ਪੰਜਾਬ ਦੇ ਮਾਣਮੱਤੇ ਅਤੇ ਮੇਰੇ ਦਿਲ ਅਜ਼ੀਜ ਪਿਆਰੇ ਪੁੱਤਰੋ, ਪਹਿਲੀ ਚਿੱਠੀ ਮੈਂ ਤੁਹਾਨੂੰ ਵੈਰਾਗਮਈ ਅਵਾਸਥਾ ਤੇ ਤੁਹਾਡੇ ਉੱਪਰ ਅਥਾਹ ਵਿਸ਼ਵਾਸ ਕਰਦਿਆਂ ਕਿਸਾਨੀ ਸੰਘਰਸ਼ ਦੇ ਉਸ ਖਾਸ ਪਲੇਟਫਾਰਮ ਤੇ ਪਹੁੰਚਣ ਲਈ ਲਿਖੀ, ਜਿੱਥੇ ਅੱਜ ਮੇਰੇ ਪੋਤਰੇ ਨਵਰੀਤ ਸਿੰਘ ਸਮੇਤ ਲੱਗਭਗ ਤਿੰਨ ਸੌ ਕਿਸਾਨ ਅਪਣੀ ਜਾਨ ਦੀ ਬਾਜ਼ੀ ਲਾ ਚੁੱਕੇ ਹਨ।ਜਿਵੇਂ ਮੇਰੇ ਤੇ ਮੇਰੇ ਪਰਿਵਾਰ ਲਈ ਨਵਰੀਤ ਦੀ ਸ਼ਹਾਦਤ ਪ੍ਰੇਰਣਾ ਦਾ ਸਰੋਤ ਬਣੀ ਓਹੀ ਜਜ਼ਬਾ ਤੇ ਸੋਚ ਮੈਂ ਪੰਜਾਬ ਤੇ ਹਰਿਆਣਾ ਦੇ ਕਿਸਾਨੀ ਸੰਘਰਸ਼ ਲਈ ਸਹੀਦ ਹੋਏ ਪਰਿਵਾਰਾਂ ਵਾਲਿਆਂ ਦੀਆਂ ਅੱਖਾਂ ਵਿੱਚ ਵੇਖਿਆ। ਤੁਹਾਡੇ ਪ੍ਰਤੀ ਪਿਆਰ ਦੇ ਚਸ਼ਮਿਆਂ ਵਿਚੋਂ ਉਪਜੀ ਸਿਆਹੀ ਅਤੇ ਰੂਹ ਰੂਪੀ ਕਲਮ ਨਾਲ ਲਿਖੀ ਮੇਰੀ ਇਹ ਚਿੱਠੀ ਕਿਸਾਨ ਅੰਦਲੋਨ ਪ੍ਰਤੀ ਮੇਰੇ ਸੰਕਲਪ ਨੂੰ ਤੁਹਾਡੇ ਵੱਲੋਂ ਮਿਲੇ ਭਰਵੇਂ ਹੁੰਗਾਰੇ ਲਈ ਹੈ।ਤੁਹਾਡੇ ਵੱਲੋਂ ਮੇਰੇ ਵਿਸ਼ਵਾਸ ਨੂੰ ਦਿਲੋਂ ਸਮਰਪਿਤ ਹੋਣਾ ਹੀ ਮੇਰੇ ਬੁਢਾਪੇ ਦਾ ਵੱਡਾ ਸਹਾਰਾ ਹੈ ਅਤੇ ਇਸ ਸਦਕਾ ਹੀ ਸਾਂਝੇ ਕਿਸਾਨ ਮੋਰਚੇ ਵਿੱਚ ਆਈ ਹਰ ਤਰ੍ਹਾਂ ਦੀ ਖੜੋਤ ਨੂੰ ਦੂਰ ਕਰਨ ਦੇ ਮੇਰੇ ਇਸ ਸੰਕਲਪ ਨੂੰ ਭਰਪੂਰ ਬਲ ਮਿਲਿਆ ਹੈ।
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਜੀ ਬਾਪੂ ਹਰਦੀਪ ਸਿੰਘ ਡਿਬਡਿਬਾ ਵੱਲੋਂ ਨੌਜਵਾਨਾਂ ਅਤੇ ਕਿਸਾਨੀ ਮੋਰਚੇ ਦੌਰਾਨ ਇੱਕਜੁਟਤਾ ਨੂੰ ਮਜਬੂਤ ਕਰਨ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ 25 ਮਾਰਚ ਵਾਲੇ ਦਿਨ ‘ਸ਼ਹੀਦ ਨਵਰੀਤ ਸਿੰਘ ਨੌਜਵਾਨ-ਕਿਸਾਨ ਏਕਤਾ ਇੱਕਜੁਟਤਾ ਮਾਰਚ’ ਕੀਤਾ ਜਾ ਰਿਹਾ ਹੈ।
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ 21 ਮਾਰਚ 2021 ਨੂੰ ਬੰਡਾਲਾ ਵਿਖੇ ਸਮਾਗਮ ਕਰਵਾਇਆ ਗਿਆ।
ਅੱਜ ਮੈਂ ਆਪਣੇ ਵੈਰਾਗ ਨਾਲ ਭਿੱਜੇ ਹੋਏ ਦਿਲ ਅੰਦਰੋਂ ਤੁਹਾਨੂੰ ਇੱਕ ਅਵਾਜ਼ ਦੇ ਰਿਹਾ ਹਾਂ ਜੋ ਮੇਰਾ ਇੱਕ ਫ਼ਰਜ਼ ਅਤੇ ਸਮੇਂ ਦੀ ਮੁੱਖ ਲੋੜ ਵੀ ਹੈ।ਮੇਰੀ ਜਵਾਨੀ,ਮੇਰਾ ਭਵਿੱਖ ਅਤੇ ਮੇਰੇ ਬੁਢਾਪੇ ਦੀ ਡੰਗੋਰੀ ਯਾਨੀ ਮੇਰਾ ਪੋਤਰਾ ਨਵਰੀਤ ਜਿਹੜਾ ਕਦੇ ਸਿਰਫ ਮੇਰਾ ਅਤੇ ਮੇਰੇ ਪਰਿਵਾਰ ਦਾ ਹੀ ਇੱਕ ਹਿੱਸਾ ਸੀ,ਪਿਛਲੇ ਦਿਨੀਂ 26 ਜਨਵਰੀ ਨੂੰ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਦੀ ਕੁਰਬਾਨੀ ਦੇਣ ਸਦਕਾ ਅੱਜ ਪੂਰੇ ਸਮਾਜ ਅਤੇ ਸਮੁੱਚੀ ਲੋਕਾਈ ਦਾ ਪੁੱਤਰ ਬਣ ਚੁੱਕਾ ਹੈ।
25 ਸਾਲਾਂ ਦੇ ਭਰ ਜਵਾਨ ਜੀਅ ਨਵਰੀਤ ਸਿੰਘ ਪੁੱਤਰ ਸ. ਵਿਕਰਮਜੀਤ ਸਿੰਘ ਨੂੰ 26 ਜਨਵਰੀ 2021 ਦੀ ਕਿਸਾਨ ਪਰੇਡ ਦੌਰਾਨ ਗੋਲੀ ਮਾਰ ਕੇ ਸ਼ਹੀਦ ਕੀਤਾ ਗਿਆ। ਭਾਵੇਂ ਮੌਜੂਦਾ ਕਿਸਾਨੀ ਅੰਦੋਲਨ ਦੌਰਾਨ 280 ਤੋਂ ਵੱਧ ਜੀਆਂ ਦੀ ਕੁਰਬਾਨੀ ਹੋਈ ਹੈ ਪਰ ਨਵਰੀਤ ਸਿੰਘ ਦੀ ਸ਼ਹਾਦਤ ਸਿੱਧੇ ਸਰਕਾਰੀ ਜ਼ਬਰ ਕਾਰਨ ਹੋਈ ਹੈ।
ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਮਜਬੂਤੀ ਲਈ 26 ਮਾਰਚ ਨੂੰ ਪੰਜਾਬ ਅਤੇ ਹਰਿਆਣੇ ਵਿੱਚੋਂ ਨੌਜਵਾਨਾਂ ਦਾ ਮਹਾਂ-ਕਾਫਿਲਾ ਕਿਸਾਨੀ ਸੰਘਰਸ਼ ਦੇ ਸਿੰਘੂ ਮੋਰਚੇ ਵਿਖੇ ਪਹੁੰਚ ਕੇ ‘ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ’ ਦਾ ਸੁਨੇਹਾ ਦੇਵੇਗਾ। 25 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋਣ ਵਾਲੇ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਜੀ ਭਾਈ ਹਰਦੀਪ ਸਿੰਘ ਡਿਬਡਿਬਾ ਨੇ ਕਿਸਾਨ ਅੰਦੋਲਨ ਦੀ ਮਜਬੂਤੀ ਲਈ ਨੌਜਵਾਨਾਂ ਨੂੰ 25 ਮਾਰਚ ਨੂੰ ‘ਸ਼ਹੀਦ ਨਵੀਰਤ ਸਿੰਘ ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ ਮਾਰਚ’ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੰਘੂ ਬਾਰਡਰ ਵਾਲੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਉਹਨਾ ਪੰਜਾਬ ਅਤੇ ਹਰਿਆਣੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ।
26 ਜਨਵਰੀ ਦੀ ਕਿਸਾਨ ਪਰੇਡ ਵਿੱਚ ਸ਼ਹੀਦ ਹੋਣ ਵਾਲੇ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਜੀ ਭਾਈ ਹਰਦੀਪ ਸਿੰਘ ਵੱਲੋਂ ਸਮੂਹ ਸੰਗਤਾਂ ਤੇ ਕਿਸਾਨੀ ਸੰਘਰਸ਼ ਨਾਲ ਜੁੜੀਆਂ ਸਖਸ਼ੀਅਤਾਂ ਅਤੇ ਇਸ ਸੰਘਰਸ਼ ਦੇ ਹਮਦਰਦਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦੀ ਬੇਨਤੀ ਕੀਤੀ ਹੈ।
ਗੁ: ਚਰਨ ਕੰਵਲ ਸਾਹਿਬ, ਪਾਤਿਸਾਹੀ ੬ਵੀਂ, ਬੰਗਾ ਵਿਖੇ ਕਿਸਾਨੀ ਸੰਘਰਸ਼ ਦੌਰਾਨ ਕੁਰਬਾਨ ਹੋਏ ਜੀਆਂ ਦੀ ਯਾਦ ਵਿੱਚ, ਅਤੇ ਜੇਲ੍ਹਾਂ ਵਿੱਚ ਨਜ਼ਰਬੰਦ ਕੀਤੇ ਜੀਆਂ ਦੀ ਚੜ੍ਹਦੀਕਲਾ ਹਿਤ ਕਰਵਾਏ ਗਏ ਸਮਾਗਮ ਵਿੱਚ ਭਾਈ ਹਰਦੀਪ ਸਿੰਘ ਡਿਬਡਿਬਾ ਵੱਲੋਂ ਮਨ ਦੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆਂ।
ਚੰਡੀਗੜ੍ਹ ਪੁਲਿਸ ਨੇ ਲੇਖਕ ਹਰਦੀਪ ਸਿੰਘ ਡਿਬਡਿਬਾ ਦੀ ਨਵੀਂ ਪੁਸਤਕ ‘ਡੇਰਾ ਬਨਾਮ ਸਿੱਖ (ਹੁਕਮਨਾਮੇ ਤੋਂ ਮੁਆਫੀਨਾਮੇ ਤੱਕ)’ ਰਿਲੀਜ਼ ਕਰਨ ’ਤੇ ਰੋਕ ਲਾ ਦਿੱਤੀ। ਲੇਖਕ ਹਰਦੀਪ ਸਿੰਘ ਡਿਬਡਿਬਾ ਦੀ ਨਵੀਂ ਪੁਸਤਕ ਐਤਵਾਰ ਚੰਡੀਗੜ੍ਹ ਸੈਕਟਰ-22 ਦੇ ਇੱਕ ਹੋਟਲ ਵਿੱਚ ਰਿਲੀਜ਼ ਹੋਣੀ ਸੀ। ਲੇਖਕ ਵੱਲੋਂ ਪੁਸਤਕ ਰਿਲੀਜ਼ ਸਮਾਗਮ ਲਈ ਅਗਾਊਂ ਹੀ ਹੋਟਲ ਬੁੱਕ ਕੀਤਾ ਗਿਆ ਸੀ। ਰਿਲੀਜ਼ ਸਮਾਗਮ ਤੋਂ ਡੇਢ ਘੰਟਾ ਪਹਿਲਾਂ (ਸਵੇਰੇ 11.30 ਵਜੇ) ਹੋਟਲ ਦੇ ਪ੍ਰਬੰਧਕਾਂ ਨੇ ਲੇਖਕ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਬੁਕਿੰਗ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਪੁਸਤਕ ਰਿਲੀਜ਼ ਕਰਨ ’ਤੇ ਰੋਕ ਲਾ ਦਿੱਤੀ ਗਈ ਹੈ। ਇਸੇ ਦੌਰਾਨ ਪੁਸਤਕ ਰਿਲੀਜ਼ ਸਮਾਗਮ ਦੇ ਮੁੱਖ ਮਹਿਮਾਨ ਜਸਟਿਸ (ਸੇਵਾਮੁਕਤ) ਅਜੀਤ ਸਿੰਘ ਬੈਂਸ ਸਮੇਤ ਹੋਰ ਵਿਸ਼ੇਸ਼ ਮਹਿਮਾਨ ਪੱਤਰਕਾਰ ਦਲਬੀਰ ਸਿੰਘ ਤੇ ਸੁਖਦੇਵ ਸਿੰਘ ਆਦਿ ਵੀ ਉਥੇ ਪੁੱਜਦੇ ਗਏ ਪਰ ਹੋਟਲ ਪ੍ਰਬੰਧਕਾਂ ਨੇ ਪੁਲਿਸ ਦੇ ਡਰੋਂ ਸਮਾਗਮ ਕਰਨ ਤੋਂ ਇਨਕਾਰ ਕਰ ਦਿੱਤਾ।