ਪੰਜਾਬ ਵਿਧਾਨ ਸਭਾ ਸ਼ੈਸ਼ਨ ਸ਼ੁਰੂ ਹੋਣ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਵੱਲੋ ਪੜੇ ਗਏ ਭਾਸ਼ਨ ਵਿੱਚ ਕਰਤਾਰਪੁਰ ਦੇ ਲਾਂਘੇ ਦੀ ਕੇਂਦਰ ਕੋਲੋ ਮੰਗ ਕਰਨ ਦੀ ਸ਼ਲਾਘਾ ਕਰਦਿਆ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਇਹ ਸਿਰਫ ਭਾਸ਼ਨ ਤੱਕ ਹੀ ਸੀਮਤ ਨਹੀ ਰਹਿਣਾ ਚਾਹੀਦਾ ਸਗੋ ਕੇਂਦਰ ਦੀ ਐਨ.ਡੀ.ਏ ਸਰਕਾਰ ਤੇ ਦਬਾ ਪਾ ਕੇ ਇਹ ਕਾਰਜ ਬਿਨਾਂ ਕਿਸੇ ਦੇਰੀ ਤੋ ਕਰਵਾਇਆ ਜਾਣਾ ਜ਼ਰੂਰੀ ਹੈ।
ਖਾਲਸਾ ਸਾਜ਼ਣਾ ਦਿਹਾੜੇ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਕਰਨ ਲੲੀ ਅਪਰੈਲ 2016 ਵਿੱਚ ਯਾਤਰਾ ਲਈ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2015 ਤੱਕ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾਉਣ।
ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਗਮ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਸਤੰਬਰ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਵੇਗਾ।
ਪਾਕਿਸਤਾਨ ਅਤੇ ਭਾਰਤ 14 ਅਤੇ 15 ਅਗਸਤ ਨੂੰ ਆਪੋ ਆਪਣੇ ਅਜ਼ਾਦੀ ਦਿਨ ਮਨਾਉਣਗੇ, ਤਾਂ 1947 ਦੇ ਇਸ ਵੰਡ-ਵੰਡਾਰੇ ਵਿੱਚ ਗੁਰਧਾਮਾਂ ਤੋਂ ਵਿਛੜੀ ਸਿੱਖ ਕੌਮ 14 ਅਗਸਤ ਨੂੰ ਅਰਦਾਸ ਦਿਵਸ ਵਜੋਂ ਮਨਾਏਗੀ।
ਅਮਰੀਕਾ ਦੇ ਦੌਰੇ ‘ਤੇ ਗਏ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਫੈਡਰਲ ਮੰਤਰੀ ਪੀਰ ਮੁਹੰਮਦ ਅਮੀਨੁਲ ਹਸਨ ਸ਼ਾਹ ਨੇ ਨਿਊ ਜਰਸੀ ਸ਼ਹਿਰ ਦੇ ਗਲੈਨ ਰਾਕ ਗੁਰਦੁਆਰੇ ਵਿੱਚ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਹੀ ਲਾਗੂ ਰੱਖਿਆ ਜਾਵੇਗਾ।
ਗੁ: ਡੇਹਰਾ ਸਾਹਿਬ ਲਾਹੌਰ 'ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ 'ਚ ਹੋਏ ਬਰਸੀ ਸਮਾਗਮਾਂ ਮੌਕੇ ਸੰਬੋਧਨ ਕਰਦਿਆ ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਬਿਸ਼ਨ ਸਿੰਘ, ਤਾਰਾ ਸਿੰਘ, ਸਰਬੱਤ ਸਿੰਘ, ਡਾ. ਸਵਰਨ ਸਿੰਘ ਸਾਬਕਾ ਪ੍ਰਧਾਨ, ਗੁਰਮੀਤ ਸਿੰਘ, ਦਰਸ਼ਨ ਸਿੰਘ ਖਾਲੜਾ ਮਿਸ਼ਨ ਕਮੇਟੀ ਨੇ ਕਿਹਾ ਜਥੇ ਦੇ ਲਈ ਕੀਤੇ ਗਏ ਮਿਸਾਲੀ ਪ੍ਰਬੰਧਾਂ ਲਈ ਉਹ ਓਕਾਫ਼ ਬੋਰਡ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧੰਨਵਾਦੀ ਹਨ
« Previous Page