ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 24 ਅਗਸਤ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਇਕ ਵੱਡਾ ਕਾਫਲਾ ਲਿਜਾ ਕੇ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਖਾਸ ਅਦਾਲਤ ਵਿਚ ਪੇਸ਼ ਕੀਤਾ ਗਿਆ।
ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਖਾਸ ਅਦਾਲਤ ਵਿਚ ਪੇਸ਼ ਕੀਤਾ ਗਿਆ।
"ਹਕੂਮਤ ਸਿੱਖ ਨੌਜਵਾਨਾਂ ਪ੍ਰਤੀ ਜਹਿਰੀ ਸੋਚ ਨਾਲ ਉਨ੍ਹਾਂ ਨੂੰ ਨਿਸ਼ਾਨਾਂ ਬਣਾਉਣਾ ਬੰਦ ਕਰੇ, ਸਿੱਖਾਂ ਨੂੰ ਖਤਮ ਕਰਨ ਵਾਲੇ ਖਤਮ ਕਰਨ ਵਾਲੇ ਹਾਕਮ ਖਤਮ ਹੋ ਗਏ ਪਰ ਸਿੱਖ ਨਹੀਂ, ਇਤਿਹਾਸ ਇਸ ਗੱਲ ਦਾ ਗਵਾਹ ਹੈ" ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਕੱਲ ਦਲ ਖਾਲਸਾ ਤੇ ਹੋਰ ਸਿੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਕੀਤਾ ਗਿਆ।
ਭਾਰਤ ਦੀ ਸੁਪਰੀਮ ਕੋਰਟ ਵੱਲੋਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਸਮੇਤ ਹੋਰਨਾਂ ਸਿੱਖ ਨੌਜਵਾਨਾਂ, ਜਿਨ੍ਹਾਂ ਨੂੰ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਬਦਲ ਕੇ ਤਿਹਾੜ ਜੇਲ੍ਹ ਵਿਚ ਭੇਜਣ ਅਤੇ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਮੁਹਾਲੀ ਦੀ ਨੈ.ਇ.ਏ. ਅਦਾਲਤ ਤੋਂ ਬਦਲ ਕੇ ਦਿੱਲੀ ਦੀ ਨੈ.ਇ.ਏ. ਅਦਾਲਤ ਤੋਂ ਕਰਵਾਉਣ ਦੇ ਫੈਸਲੇ ਦਾ ਪਾਜ ਅੱਜ ਉਸ ਵੇਲੇ ਜੱਜ ਜ਼ਾਹਰ ਆ ਗਈ ਜਦੋਂ ਕਿ ਭਾਰਤੀ ਸੁਪਰੀਮ ਕੋਰਟ ਦੇ ਉਕਤ ਫੈਸਲੇ ਦੀ ਨਕਲ ਸਾਹਮਣੇ ਆਈ।
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬ ਹਰਨਾਮ ਸਿੰਘ ਨੇ ਇਕ ਲਿਖਤੀ ਬਿਆਨ ਰਾਹੀਂ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਕਿਹਾ ਹੈ ਕਿ ਜਗਤਾਰ ਸਿੰਘ ਜੱਗੀ ਜੌਹਲ ਸਮੇਤ 11 ਸਿੱਖ ਨੌਜਵਾਨਾਂ ਨੂੰ ਸੁਰਖਿਆ ਦਾ ਬਹਾਨਾ ਬਣਾ ਕੇ ਪੰਜਾਬ ਤੋਂ ਦਿੱਲੀ ਦਿਹਾੜ ਜੇਲ ਵਿਚ ਤਬਦੀਲ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਕਰਨ ਦੇ ਫੈਸਲੇ 'ਤੇ ਨਾ ਖੁਸ਼ੀ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਜੁਲਾਈ ਵਿਚ ਹੋਈ ਸੀ ਪਰ ਬੀਤੇ ਹਫਤੇ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਅਗੇਤੀ ਕਰਕੇ ਅੱਜ ਭਾਵ 7 ਮਈ ਤੇ ਕਰ ਦਿੱਤੀ ਗਈ ਸੀ।
ਭਾਰਤ ਦੀ ‘ਨੈਸ਼ਨਲ ਇਨਵੈਸਟੀਗੇਟਿਵ ਏਜੰਸੀ’ ਇਹ ਨਹੀਂ ਚਾਹੁੰਦੀ ਕਿ ਇਸ ਏਜੰਸੀ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਖਿਲਾਫ ਚੱਲ ਰਹੇ ਮੁਕਦਮਿਆਂ ਦੀ ਸੁਣਵਾਈ ਪੰਜਾਬ ਵਿਚਲੀ ਐਨ.ਆਈ.ਏ. ਦੀ ਖਾਸ ਅਦਾਲਤ ਵੱਲੋਂ ਕੀਤੀ ਜਾਵੇ।
ਅੱਜ ਦੀ ਅਦਾਲਤੀ ਕਾਰਵਾਈ ਦੌਰਾਨ ਐਨ.ਆਈ.ਏ. ਵੱਲੋਂ 6 ਮਾਮਲਿਆਂ ਵਿੱਚ ਵੱਖ-ਵੱਖ ਗਵਾਹਾਂ ਦੀ ਪਛਾਣ ਗੁਪਤ ਰੱਖਣ ਲਈ ਅਰਜੀਆਂ ਲਾਈਆਂ ਗਈਆਂ ਜਿਸ ਨਾਲ ਸੰਬੰਧਤ ਦਸਤਾਵੇਜ਼ਾਂ ਦੀਆਂ ਨਕਲਾਂ ਬਚਾਅ ਪੱਖ ਨੂੰ ਦਿੱਤੀਆਂ ਗਈਆਂ।ਇਨ੍ਹਾਂ ਅਰਜੀਆਂ ਉੱਤੇ ਅਦਾਲਤ ਵਿੱਚ ਬਹਿਸ ਲਈ 29 ਅਗਸਤ ਦੀ ਤਰੀਕ ਮਿੱਥੀ ਗਈ ਹੈ।
Next Page »