ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਅਸਤੀਫੇ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਈ ਖੁਲਾਸੇ ਵੀ ਕੀਤੇ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਨਵੀਨਰ ਦੇ ਅਹੁਦੇ ਤੋਂ ਗੁਰਪ੍ਰੀਤ ਸਿੰਘ ਵੜੈਚ ਨੂੰ ਹਟਾ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪ੍ਰਧਾਨ ਬਣਾਉਣ ਦੇ ਨਾਲ ਹੀ ਪੰਜਾਬ 'ਆਪ' 'ਚ ਖਿੱਚੋਤਾਣ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਮਾਨ ਨੂੰ ਪ੍ਰਧਾਨ ਬਣਾਉਣ ਤੋਂ ਨਿਰਾਸ਼ ਗੁਰਪ੍ਰੀਤ ਵੜੈਚ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ ਨੂੰ ਮੀਟਿੰਗ ਕਰ ਕੇ ਸਾਰੀ ਸਥਿਤੀ ਉਪਰ ਵਿਚਾਰ ਕੀਤਾ।
ਆਮ ਆਦਮੀ ਨੇ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ 'ਚ ਪਾਰਟੀ ਦੀ ਕਮਾਨ ਸੌਂਪੀ ਹੈ। ਉਹ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਬਣਾਏ ਗਏ ਹਨ। ਭਗਵੰਤ ਮਾਨ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਪੰਜਾਬ ਆਪ ਦੇ ਪ੍ਰਧਾਨ ਸਨ।
ਮੀਡੀਆ ਦੇ ਵੱਖ-ਵੱਖ ਹਿੱਸਿਆਂ ਦੀਆਂ ਰਿਪੋਰਟਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦੀ ਪ੍ਰਧਾਨਗੀ ਦੇ ਸਕਦੇ ਹਨ। ਹਾਲਾਂਕਿ ਵਿਧਾਇਕ ਦਲ ਦੇ ਵ੍ਹਿਪ ਮੁਖੀ ਸੁਖਪਾਲ ਸਿੰਘ ਖਹਿਰਾ ਵੀ ਪ੍ਰਧਾਨਗੀ ਦੇ ਅਹੁਦੇ ਲਈ ਦਾਅਵੇਦਾਰ ਦੱਸੇ ਜਾ ਰਹੇ ਹਨ।
ਆਮ ਆਦਮੀ ਪਾਰਟੀ (ਆਪ) ਨੇ ਗਿੱਦੜਬਾਹਾ ਵਿੱਚ ਕਾਂਗਰਸੀ ਆਗੂਆਂ ਵਲੋਂ ਪੱਤਰਕਾਰ ਸ਼ਿਵਰਾਜ ਰਾਜੂ ਦੀ ਮਾਰ-ਕੁੱਟ ਕਰਣ ਅਤੇ ਉਸਦੇ ਮੂੰਹ ਵਿੱਚ ਜਬਰਦਸਤੀ ਸ਼ਰਾਬ ਅਤੇ ਪੇਸ਼ਾਬ ਪਾਉਣ ਦੀ ਘਟਨਾ ਦੀ ਨਿੰਦਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਕਾਂਗਰਸੀ ਆਗੂਆਂ ਵਲੋਂ ਇੱਕ ਤੋਂ ਬਾਅਦ ਇੱਕ ਕੀਤੀ ਜਾ ਰਹੀ ਹਰਕਤਾਂ ਤੋਂ ਸਾਫ਼ ਹੈ ਕਿ ਸੱਤਾ ਦਾ ਨਸ਼ਾ ਕਾਂਗਰਸੀ ਆਗੂਆਂ ਦੇ ਸਿਰ ਨੂੰ ਚੜ੍ਹ ਗਿਆ ਹੈ।
ਆਮ ਆਦਮੀ ਪਾਰਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਿਚ ਜਨਤਾ ਵਲੋਂ ਦਿੱਤੇ ਫਤਵੇ ਦਾ ਸਨਮਾਨ ਕਰਦੀ ਹੈ ਅਤੇ ਕਿਹਾ ਕਿ ਲੋਕਤੰਤਰ ਵਿਚ ਜਨਤਾ ਦਾ ਫੈਸਲਾ ਸਰਵ ਉੱਚ ਹੈ ਅਤੇ ਆਮ ਆਦਮੀ ਪਾਰਟੀ ਇਸਨੂੰ ਖਿੜੇ ਮੱਥੇ ਸਵੀਕਾਰ ਕਰਦੀ ਹੈ।
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਤੇ ਬਾਦਲ ਪਰਿਵਾਰ ਦੇ ਦੋਸਤ ਅਭੈ ਚੌਟਾਲਾ ਵਲੋਂ 23 ਫਰਵਰੀ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਣ ਦੇ ਐਲਾਨ ਦੇ ਜਵਾਬ 'ਚ ਲੁਧਿਆਣਾ ਦੇ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਪਟਿਆਲਾ ਦੇ ਕਪੂਰੀ ਵਿਖੇ ਚੌਟਾਲਿਆਂ ਦੇ 'ਸਵਾਗਤ' ਲਈ ਜਾਣਗੇ ਅਤੇ ਉਥੇ 'ਲਲਕਾਰ ਰੈਲੀ' ਕਰਨਗੇ।
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਬਦਲਿਆ ਜਾਵੇ। ਪਾਰਟੀ ਦਾ ਕਹਿਣਾ ਹੈ ਕਿ ਉਹ ਸੁਖਬੀਰ ਬਾਦਲ ਦੇ ਹਿਤਾਂ ਮੁਤਾਬਕ ਕੰਮ ਕਰ ਰਹੇ ਹਨ।
ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਕੇਂਦਰੀ ਤੋਂ ਆਪਣੇ ਉਮੀਦਵਾਰ ਨੂੰ ਬਦਲ ਦਿੱਤਾ ਹੈ। ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਰਜਿੰਦਰ ਕੁਮਾਰ ਦੀ ਥਾਂ ਦਰਬਾਰੀ ਲਾਲ ਨੂੰ ਅੰਮ੍ਰਿਤਸਰ ਕੇਂਦਰੀ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਆਪਣੀ ਜਲਾਲਾਬਾਦ ਸੀਟ ਦੇ ਐਲਾਨ 'ਚ ਦੇਰੀ ਕਰਨਾ ਬਿਨਾਂ ਕਿਸੇ ਮਕਸਦ ਦੇ ਨਹੀਂ ਹੈ ਅਤੇ ਦੇਰੀ ਕਰਨ ਵਿੱਚ ਦਿੱਤਾ ਗਿਆ ਤਰਕ ਬਿਲਕੁਲ ਤਕਰਹੀਣ ਹੈ ਕਿਉਂਕਿ ਉਹ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਕਰਕੇ ਆਪਣੀ ਸੀਟ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਨ।
Next Page »