Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Gurmeet Singh Kartarpur

Gurmeet Singh Kartarpur

ਸਿੱਖ ਧਰਮ ਦਾ ਸਿਧਾਂਤ ਸ਼ਬਦ ਗੁਰੂ ਨੂੰ ਨਤਮਸਤਕ ਹੋਣਾ ਹੈ ਤੇ ਗੁਰੂ ਪਾਤਸ਼ਾਹ ਦੇ ਦਰਸ਼ਨ ਖਾਲਸਾ ਪੰਥ ਅਤੇ ਸ਼ਬਦ ਗੁਰੂ ਦੇ ਦਰਸ਼ਨਾਂ ਵਿੱਚੋਂ ਹੀ ਕੀਤੇ ਜਾ ਸਕਦੇ ਹਨ। ਪਰ ਕੁਝ ਤਾਕਤਾਂ ਵੱਲੋਂ ਸਿੱਖਾਂ ਨੂੰ ਸ਼ਬਦ ਗੁਰੂ ਦੇ ਸਿਧਾਂਤ ਤੋਂ ਭਟਕਾ ਕੇ ਮੂਰਤੀ ਪੂਜਾ ਵੱਲ ਤੋਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸਿੱਖ ਯੂਥ ਆਫ ਪੰਜਾਬ ਦੇ ਜਨਰਲ ਸਕੱਤਰ ਸ. ਗੁਰਮੀਤ ਸਿੰਘ ਕਰਤਾਰਪੁਰ ਨੇ ਕਿਹਾ ਕਿ “ਜਲੰਧਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਨਾਂ ਤੇ ਛਾਪੇ ਗਏ ਕੈਲੰਡਰਾਂ ਉੱਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜੋ ਕਿ ਗੁਰਮਤਿ ਤੋਂ ਬਿਲਕੁਲ ਉਲਟ ਹੈ ਤੇ ਜੇ ਅਜਿਹੀਆਂ ਗੁਰਮਤਿ ਵਿਰੋਧੀ ਕਾਰਵਾਈਆਂ ਗੁਰਦੁਆਰਾ ਸਾਹਿਬਾਨ ਵਿੱਚੋਂ ਹੋਣਗੀਆਂ ਤਾਂ ਇਸ ਦੇ ਬਹੁਤ ਬੁਰੇ ਸਿੱਟੇ ਪੰਥ ਨੂੰ ਝੱਲਣੇ ਪੈਣਗੇ”।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।