ਵਿਸ਼ੇਸ਼ ਐਨਆਈਏ ਅਦਾਲਤ ਪੰਜਾਬ ਦੀ ਜੱਜ ਮਨਜੋਤ ਕੌਰ ਵੱਲੋਂ ‘ਐਨਆਈਏ ਬਨਾਮ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਅਤੇ ਹੋਰ’ ਕੇਸ ਵਿੱਚ ਕੁਲਵਿੰਦਰਜੀਤ ਸਿੰਘ ਖਾਨਪੁਰੀਆ, ਜਗਦੇਵ ਸਿੰਘ, ਰਵਿੰਦਰ ਪਾਲ ਸਿੰਘ ਅਤੇ ਹਰਚਰਨ ਸਿੰਘ ਦਿੱਲੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਉਮਰ ਕੈਦਾਂ, ਦਸ-ਦਸ ਸਾਲ ਦੀਆਂ ਸਜ਼ਾਵਾਂ ਅਤੇ ਜੁਰਮਾਨਾ ਕੀਤਾ ਗਿਆ ਹੈ।
ਸਪੈਸ਼ਲ ਐੱਨ.ਆਈ.ਏ. ਅਦਾਲਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵੱਲੋਂ ਇੱਕ ਮਾਮਲੇ ਵਿੱਚ ਚਾਰ ਜਣਿਆਂ ਨੂੰ ਦੇਸ਼ ਵਿਰੁੱਧ ਜੰਗ ਛੇੜਨ ਅਤੇ ਯੂ.ਏ.ਪੀ.ਏ. ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦੋਸ਼ੀ ਐਲਾਨਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਤਿਆਰ ਕੀਤੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬੀਤੇ ਦਿਨੀਂ ਸਾਹਮਣੇ ਆਏ ਜਾਂਚ ਲੇਖੇ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਦੀ ਅੰਤਿ੍ਰੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਤੋਂ ਬਾਅਦ ਕਈ ਮੌਜੂਦਾ ਤੇ ਸਾਬਕਾ ਮੁਲਾਜਮਾਂ ਤੇ ਅਧਿਕਾਰੀਆਂ ਵਿਰੁੱਧ ਵੱਖ-ਵੱਖ ਪੱਧਰ ਦੀ ਕਾਰਵਾਈ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੰਜਾਬੀ ਅਖ਼ਬਾਰ ਅਜੀਤ ਜਲੰਧਰ 'ਚ ਲੱਗੀ ਖ਼ਬਰ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਅਖ਼ਬਾਰ ਮੁਤਾਬਕ ਇਸ ਦੀ ਪੁਸ਼ਟੀ ਹਰਚਰਨ ਸਿੰਘ ਵੱਲੋਂ ਆਪ ਕੀਤੀ ਗਈ ਹੈ।
6 ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਹੋ ਰਹੇ ਪ੍ਰੋਗਰਾਮਾਂ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਰਕਰਮਾ ਵਿਚ ਮੀਡੀਆ ਦੇ ਦਾਖਲੇ ਉੱਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ।