ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਦੇ ਕਤਲ ਤੋਂ 22 ਸਾਲਾਂ ਬਾਅਦ ਉਸ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ 'ਤਰਸ' ਦੇ ਆਧਾਰ ’ਤੇ ਦਿੱਤੀ ਗਈ ਪੰਜਾਬ ਪੁਲਿਸ ਵਿੱਚ ਵਿਵਾਦਤ ਡੀਐਸਪੀ ਦੀ ਨੌਕਰੀ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ। ਇਸ ਅਹੁਦੇ ਲਈ ਗੁਰਇਕਬਾਲ ਦੇ ਅਯੋਗ ਹੋਣ ਬਾਰੇ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਅਗਲੀ ਸੁਣਵਾਈ 5 ਦਸੰਬਰ ਤੈਅ ਕੀਤੀ ਹੈ।
ਕੈਪਟਨ ਅਮਰਿੰਦਰ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਕੋਟਲੀ ਦੀ ਤਾਮਿਲਨਾਡੂ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਕੀਤੀ ਡਿਗਰੀ ਨੂੰ ਯੋਗ ਮੰਨ ਕੇ ਉਸ ਨੂੰ ਡੀਐਸਪੀ ਭਰਤੀ ਕਰ ਲਿਆ ਹੈ ਜਦੋਂ ਕਿ 300 ਤੋਂ ਵੱਧ ਅਧਿਆਪਕਾਂ, ਕਲਰਕਾਂ ਤੇ ਲਾਇਬ੍ਰੇਰੀਅਨਾਂ ਦੀਆਂ ਅਜਿਹੀਆਂ ਡਿਗਰੀਆਂ ਨੂੰ ਅਯੋਗ ਕਰਾਰ ਦੇ ਕੇ ਉਨ੍ਹਾਂ ਦਾ ਭਵਿੱਖ ਦਾਅ ’ਤੇ ਲਾ ਦਿੱਤਾ ਹੈ। ਯੂਜੀਸੀ ਦੇ 27 ਜੂਨ, 2013 ਦੇ ਨੋਟੀਫਿਕੇਸ਼ਨ ਮੁਤਾਬਕ ਕੋਈ ਵੀ ਸੂਬਾਈ ਯੂਨੀਵਰਸਿਟੀ ਆਪਣੇ ਰਾਜ ਤੋਂ ਬਾਹਰ ਡਿਸਟੈਂਸ ਐਜੂਕੇਸ਼ਨ ਰਾਹੀਂ ਡਿਗਰੀ ਜਾਂ ਕੋਰਸ ਨਹੀਂ ਕਰਵਾ ਸਕਦੀ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ਪੰਜਾਬ ਪੁਲਿਸ 'ਚ ਜਿਸ ਕਾਹਲੀ 'ਚ ਡੀ.ਐਸ.ਪੀ. ਲਾਉਣ ਦਾ ਫ਼ੈਸਲਾ ਲਿਆ ਗਿਆ ਉਸ ਕਾਰਨ ਇਸ ਗੱਲ ਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ ਗਿਆ ਕਿ ਯੂਨੀਵਰਸਿਟੀ ਡਿਸਟੈਂਸ ਐਜੂਕੇਸ਼ਨ ਸਬੰਧੀ ਲਏ ਫ਼ੈਸਲੇ ਕਿ ਨਿੱਜੀ ਯੂਨੀਵਰਸਿਟੀ ਦਾ ਕੋਈ ਵੀ ਸਟੱਡੀ ਸੈਂਟਰ ਯੂਨੀਵਰਸਿਟੀ ਤੋਂ ਬਾਹਰ ਨਹੀਂ ਹੋ ਸਕੇਗਾ ਅਤੇ ਜਿਸ ਨਿਯਮ ਅਧੀਨ 2016 ਦੌਰਾਨ ਕਲਰਕ ਦੀ ਭਰਤੀ ਲਈ ਚੁਣੇ ਗਏ 192 ਨੌਜਵਾਨਾਂ ਦੀ ਚੋਣ ਰੱਦ ਕੀਤੀ ਗਈ ਸੀ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਵਿਰੋਧੀ ਧਿਰ ਦੇ ਨਵੇਂ ਬਣੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਮੀਤ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਸਾਰੇ ਵਿਧਾਇਕਾਂ ਦੀ ਮੀਟਿੰਗ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਉਪਰ ਵਾਅਦਿਆਂ ਤੋਂ ਭੱਜਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਦਾ ਦੋਸ਼ ਲਾਇਆ ਗਿਆ। ਇਸ ਮੀਟਿੰਗ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੀ ਉਚੇਚ ਤੌਰ 'ਤੇ ਹਾਜ਼ਰ ਸਨ। ਇਸਦੇ ਨਾਲ ਹੀ ਕਈ ਪ੍ਰੋਗਰਾਮਾਂ ਦਾ ਐਲਾਨ ਕਰਦੇ ਹੋਏ ਦੱਸਿਆ ਗਿਆ ਕਿ ਪਾਰਟੀ 27 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਖੂਨਦਾਨ ਕੈਂਪ ਦਾ ਪ੍ਰਬੰਧ ਕਰੇਗੀ। ਜਿਸ ਵਿਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰੇਗੀ।
ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਹਰ ਘਰ ਵਿਚ ਇੱਕ ਨੌਕਰੀ ਦੇਣ ਦੇ ਚੋਣ ਵਾਅਦੇ ਦੀ ਸ਼ੁਰੂਆਤ ਕਰਦਿਆਂ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ਡੀ.ਐਸ.ਪੀ. ਵਜੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਦਕ ਸਕੱਤਰ ਕਾਬਲ ਸਿੰਘ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇ ਕੇ ਅਤੇ ਹੁਣ ਝੂਠੇ ਮੁਕਾਬਲੇ ਬਣਾਉਣ ਵਾਲੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਡੀ.ਐਸ.ਪੀ. ਦੀ ਨੌਕਰੀ ਦੇਣ ਕਰਕੇ ਸਿਵਿਆਂ ਦੇ ਰਾਹ ਪੈ ਗਈ ਹੈ।