ ਛੇਵੀਂ ਪਾਤਸ਼ਾਹੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦਿਆਂ ਗੁਰਦੁਆਰਾ ਸਾਹਿਬ 47 ਸਾਲ ਬਾਅਦ ਸਿੱਖ ਸੰਗਤਾਂ ਨੂੰ ਸੌਪ ਦਿੱਤਾ ।
ਪਾਕਿਸਤਾਨ ਸਰਕਾਰ ਨੇ ਲਾਹੌਰ ਸਥਿਤ ਦੋ ਹੋਰ ਇਤਿਹਾਸਕ ਗੁਰਦੁਆਰੇ ਸਿੱਖ ਸੰਗਤ ਦੇ ਦਰਸ਼ਨ ਦੀਦਾਰ ਲਈ ਖੋਲ੍ਹਣ ਦਾ ਫੈ਼ਸਲਾ ਕੀਤਾ ਹੈ। ਲਾਹੌਰ ਸਥਿਤ ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨਾਲ ਸਬੰਧਤ ਦੋ ਗੁਰਦੁਆਰੇ ਸਿੱਖ ਸੰਗਤ ਲਈ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਗੁਰਦੁਆਰੇ ਲਾਹੌਰ ਦੇ ਬਾਜ਼ਾਰ ਮੰਜਮ ਵਿਖੇ ਹਨ, ਜਿਨ੍ਹਾਂ ਦੀ ਔਕਾਫ ਬੋਰਡ ਵੱਲੋਂ ਮੁਰੰਮਤ ਕਰਾਈ ਗਈ ਹੈ ਅਤੇ ਹੁਣ ਇਨ੍ਹਾਂ ਨੂੰ ਸੰਗਤ ਦੇ ਦਰਸ਼ਨਾਂ ਲਈ ਖੋਲ੍ਹਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪਾਕਿਸਤਾਨ ਤੋਂ ਪਰਤਨ ਤੋਂ ਬਾਅਦ ਪੱਤਰਕਾਰਾ ਨਾਨਲ ਗੱਲਬਾਤ ਦੌਰਾਨ ਦਿੱਤੀ।
Next Page »