ਭਾਰਤੀ ਫੌਜ ਵਲੋਂ ਜੂਨ 1984 'ਚ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ, ਅੰਮ੍ਰਿਤਸਰ ਵਿਖੇ ਲਗਵਾਉਣ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਨੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਇੱਕ ਮੰਗ ਪੱਤਰ ਸੌਂਪਿਆ।
ਸੁਖਬੀਰ ਬਾਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਦਲ ਦਲ ਦੇ ਜੇਤੂ ਉਮੀਦਵਾਰਾਂ ਦਾ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਸਨਮਾਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਦਿੱਲੀ ਕਮੇਟੀ ਦੇ ਨਤੀਜਿਆਂ ਵਾਂਗ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਆਉਣਗੇ।
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੰਤ ਸਮਾਜ ਦੀ ਪੂਰਨ ਹਿਮਾਇਤ ਦਾ ਐਲਾਨ ਕਰਦੇ ਹੋਏ ਸੰਤ ਸਮਾਜ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਗਏ ਸਮਾਜਿਕ ਅਤੇ ਧਾਰਮਿਕ ਕੰਮਾਂ ਕਰਕੇ ਸੰਤ ਸਮਾਜ ਇਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦੀ ਸਰਕਾਰ ਨੇ ਸਿੱਖ ਜਗਤ ਨੂੰ ਸਿੱਖ ਯਾਦਗਾਰਾਂ, ਦਰਬਾਰ ਸਾਹਿਬ ਦੇ ਸੁੰਦਰੀਕਰਨ, ਹਰ ਧਰਮ ਨਾਲ ਸੰਬੰਧਿਤ ਇਤਿਹਾਸਕ ਸਥਾਨਾਂ ਦੀ ਬਿਹਤਰੀ, ਸੰਗਤਾਂ ਨੂੰ ਹਰ ਧਾਰਮਿਕ ਸਥਾਨ ਦੀ ਯਾਤਰਾ ਕਰਵਾਉਣੀ ਅਤੇ ਹੋਰ ਬਹੁਤ ਕਾਰਜ ਕੀਤੇ ਹਨ।
ਸੁਪਰੀਮ ਕੋਰਟ ਵੱਲੋਂ ਐਸਵਾਈਐਲ ਮਾਮਲੇ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ ਅੰਮ੍ਰਿਤਸਰ ਵਿਖੇ ਆਖਿਆ ਕਿ ਸੂਬਾ ਸਰਕਾਰ ਨੇ ਨਹਿਰ ਲਈ ਪ੍ਰਾਪਤ ਕੀਤੀ ਜ਼ਮੀਨ ‘ਡੀ-ਨੋਟੀਫਾਈ’ ਕਰਕੇ ਲੋਕਾਂ ਨੂੰ ਵਾਪਸ ਕਰ ਦਿੱਤੀ ਹੈ ਤੇ ਹੁਣ ਜਨਤਾ ਦਾ ਫ਼ਰਜ਼ ਬਣਦਾ ਹੈ ਕਿ ਉਹ ਦਰਿਆਈ ਪਾਣੀਆਂ ਨੂੰ ਬਾਹਰ ਜਾਣ ਤੋਂ ਰੋਕਣ ਲਈ ਅੱਗੇ ਆਉਣ। ਉਨ੍ਹਾਂ ਖ਼ੁਦ ਪ੍ਰਣ ਲਿਆ ਤੇ ਲੋਕਾਂ ਕੋਲੋਂ ਵੀ ਪ੍ਰਣ ਕਰਾਇਆ ਕਿ ਦਰਿਆਈ ਪਾਣੀਆਂ ਦੀ ਇੱਕ ਬੂੰਦ ਵੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਇਸ ਦੌਰਾਨ ਪੰਡਾਲ ਵਿੱਚ ਲੋਕਾਂ ਦੀ ਹਾਜ਼ਰੀ ਘੱਟ ਹੋਣ ਕਾਰਨ ਸਮਾਗਮ ਲਗਪਗ ਦੋ ਘੰਟੇ ਦੇਰੀ ਨਾਲ ਸ਼ੁਰੂ ਹੋਇਆ।
ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਪਾਠ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪਰਵਾਹ ਚਲਿਆ ਅਤੇ ਉਹਨਾ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਸੰਤ ਬਾਬਾ ਇੰਦਰਜੀਤ ਸਿੰਘ ਜੀ ਵਲੋਂ ਗੁਰਸ਼ਬਦ ਕਥਾ ਸਰਵਨ ਕਰਾਇਆ ਗਿਆ ਅਤੇ ਭਾਈ ਬਲਵਿੰਦਰ ਸਿੰਘ ਲੋਪੋਕੇ, ਭਾਈ ਰਾਏ ਸਿੰਘ ਹਜ਼ੂਰੀ ਰਾਗੀ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਜਥਿਆਂ ਤੋਂ ਇਲਾਵਾ 15 ਦੇ ਕਰੀਬੀ ਰਾਗੀ ਜੱਥਿਆਂ ਨੇ ਇਲਾਹੀ ਕੀਰਤਨ ਦਾ ਗੁਣਗਾਨ ਕਰਕੇ ਆਈਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਸ਼ਰਧਾਂਜਲੀ ਸਮਾਰੋਹ ਦੌਰਾਨ ਵੱਖ-ਵੱਖ ਤਖ਼ਤਾਂ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਪਰਦਾਵਾਂ, ਨਿਹੰਗ ਜਥੇਬੰਦੀਆਂ, ਨਿਰਮਲਿਆਂ ਅਤੇ ਉਦਾਸੀ ਸੰਪਰਦਾਵਾਂ ਦੇ ਨੁਮਾਇੰਦਿਆਂ ਵੱਲੋਂ ਨਿੱਘਿਆਂ ਸ਼ਰਧਾਂਜਲੀਆਂ ਦਿੱਤਿਆਂ ਗਈਆਂ ਉੱਥੇ ਵੱਖ-ਵੱਖ ਰਾਜਨੀਤਿਕ ਆਗੂਆਂ ਨੇ ਆਪਣੀ ਹਾਜ਼ਰੀ ਲਵਾ ਕੇ ਬਾਪੂ ਜੀ ਪ੍ਰਤੀ ਸ਼ਰਧਾ ਭਾਵਨਾ ਪ੍ਰਗਟ ਕੀਤੀ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਸ਼ੁੱਕਰਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਜੂਨ 1984 ਨਾਲ ਸਬੰਧਤ ਸ਼ਹੀਦਾਂ ਦੀਆਂ ਤਸਵੀਰਾਂ ਤੇ ਯਾਦਗਾਰੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਵੇ।
« Previous Page