ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿੱਚ ਸ਼ਾਮਲ ਹੋਏ ਸੀਪੀਆਈ ਐਮਐਲ ਲਿਬਰੇਸ਼ਨ ਦੇ ਆਗੂ ਬੰਤ ਸਿੰਘ ਝੱਬਰ ਨਾਲ ਮੰਗਲਵਾਰ ਮੁਲਾਕਾਤ ਕਰ ਕੇ ਉਨ੍ਹਾਂ ਕੋਲੋਂ ‘ਭੁਲੇਖੇ ਨਾਲ’ ਅਪਰਾਧੀਆਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ਲਈ ਮੁਆਫ਼ੀ ਮੰਗੀ ਹੈ। ਕੇਜਰੀਵਾਲ ਨੇ ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਸਬੰਧੀ ਮਾਨਸਾ ਦੇ ਉਮੀਦਵਾਰ ਨਾਜਰ ਸਿੰਘ ਮਾਨਸ਼ਾਹੀਆ ਦੀ ਵੀ ਜਵਾਬਤਲਬੀ ਕੀਤੀ। ਉਂਜ ਇਹ ਸਾਫ਼ ਹੈ ਕਿ ਜਦੋਂ ਮਾਨਸਾ ਵਿੱਚ ਇੱਕੋ ਸਟੇਜ ’ਤੇ ਝੱਬਰ ਅਤੇ ਉਸ ਉਪਰ ਹਮਲਾ ਕਰਨ ਵਾਲੇ ਦੋ ਅਪਰਾਧੀਆਂ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਜਾ ਰਿਹਾ ਸੀ ਤਾਂ ਇਸ ਬਾਰੇ ਝੱਬਰ ਨੂੰ ਪਹਿਲਾਂ ਹੀ ਜਾਣਕਾਰੀ ਸੀ। ਝੱਬਰ ਨੇ ਦੱਸਿਆ ਕਿ ਆਗੂਆਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਉਪਰ ਹਮਲਾ ਕਰਨ ਵਾਲੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਅਪਰਾਧੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ, ਉਨ੍ਹਾਂ ਨੂੰ ਉਮੀਦ ਹੀ ਨਹੀਂ ਸੀ ਕਿ ਇਸ ਦਾ ਐਨਾ ਰੌਲਾ ਪੈ ਜਾਵੇਗਾ।
ਆਮ ਆਦਮੀ ਪਾਰਟੀ ਦੀ 28 ਦਸੰਬਰ ਨੂੰ ਲੰਬੀ ਵਿੱਚ ਹੋਣ ਵਾਲੀ ਰੈਲੀ ਬਾਰੇ ਪਾਰਟੀ ਦਾ ਇਲਜ਼ਾਮ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਜਾਣਬੁੱਝ ਕੇ ਉਨ੍ਹਾਂ ਨੂੰ ਰੈਲੀ ਲਈ ਥਾਂ ਦੇਣ ਤੋਂ ਇਨਕਾਰ ਕਰ ਰਿਹਾ ਹੈ।
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ 9 ਸੂਤਰੀ ਏਜੰਡੇ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ 2002 ਵਿੱਚ ਸਰਕਾਰ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਵੀ ਕੈਪਟਨ ਨੇ ਅਜਿਹੇ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਉਨਾਂ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਦੀ ਥਾਂ ਕੈਪਟਨ ਨੇ ਵਾਅਦਿਆਂ ਦੇ ਉਲਟ ਜਾ ਕੇ ਕੰਮ ਕੀਤੇ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਦੀਆਂ ਗੱਲਾਂ ਉਤੇ ਯਕੀਨ ਕਰਨਾ ਬੰਦ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਸ਼ਨੀਵਾਰ ਨੂੰ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਘੁੱਗੀ ਨੇ ਇਨ੍ਹਾਂ ਹਲਕਿਆਂ ਦੇ ਕਾਰਜਕਰਤਾਵਾਂ ਤੋਂ ਜਾਣਕਾਰੀ ਅਤੇ ਰਿਪੋਰਟਾਂ ਮਿਲਣ 'ਤੇ ਇਨ੍ਹਾਂ ਤਿੰਨਾਂ ਦੇ ਨਾਵਾਂ ਦਾ ਐਲਾਨ ਕੀਤਾ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਮੁਖੀ ਕੈਪਟਨ ਅਮਰਿਦੰਰ ਸਿੰਘ ਉਤੇ ਪਲਟਵਾਰ ਕਰਦਿਆਂ ਉਸਨੂੰ ਚੇਤੇ ਕਰਵਾਇਆ ਕਿ ਜਿਹੜਾ ਕੈਪਟਨ 'ਆਪ' ਆਗੂਆਂ ਨੂੰ ਬਾਹਰੀ ਕਹਿੰਦਾ ਸੀ ਹੁਣ ਪੰਜਾਬ ਵਿਧਾਨ ਸਭਾ ਲਈ ਉਮੀਦਵਾਰਾਂ ਨੂੰ ਟਿਕਟਾਂ ਦਿਵਾਉਣ ਲਈ ਗਾਂਧੀ ਪਰਿਵਾਰ ਅੱਗੇ ਹਾੜੇ ਪਾਉਂਦਾ ਦਿੱਲੀ ਡੇਰੇ ਲਾਈ ਬੈਠਾ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਗੱਪੀ ਕਰਾਰ ਦਿੰਦੇ ਹੋਏ ‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਰਾਜ ਪੱਧਰੀ ਮੁਹਿੰਮ ਹਰੀਕੇ ਪੱਤਣ ਵਿਖੇ ਜਲ ਬੱਸ ਅੱਡੇ ਤੋਂ ਸ਼ੁਰੂ ਕੀਤੀ ਹੈ। ਬੁੱਧਵਾਰ ਨੂੰ ਪਾਰਟੀ ਦੇ ਜ਼ੀਰਾ ਹਲਕੇ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਗੋਰਾ ਵੱਲੋਂ ਹਰੀਕੇ ਹੈਡਵਰਕਸ ਉਪਰ ਬਣਾਏ ਗਏ ਜਲ-ਥਲੀ ਬੱਸ ਅੱਡੇ ਦੇ ਗੇਟ ਉਤੇ ਲਗਾਏ ਧਰਨੇ ਦੀ ਅਗਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਮਾਰੀਆਂ ਜਾ ਰਹੀਆਂ ਗੱਪਾਂ ਪੰਜਾਬ ਅਤੇ ਪੰਜਾਬ ਦੀ ਜਨਤਾ ਨੂੰ ਬਹੁਤ ਮਹਿੰਗੀਆਂ ਪੈ ਰਹੀਆਂ ਹਨ ਕਿਉਂਕਿ ਸੁਖਬੀਰ ਬਾਦਲ ਆਪਣੇ ਮੂੰਹੋਂ ਨਿਕਲੀ 'ਗੱਪ' ਨੂੰ ਸੱਚ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ ਤੇ ਜਲ ਬੱਸ ਉਸਦੀ ਤਾਜ਼ਾ ਮਿਸਾਲ ਹੈ।
ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਕੱਚੇ ਕਾਮਿਆਂ, ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਬੋਲੇ ਜਾ ਰਹੇ ਝੂਠ ਦੀ ਅਲੋਚਨਾ ਕੀਤੀ। ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਰਨ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਜੇ ਬਾਦਲ ਸਰਕਾਰ ਸਹੀ ਅਰਥਾਂ ਵਿਚ 27 ਹਜ਼ਾਰ ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਗੰਭੀਰ ਹੁੰਦੀ ਤਾਂ ਉਹ ਅਜਿਹਾ ਕੰਮ ਆਪਣੇ 10 ਸਾਲ ਤੋਂ ਚਲੀ ਆ ਰਹੀ ਸਰਕਾਰ ਦੇ ਸ਼ੁਰੂ ਵਿਚ ਹੀ ਕਰ ਦਿੰਦੇ।
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਮੰਤਰੀਆਂ ਵੱਲੋਂ ਨਾ ਸਿਰਫ ਹੋਰਨਾਂ ਵਪਾਰਾਂ ਵਿੱਚ ਮਾਫੀਆ ਰਾਜ ਚਲਾਇਆ ਜਾ ਰਿਹਾ ਹੈ, ਬਲਕਿ ਆਪਣੇ ਦਫਤਰਾਂ ਦੇ ਇਸਤੇਮਾਲ ਵਾਲੇ ਵਾਹਨਾਂ ਦੇ ਤੇਲ ਵਿੱਚ ਘੋਟਾਲਾ ਕਰਕੇ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਧਨ ਦੀ ਵੱਡੇ ਪੱਧਰ ਉਤੇ ਲੁੱਟ ਕੀਤੀ ਜਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਐਸਵਾਈਐਲ ਦੇ ਮਾਮਲੇ ਉਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਲੋਕਾਂ ਨੂੰ ਸਿਰਫ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਲੁਧਿਆਣਾ ਤੋਂ ਅਜ਼ਾਦ ਉਮੀਦਵਾਰ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਆਖਰਕਾਰ ਆਮ ਆਦਮੀ ਪਾਰਟੀ (ਆਪ) ਨਾਲ ਗੱਲ ਨਿਬੇੜ ਹੀ ਲਈ।
« Previous Page — Next Page »