ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰਾਂ ਵੱਲੋਂ ਸਿੱਖਾਂ ਦੀ ਅਵਾਜ਼ ਤੇ ਵਿਚਾਰਾਂ ਨੂੰ ਦਬਾਉਣ ਲਈ ਬਿਜਲਸੱਥ ਦੇ ਸਿੱਖ ਖਾਤਿਆਂ ਤੇ ਰੋਕਾਂ ਦਾ ਸਿਲਸਿਲਾ ਬੇਲਗਾਮ ਹੁੰਦਾ ਜਾ ਰਿਹਾ ਹੈ।
ਸਿੱਖ ਫ਼ਲਸਫ਼ੇ ਅਨੁਸਾਰ ਅਕਾਲ ਤਖਤ ਨੇ ਸਰਕਾਰ ਦੇ ਜ਼ੁਲਮਾਂ ਦੇ ਸਤਾਏ ਮਜ਼ਲੂਮ ਦੀ ਹਰ ਪੱਖ ਤੋਂ ਹਿਫ਼ਾਜ਼ਤ ਕਰਨੀ ਅਤੇ ਕੌਮ ਨੂੰ ਸਮੂਹਿਕ ਰੂਪ ਵਿੱਚ ਸਿੱਖੀ ਸਿਧਾਂਤ, ਰਵਾਇਤਾਂ ਤੇ ਫ਼ਲਸਫ਼ੇ ਦੀ ਰੌਸ਼ਨੀ ਵਿਚ ਸੇਧ ਅਤੇ ਦਿਸ਼ਾ ਦੇਣੀ ਹੁੰਦੀ ਹੈ।
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ।
ਅੱਜ ਸਿੱਖ ਨੌਜਵਾਨਾਂ ਨੇ ਮੁਹਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ਦਾਸਤਾਨ-ਏ-ਸਰਹੰਦ ਰੁਕਵਾਉਣ ਅਤੇ ਗੁਰੂ ਸਾਹਿਬ, ਗੁਰੂ ਸਾਹਿਬ ਦੇ ਮਾਤਾ ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬ ਦੇ ਸੰਗੀ ਗੁਰਸਿੱਖਾਂ ਅਤੇ ਸ਼ਹੀਦਾਂ ਦੇ ਸਵਾਂਗ ਰਚਦੀਆਂ ਫਿਲਮਾਂ ਦੀ ਪੱਕੀ ਮਨਾਹੀ ਬਾਬਤ ਫੈਸਲਾ ਲੈਣ ਦੇ ਫਰਜ਼ਾਂ ਬਾਬਤ ਹਲੂਣਾ ਦਿੱਤਾ।
ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਕੇ ਬਣੀ ਅਤੇ ਵਿਵਾਦਾਂ ਵਿੱਚ ਘਿਰੀ ਫਿਲਮ ਦਾਸਤਾਨ-ਏ-ਸਰਹਿੰਦ ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਐਨੀਮੇਸ਼ਨ ਰਾਹੀ ਫਿਲਮਾਇਆ ਗਿਆ ਹੈ ਦਾ ਸਿੱਖ ਸਮਾਜ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
15 ਅਗਸਤ 1947 ਨੂੰ ਭਾਰਤ ਪਾਕਿਸਤਾਨ ਦੇ ਅਧਾਰ ਤੇ ਦੇਸ਼ ਪੰਜਾਬ ਦੀ ਵੰਡ ਦੌਰਾਨ ਹੋਈ ਹਿੰਸਾ ਵਿਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾ ਰਹੀ ਹੈ।
ਸਿੱਖ ਗੁਰੂ ਸਾਹਿਬਾਨ ਅਤੇ ਉਹਨਾ ਦੇ ਪਰਿਵਾਰਾਂ ਨੂੰ ਕਾਰਟੂਨ/ਐਨੀਮੇਸ਼ਨ ਦੀ ਵਿਧੀ ਰਾਹੀਂ ਵਿਖਾਉਣ ਵਾਲੀ “ਸੁਪਰੀਮ ਮਦਰਹੁੱਡ” ਨਾਮੀ ਕਾਰਟੂਨ/ਐਨੀਮੇਸ਼ਨ ਫਿਲਮ ਵਿਵਾਦਾਂ ਵਿਚ ਘਿਰ ਗਈ ਹੈ। ਜਿੱਥੇ ਇਕ ਪਾਸੇ ਸਿੱਖ ਜਗਤ ਦੇ ਚੇਤਨ ਹਿੱਸਿਆ ਵਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ
ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ '84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰੀ ਸ਼ਰਧਾ ਭਾਵਨਾ, ਉਤਸ਼ਾਹ ਅਤੇ ਚੜ੍ਹਦੀਕਲਾ ਨਾਲ ਮਨਾਇਆ ਗਿਆ।
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰਾਂ ਨੂੰ ਆਖਿਆ ਕਿ ਉਹ ਲੋਕਾਂ ਵਿੱਚ ਕਰੋਨਾ ਦਾ ਡਰ ਪੈਦਾ ਨਾ ਕਰਨ। ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਉਨ੍ਹਾਂ ਆਖਿਆ ਕਿ ਕਰੋਨਾ ਦੇ ਵਧ ਰਹੇ ਭੈਅ ਕਾਰਨ ਲੋਕਾਂ ਵਿੱਚ ਅਫ਼ਰਾ-ਤਫ਼ਰੀ ਅਤੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਲੋਕ ਬਿਨਾਂ ਲੋੜ ਤੋਂ ਘਰਾਂ ਵਿੱਚ ਆਕਸੀਜਨ ਗੈਸ ਦੇ ਸਿਲੰਡਰ ਰੱਖ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ।
Next Page »