Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Harjinder Singh Dhami

Harjinder Singh Dhami

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ ਦੀ ਜਾਂਚ ਕਮੇਟੀ ਬਣਾਉਣ ਦਾ ਸੱਦਾ ਦਿੱਤਾ ਹੈ। ਜਥੇ ਨੇ ਪੰਥਕ ਜੁਗਤ ਅਨੁਸਾਰ ਸਾਂਝੀ ਅਗਵਾਈ ਅਤੇ ਸਾਂਝੇ ਫੈਸਲਿਆਂ ਦੀ ਲੋੜ ’ਤੇ ਜ਼ੋਰ ਦਿੱਤਾ।
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ ਕੀਤਾ।
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ ਅਕਾਲ ਤਖਤ ਸਾਹਿਬ ਦੀ ਸਾਖ ਨੂੰ ਲੱਗ ਰਹੀ ਢਾਹ ਉੱਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਦਾ ਸਿੱਖ ਸੰਗਤ, ਪੰਜ ਪਿਆਰੇ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਆਗੂਆਂ ਨੇ 1956 ਦੇ ਮੌਜੂਦਾ ਐਕਟ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ ਨੂੰ ਫੌਰੀ ਤੌਰ ਉੱਤੇ ਰੱਦ ਕੀਤਾ ਜਾਣਾ ਚਾਹੀਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਚ ਪ੍ਰਧਾਨੀ ਜਥੇ ਵੱਲੋਂ ਜਾਰੀ ਇਕ ਸਾਂਝੇ ਬਿਆਨ ਵਿਚ ਕੀਤਾ ਗਿਆ।
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਅੰਦਰ ਵੱਢੀਖੋਰੀ ਅਤੇ ਸਿਆਸੀ ਦਖ਼ਲ ਦੇ ਗੰਭੀਰ ਦੋਸ਼ ਲਾਏ ਜਾਣ ਮਗਰੋਂ ਵੱਡਾ ਪੰਥਕ ਵਿਵਾਦ ਛਿੜ ਪਿਆ ਹੈ, ਜਿਸਦੇ ਜਵਾਬ ਵਿੱਚ ਕਮੇਟੀ ਨੇ ਉਨ੍ਹਾਂ ਨੂੰ 72 ਘੰਟਿਆਂ ਦੀ ਮੁਹਲਤ ਦਿੱਤੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਸਾਹਿਬਾਨ ਦੇ ਮਸਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਿਰੁਧ ਦਰਜ ਹੋਈ ਰਪਟ (ਐਫ.ਆਈ.ਆਰ) ਤੋਂ ਬਾਅਦ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨਾਲ ਖਾਸ ਮੁਲਾਕਾਤ ਕੀਤੀ ਹੈ।
ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ 'ਚ ਅੱਜ 5 ਜੁਲਾਈ 2025 ਨੂੰ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਤੇ ਅਰਦਾਸ ਕੀਤੀ ਗਈ।
ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ 'ਚ ਅੱਜ 5 ਜੁਲਾਈ 2025 ਨੂੰ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਤੇ ਅਰਦਾਸ ਕੀਤੀ ਗਈ।
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਲ ਖ਼ਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਇਸ਼ਾਰੇ ਉੱਤੇ ਚਲਾਉਣ ਦਾ ਦੋਸ਼ ਲਗਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।