ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਾਦਲ ਪਰਿਵਾਰ ਨੂੰ ਕਿਹਾ ਹੈ ਕਿ ਉਹ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤਰ੍ਹਾਂ ਸੂਬੇ ...
2014 ਦੀਆਂ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਲ ਪਨਾਗ ਦੇ ਹਾਰਨ ਤੋਂ ਬਾਅਦ ਚੰਡੀਗੜ੍ਹ ਵਿਚੋਂ 'ਠੱਪ' ਹੋਈਆਂ ਆਮ ਆਦਮੀ ਪਾਰਟੀ (ਆਪ) ਦੀਆਂ ਸਰਗਰਮੀਆਂ ਹੁਣ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਮਨੀਸ਼ ਸਿਸੋਦੀਆ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਨ ਤੋਂ ਬਾਅਦ ਪਾਰਟੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਯੂਟੀ ਚੰਡੀਗੜ੍ਹ ਦੇ ਇੰਚਾਰਜ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੀ ਚੰਡੀਗੜ੍ਹ ਇਕਾਈ ਦਾ ਗਠਨ ਕੀਤਾ ਹੈ। ਇਸ ਤਹਿਤ ਕਨਵੀਨਰ ਚਾਰਟਰਡ ਅਕਾਊਂਟੈਂਟ (ਸੀਏ) ਪ੍ਰੇਮ ਗਰਗ ਅਤੇ ਜਨਰਲ ਸਕੱਤਰ ਚੰਡੀਗੜ੍ਹ ਪੁਲਿਸ ਦੇ ਸੇਵਾਮੁਕਤ ਡੀਐਸਪੀ ਵਿਜੈ ਪਾਲ ਸਿੰਘ ਨੂੰ ਨਿਯੁਕਤ ਕੀਤਾ ਹੈ।
ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਹੁਣ ਤਾਂ ਖੁਦ ਕਾਂਗਰਸੀਆਂ ਨੇ ਵੀ ਪਰਦਾ ਚੁੱਕ ਦਿੱਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ਵਿਚ ਪੂਰੀ ਤਰਾਂ ਘਿਓ-ਖਿਚੜੀ ਹਨ।
ਪੇਂਡੂ ਖੇਤਰਾਂ ਵਿੱਚ ਪ੍ਰਦੂਸ਼ਤ ਪਾਣੀ ਸਪਲਾਈ ਦੇ ਵਿਰੁੱਧ ਸ਼ਾਂਤੀ ਪੂਰਵਕ ਰੋਸ਼ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਆਗੂਆਂ ਉੱਤੇ ਸ਼ਾਹਕੋਟ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕਰਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਆਉਣ ਵਾਲੀ 31 ਅਗਸਤ ਨੂੰ ਸਥਾਨਕ ਅਕਾਲੀ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਪਿੰਡ ਵਿੱਚ ਰੋਸ਼ ਰੈਲੀ ਕਰੇਗੀ।
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 22 ਉਮੀਦਵਾਰਾਂ ਦੀ ਸੂਚੀ ਉਪਰ ਸੋਮਵਾਰ ਨੂੰ ਮੋਹਰ ਲਾ ਦਿੱਤੀ। ਪੰਜਾਬੀ ਟ੍ਰਿਬਿਊਨ ਵਿਚ ਛਪੀ ਖਬਰ ਮੁਤਾਬਕ ਸੋਮਵਾਰ ਸਵੇਰੇ ਦਿੱਲੀ ਵਿੱਚ ਪਾਰਟੀ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਹੋਈ ਮੀਟਿੰਗ ਦੌਰਾਨ ਪੰਜਾਬ ਦੀ ਸਕਰੀਨਿੰਗ ਕਮੇਟੀ ਵੱਲੋਂ 23 ਹਲਕਿਆਂ ਲਈ ਸਿਫ਼ਾਰਸ਼ ਕੀਤੇ 130 ਦੇ ਕਰੀਬ ਨਾਵਾਂ ਉਪਰ ਚਰਚਾ ਹੋਈ। ਇਸ ਦੌਰਾਨ ਘੱਟੋ ਘੱਟ 22 ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਗਈ।