ਜਗਤਾਰ ਸਿੰਘ ਜੌਹਲ ਮੁਕੱਦਮਾ: ਐਨ.ਆਈ.ਏ. ਵਿਸ਼ੇਸ਼ ਅਦਾਲਤ ਵੱਲੋਂ ਸੁਰੱਖਿਅਤ ਗਵਾਹਾਂ ਦੀ ਰਿਪੋਰਟ ਤਲਬ

Jagtar Singh Jaggi Johal Case Court Proceedings taking too long1.jpg

ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜਗਤਾਰ ਸਿੰਘ ਜੌਹਲ ਮੁਕੱਦਮਾ ਵਿੱਚ NIA ਅਦਾਲਤ ਦੀ ਸੁਣਵਾਈ ਜਾਰੀ ਹੈ। ਦੋ ਅਹਿਮ ਸੁਰੱਖਿਅਤ ਗਵਾਹਾਂ ਵਿੱਚੋਂ ਇੱਕ ਦੀ ਮੌਤ ਅਤੇ ਦੂਜੇ ਦੇ ਵਿਦੇਸ਼ ਹੋਣ ਕਾਰਨ ਅਦਾਲਤ ਨੇ ਜਾਂਚ ਏਜੰਸੀ ਤੋਂ ਜਵਾਬ ਤਲਬ ਕੀਤਾ ਹੈ।

ਕਿਰਪਾਨ ਪਹਿਨਣ ਕਰਕੇ ਸਿੱਖ ਐਡਵੋਕੇਟ ਨੂੰ ਬੰਦੀ ਸਿੰਘਾਂ ਨਾਲ ਮੁਲਾਕਾਤ ਤੋਂ ਰੋਕਿਆ ਗਿਆ

Advocate Jaspal Singh Manjhpur

ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ ਕਰਨ ਪਟਿਆਲਾ ਹਾਊਸ ਕੋਰਟ ਕੰ ਪਲੈਕਸ ਗਏ ਸਨ। ਜਿਸ ਪਿੱਛੋਂ ਜਦੋਂ ਉਹ ਉਹਨਾਂ ਨਾਲ ਮੁਲਾਕਾਤ ਕਰਨ ਤਿਹਾੜ ਜੇਲ ਵਿੱਚ ਗਏ ਤਾਂ ਤਿਹਾੜ ਜੇਲ ਦੇ ਅਧਿਕਾਰੀਆਂ ਨੇ ਐਡਵੋਕੇਟ ਵਕੀਲ ਜਸਪਾਲ ਸਿੰਘ ਮੰਝਪੁਰ ਦੀ ਕਿਰਪਾਨ ‘ਤੇ ਇਤਰਾਜ ਜਤਾਉਂਦਿਆਂ ਬੰਦੀ ਸਿੱਖਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ।

ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਮਨਾਇਆ; ਭਾਈ ਹਵਾਰਾ ਤੇ ਸ਼ੇਰਾ ਵੀ ਸ਼ਾਮਲ ਹੋਏ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵਲੋਂ ਗਵਰਨਰ ਹਾਊਸ ਤੱਕ ਕਾਫਲਾ ਲਿਜਾਣ ਦਾ ਐਲਾਨ

ਭਾਈ ਜਗਤਾਰ ਸਿੰਘ ਹਵਾਰਾ ਦੀ ਅਗਵਾਈ ਹੇਠ ਕਾਰਜਸ਼ੀਲ 21 ਮੈਂਬਰੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 24 ਅਗਸਤ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਇਕ ਵੱਡਾ ਕਾਫਲਾ ਲਿਜਾ ਕੇ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।

ਗ੍ਰਿਫਤਾਰੀ ਤੋਂ ਡੇਢ ਸਾਲ ਬਾਅਦ ਨੈ.ਇ.ਏ. ਨੇ ਜੱਗੀ ਜੌਹਲ ਤੇ ਹੋਰਾਂ ਨੂੰ ਜਗਦੀਸ਼ ਗਗਨੇਜਾ ਮਾਮਲੇ ਚ ਨਾਮਜ਼ਦ ਕੀਤਾ (ਬੋਲਦੀ ਖਬਰ)

ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਖਾਸ ਅਦਾਲਤ ਵਿਚ ਪੇਸ਼ ਕੀਤਾ ਗਿਆ।

ਨੈ.ਇ.ਏ. ਨੇ ਬੱਗਾ, ਸ਼ੇਰਾ ਤੇ ਜੱਗੀ ਸਮੇਤ 11 ਨੂੰ ਹੁਣ ਜਗਦੀਸ਼ ਗਗਨੇਜਾ ਮਾਮਲੇ ਵਿਚ ਨਾਮਜ਼ਦ ਕੀਤਾ

ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਖਾਸ ਅਦਾਲਤ ਵਿਚ ਪੇਸ਼ ਕੀਤਾ ਗਿਆ।

ਹਕੂਮਤ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰੇ: ਸਿੱਖ ਜੱਥੇਬੰਦੀਆਂ

“ਹਕੂਮਤ ਸਿੱਖ ਨੌਜਵਾਨਾਂ ਪ੍ਰਤੀ ਜਹਿਰੀ ਸੋਚ ਨਾਲ ਉਨ੍ਹਾਂ ਨੂੰ ਨਿਸ਼ਾਨਾਂ ਬਣਾਉਣਾ ਬੰਦ ਕਰੇ, ਸਿੱਖਾਂ ਨੂੰ ਖਤਮ ਕਰਨ ਵਾਲੇ ਖਤਮ ਕਰਨ ਵਾਲੇ ਹਾਕਮ ਖਤਮ ਹੋ ਗਏ ਪਰ ਸਿੱਖ ਨਹੀਂ, ਇਤਿਹਾਸ ਇਸ ਗੱਲ ਦਾ ਗਵਾਹ ਹੈ” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਕੱਲ ਦਲ ਖਾਲਸਾ ਤੇ ਹੋਰ ਸਿੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਕੀਤਾ ਗਿਆ।

ਭਾਰਤੀ ਸੁਪਰੀਮ ਕੋਰਟ ਨੇ ਬਿਲਕੁਲ ਮਨਘੜਤ ਅਧਾਰ ਤੇ ਸਿੱਖ ਨੌਜਵਾਨਾਂ ਨੂੰ ਤਿਹਾੜ ਭੇਜਣ ਦਾ ਫੈਸਲਾ ਸੁਣਾਇਆ

ਭਾਰਤ ਦੀ ਸੁਪਰੀਮ ਕੋਰਟ ਵੱਲੋਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਜੌਹਲ ਸਮੇਤ ਹੋਰਨਾਂ ਸਿੱਖ ਨੌਜਵਾਨਾਂ, ਜਿਨ੍ਹਾਂ ਨੂੰ ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ ਵੱਖ-ਵੱਖ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਬਦਲ ਕੇ ਤਿਹਾੜ ਜੇਲ੍ਹ ਵਿਚ ਭੇਜਣ ਅਤੇ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਮੁਹਾਲੀ ਦੀ ਨੈ.ਇ.ਏ. ਅਦਾਲਤ ਤੋਂ ਬਦਲ ਕੇ ਦਿੱਲੀ ਦੀ ਨੈ.ਇ.ਏ. ਅਦਾਲਤ ਤੋਂ ਕਰਵਾਉਣ ਦੇ ਫੈਸਲੇ ਦਾ ਪਾਜ ਅੱਜ ਉਸ ਵੇਲੇ ਜੱਜ ਜ਼ਾਹਰ ਆ ਗਈ ਜਦੋਂ ਕਿ ਭਾਰਤੀ ਸੁਪਰੀਮ ਕੋਰਟ ਦੇ ਉਕਤ ਫੈਸਲੇ ਦੀ ਨਕਲ ਸਾਹਮਣੇ ਆਈ।

ਜੱਗੀ ਜੌਹਲ ਤੇ ਹੋਰਨਾਂ ਨੌਜਵਾਨਾਂ ਨੂੰ ਪੰਜਾਬ ਤੋਂ ਤਿਹਾੜ ਬਦਲਣਾ ਗਲਤ ਕਾਰਵਾਈ: ਦਮਦਮੀ ਟਕਸਾਲ

ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬ ਹਰਨਾਮ ਸਿੰਘ ਨੇ ਇਕ ਲਿਖਤੀ ਬਿਆਨ ਰਾਹੀਂ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਕਿਹਾ ਹੈ ਕਿ ਜਗਤਾਰ ਸਿੰਘ ਜੱਗੀ ਜੌਹਲ ਸਮੇਤ 11 ਸਿੱਖ ਨੌਜਵਾਨਾਂ ਨੂੰ ਸੁਰਖਿਆ ਦਾ ਬਹਾਨਾ ਬਣਾ ਕੇ ਪੰਜਾਬ ਤੋਂ ਦਿੱਲੀ ਦਿਹਾੜ ਜੇਲ ਵਿਚ ਤਬਦੀਲ ਕਰਨ ਅਤੇ ਉਨ੍ਹਾਂ ਦੇ ਕੇਸਾਂ ਦੀ ਸੁਣਵਾਈ ਦਿੱਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਵਿਚ ਕਰਨ ਦੇ ਫੈਸਲੇ ‘ਤੇ ਨਾ ਖੁਸ਼ੀ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ।

ਸੁਪਰੀਮ ਕੋਰਟ ਵਲੋਂ ਜੱਗੀ, ਸ਼ੇਰਾ, ਬੱਗਾ ਤੇ ਹੋਰਾਂ ਨੂੰ ਤਿਹਾੜ ਜੇਲ੍ਹ ਚ ਬਦਲਣ ਦੇ ਹੁਕਮ; 30 ਸਕਿੰਟਾਂ ‘ਚ ਹੀ ਸੁਣਾਇਆ ਫੈਸਲਾ

ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਜੁਲਾਈ ਵਿਚ ਹੋਈ ਸੀ ਪਰ ਬੀਤੇ ਹਫਤੇ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਅਗੇਤੀ ਕਰਕੇ ਅੱਜ ਭਾਵ 7 ਮਈ ਤੇ ਕਰ ਦਿੱਤੀ ਗਈ ਸੀ।