Tag Archive "gurjant-singh-bal"

5 ਸਾਲ ਲਗਾ ਕੇ ਇੰਡੀਆ ਭਰ ਵਿਚੋਂ ਸਿੱਖ ਨਸਲਕੁਸ਼ੀ ਦੇ ਤੱਥ ਖੋਜਣ ਵਾਲੇ ਨੌਜਵਾਨ ਨਾਲ ਖਾਸ ਮੁਲਾਕਾਤ

ਗੁਰਜੰਟ ਸਿੰਘ ਬੱਲ ਨੇ ਲੰਘੇ ਪੰਜ ਸਾਲਾਂ ਦੌਰਾਨ ਇੰਡੀਆ ਭਰ ਵਿਚ ਤਕਰੀਬਨ ਤਿੰਨ ਲੱਖ ਕਿੱਲੋਮੀਟਰ ਦਾ ਸਫਰ ਤਹਿ ਕਰਦਿਆਂ ਹਰ ਉਸ ਜਗ੍ਹਾ ਪਹੁੰਚ ਕੇ ਸਿੱਖਾਂ ਨਾਲ ਗੱਲਬਾਤ ਕਰਨ ਦਾ ਯਤਨ ਕੀਤਾ ਹੈ ਜਿੱਥੇ ਨਵੰਬਰ 1984 ਵਿਚ ਸਿੱਖਾਂ ਨੂੰ ਹਿੰਸਾ ਦਾ ਨਿਸ਼ਾਨਾ ਬਣਾਇਆ ਗਿਆ ਸੀ। ਇਹ ਖੋਜ ਪੁਸਤਕ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ" ਸਿਰਲੇਖ ਹੇਠ ਛਪ ਰਹੀ ਹੈ ਜਿਸ ਦੇ ਹੁਣ ਤੱਕ ਦੋ ਭਾਗ (ਕਿਤਾਬਾਂ) ਛਪ ਚੁੱਕੇ ਹਨ।

New Books on 1984 Sikh Genocide Released

ਸਿੱਖ ਨਸਲਕੁਸ਼ੀ ਨਵੰਬਰ 1984 ਦੇ 40 ਸਾਲਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

ਨਵੰਬਰ 1984 ਵਿੱਚ ਭਾਰਤ ਦੇ ਵੱਡੇ ਹਿੱਸੇ ਵਿੱਚ ਦਿੱਲੀ ਦੀ ਤਰਜ਼ ਤੇ ਕਤਲੇਆਮ ਹੋਇਆ, ਜਿਸ ਦੌਰਾਨ ਸਿੱਖਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਬਹੁਤ ਯਤਨ ਕੀਤੇ ਗਏ। ਇਸ ਦੌਰਾਨ ਅਨੇਕਾਂ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖੀ ਦੀ ਅਜ਼ਮਤ ਰੋਲਣ ਦੇ ਯਤਨ ਕੀਤੇ ਗਏ। ਸਿੱਖਾਂ ਨੂੰ ਵੱਡੀ ਗਿਣਤੀ ਵਿਚ ਕਤਲ ਕੀਤਾ ਗਿਆ।