ਰਵਾਇਤੀ ਇਤਿਹਾਸ ਵਿਚ ਬਹੁਤ ਸਾਰੀਆਂ ਉਹ ਗੱਲਾਂ ਲਕੋਅ ਲਈਆਂ ਜਾਂਦੀਆਂ ਹਨ, ਜੋ ਅੰਗਰੇਜ਼ਾਂ ਦੇ ਹੱਕ ਵਿਚ ਜਾਂਦੀਆਂ ਹਨ। ਅਜਿਹਾ ਕਰਨਾ ਇਤਿਹਾਸ ਨਾਲ ਨਾਇਨਸਾਫੀ ਹੈ।
ਚੰਡੀਗੜ: ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਹੈਰਾਨੀ ਜਾਹਰ ਕੀਤੀ ਹੈ ਕੇ ਪੰਜਾਬ ਵਿੱਚ ਬਹੁਤ ਹੀ ਨਾਮਾਤਰ ਐਨ.ਆਰ.ਆਈਜ਼ ਦੀਆਂ ਵੋਟਾ ਦਰਜ ਨੇ ਜਦ ਕੇ ...
ਅੱਜ ਤੋਂ 20 ਸਾਲ ਪਹਿਲਾਂ ਪੰਜਾਬ 'ਚ ਕਿਸੇ ਨੇ ਗੁੰਡਾ ਟੈਕਸ ਤੇ ਗੈਂਗਸਟਰ ਲਫਜ਼ ਨਹੀਂ ਸੀ ਸੁਣੇ ਜੀਹਨਾਂ ਦੀ ਪੰਜਾਬ 'ਚ ਅੱਜ ਕੱਲ੍ਹ ਪੂਰੀ ਮਸ਼ਹੂਰੀ ਹੈ। ਬਠਿੰਡਾ ਤੇਲ ਰਿਫਾਇਨਰੀ ਮੂਹਰੇ ਟਰੱਕਾਂ ਤੋਂ ਵਸੂਲੇ ਜਾਂਦੇ ਗੰੁਡਾ ਟੈਕਸ ਬਾਬਤ ਆਈਆਂ ਤਾਜ਼ਾ ਖਬਰਾਂ ਕਰਕੇ ਗੁੰਡਾ ਟੈਕਸ ਅੱਜ ਕੱਲ੍ਹ ਸੁਰਖੀਆਂ ਵਿੱਚ ਹੈ ਤੇ ਵਿੱਕੀ ਗੌਂਡਰ ਦੇ ਪੁਲਿਸ ਹੱਥੋਂ ਮਾਰੇ ਜਾਣ ਕਰਕੇ ਗੈਂਗਸਟਰ ਲਫਜ਼ ਵੀ ਮੀਡੀਆ ਵਿੱਚ ਪੂਰਾ ਵਰਤਿਆ ਜਾ ਰਿਹਾ ਹੈ।
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ ਕਿਸਾਨਾਂ ਨੂੰ ਵਾਪਸ ਮੋੜੀ ਜਾਵੇ ਜਿਨ੍ਹਾਂ ਤੋਂ ਜਨਤਕ ਉਦੇਸ਼ ਦੀ ਆੜ ਵਿੱਚ ਖੋਹੀ ਸੀ। ਸਰਕਾਰ ਨੇ ਹਿਪੈਲੀ ਲੈਂਡ ਐਕੂਜ਼ੀਸ਼ਨ ਐਕਟ 1894 ਦੇ ਤਹਿਤ ਲੋਕ ਹਿੱਤ (ਪਬਲਿਕ ਪਰਪਜ਼) ਤਹਿਤ ਐਕੁਆਰਿ ਕੀਤੀ ਸੀ। ਹੁਣ ਜਦੋਂ ਜਨਤਕ ਉਦੇਸ਼ ਯਾਨੀ ਥਰਮਲ ਪਲਾਂਟ ਖ਼ਤਮ ਹੋਗੇ ਨੇ ਤਾਂ ਜ਼ਮੀਨ ਐਕੁਆਰਿ ਕਰਨ ਵੇਲੇ ਦੱਸਿਆ ਗਿਆ ਮਕਸਦ ਵੀ ਖ਼ਤਮ ਹੋ ਗਿਆ ਹੈ।
ਭਾਰਤੀ ਸੰਵਿਧਾਨ ਨਗਰ ਨਿਗਮ ਚੋਣ ਨਤੀਜਿਆਂ ਬਾਬਤ ਕਿਸੇ ਵੀ ਅਦਾਲਤ ਨੂੰ ਸੁਣਵਾਈ ਕਰਨ ਦਾ ਅਧਿਕਾਰ ਨਹੀਂ ਦਿੰਦਾ। ਉੱਧਰ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ 'ਚ ਧਾਂਦਲੀਆਂ ਦੇ ਦੋਸ਼ ਲਾਉਂਦਿਆਂ ਹਾਈਕੋਰਟ ਵਿੱਚ ਜਾਣ ਦਾ ਐਲਾਨ ਕੀਤਾ ਹੈ। ਬਹੁਤ ਸਾਰੇ ਹਾਰੇ ਹੋਏ ਉਮੀਦਵਾਰ ਵੀ ਹਾਈਕੋਰਟ ਜਾਣ ਦੀਆਂ ਤਿਆਰੀਆਂ ਕਰ ਰਹੇ ਹਨ ਜਿਨ੍ਹਾਂ ਨੂੰ ਵਕੀਲਾਂ ਨੇ ਕੇਸ ਜਿੱਤਣ ਦਾ ਭਰੋਸਾ ਦਵਾਇਆ ਹੈ। 1994 ਦੇ ਸੋਧੇ ਹੋਏ ਕਾਨੂੰਨਾਂ ਤਹਿਤ ਹੋਈਆਂ ਪਿਛਲੀਆਂ ਚਾਰ-ਚਾਰ ਪੰਚਾਇਤੀ ਤੇ ਮਿਊਂਸੀਪਲ ਚੋਣ ਵਿੱਚ ਸੈਂਕੜੇ ਹਾਰੇ ਹੋਏ ਉਮੀਦਵਾਰ ਹਾਈਕੋਰਟ ਪਹੁੰਚੇ ਤੇ ਸਭ ਦੀਆਂ ਪਟੀਸ਼ਨਾਂ 'ਤੇ ਹਾਈਕੋਰਟ ਨੇ ਭਾਰਤੀ ਸੰਵਿਧਾਨ ਦਾ ਹਵਾਲਾ ਦੇ ਕੇ ਸੁਣਵਾਈ ਤੋਂ ਨਾਂਹ ਕਰ ਦਿੱਤੀ। ਇਸ ਤਰ੍ਹਾਂ ਉਮੀਦਵਾਰਾਂ ਦਾ ਭਾਰੀ ਖਰਚਾ ਹੋਇਆ ਤੇ ਸਮਾਂ ਬਰਬਾਦ ਹੋਇਆ।
ਪੰਜਾਬ ਵਿੱਚ ਪਰਾਲੀ ਨੂੰ ਕਿਸਾਨਾਂ ਵੱਲੋਂ ਲਾਈ ਜਾਂਦੀ ਅੱਗ ਕਰਕੇ ਫੈਲਦੇ ਹਵਾ ਪ੍ਰਦੂਸ਼ਣ ਬਾਰੇ ਦਿੱਲੀ ਤੱਕ ਫਿਕਰਮੰਦੀ ਜ਼ਾਹਰ ਕੀਤੀ ਜਾਂਦੀ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਵੀ ਏਹਦੇ ਬਾਬਤ ਬਹੁਤ ਸਖਤ ਹੋਇਆ ਹੈ।
ਚਾਹੇ ਦਿੱਲੀ ਵਿੱਚ ਧੂੰਆਂ ਹੋਵੇ, ਯੂ.ਪੀ. ਦੀ ਜਮਨਾ ਐਕਸਪ੍ਰੈਸ ਸੜਕ ’ਤੇ ਧੁੰਦ ਕਾਰਨ ਗੱਡੀਆਂ ਭਿੜੀਆਂ ਹੋਣ ਜਾਂ ਪੰਜਾਬ ਵਿੱਚ ਰਾਤ-ਬਰਾਤੇ ਐਕਸੀਡੈਂਟ ਹੋਵੇ ਸਭ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਾਈ ਅੱਗ ਨੂੰ ਜ਼ੁੰਮੇਵਾਰ ਕਰਾਰ ਦੇ ਦਿੱਤਾ ਜਾਂਦਾ ਹੈ। ਦੋ ਦਿਨ ਪਹਿਲਾਂ ਇੱਕ ਬੰਦੇ ਨੇ ਪੰਜਾਬ ’ਚ ਧੁੰਦ ਦੇ ਗੁਬਾਰ ਦੀ ਵਜ੍ਹਾ ਪਰਾਲੀ ਨੂੰ ਲਾਈ ਅੱਗ ਕਰਾਰ ਦਿੱਤਾ।
ਪੰਜਾਬ ’ਚ ਆਮ ਆਦਮੀ ਪਾਰਟੀ ਇੱਕ ਬੜੇ ਨਾਜ਼ੁਕ ਦੌਰ ਵਿਚ ਦਾਖ਼ਲ ਹੋ ਰਹੀ ਹੈ। ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਹੁਦਿਓ ਲਾਹੁਣ ਦੀ ਮੁਹਿੰਮ ਵਿਚ ਬਾਦਲ-ਭਾਜਪਾ ਅਤੇ ਕਾਂਗਰਸ ਦੇ ਨਾਲ ਜਿਵੇਂ ਆਪ ਦੇ ਵਿਧਾਇਕ ਸ਼ਾਮਲ ਹੋਏ ਨੇ ਇਹੀ ਨਾਜ਼ੁਕਤਾ ਦੀ ਵਜ੍ਹਾ ਹੈ। ਆਪ ਪੰਜਾਬ ਦੇ ਮੀਤ ਪ੍ਰਧਾਨ ਅਮਨ ਅਰੋੜਾ ਅਤੇ ਬੀਬੀ ਬਲਜਿੰਦਰ ਕੌਰ ਨੇ ਪ੍ਰੈਸ ਕਾਨਫਰੰਸ ਰਾਹੀਂ ਸਿੱਧੇ ਇਸ਼ਾਰੇ ਕੀਤੇ ਨੇ ਕਿ ਅਸੀਂ ਖਹਿਰਾ ਨੂੰ ਲਾਹੁਣਾ ਚਾਹੁੰਦੇ ਹਾਂ।
31 ਅਕਤੂਬਰ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਪੰਜਾਬ ਨੂੰ ਛੱਡ ਕੇ ਲੱਗਭੱਗ ਸਾਰੇ ਮੁਲਕ ਵਿਚ ਸਿੱਖਾਂ ’ਤੇ ਜ਼ੁਲਮ ਦਾ ਜੋ ਝੱਖੜ ਝੁੱਲਿਆ ਉਹਨੂੰ ਵੱਖ-ਵੱਖ ਨਾਮ ਦਿੱਤੇ ਗਏ ਨੇ। ਸਿੱਖਾਂ ਦੇ ਹੋਏ ਇਸ ਕਤਲੇਆਮ ਦੀ ਸ਼ਿੱਦਤ ਸਭ ਤੋਂ ਵੱਧ ਮੁਲਕ ਦੀ ਰਾਜਧਾਨੀ ਦਿੱਲੀ ਵਿਚ ਸੀ।
31 ਅਕਤੂਬਰ 1984 ਸਵੇਰੇ 10-11 ਦਾ ਸਮਾਂ ਹੋਵੇਗਾ ਰੇਡੀਓ ਤੋਂ ਕ੍ਰਿਕਟ ਮੈਚ ਦੀ ਲਾਈਵ ਕੁਮੈਂਟਰੀ ਚੱਲ ਰਹੀ ਸੀ। ਅਚਾਨਕ ਕੁਮੈਂਟਰੀ ਰੁਕ ਗਈ ਤੇ ਅਕਾਸ਼ਬਾਣੀ ਦੀ ਅਨਾਊਂਸਰ ਬੋਲੀ, "ਅਬ ਆਪ ਹਮਾਰਾ ਵਿਸ਼ੇਸ਼ ਬੁਲੇਟਨ ਸੁਨੀਏ।"
« Previous Page — Next Page »