24 ਜਨਵਰੀ ਦਰਿਆਈ ਪਾਣੀਆਂ ਦੇ ਮਾਮਲੇ ਤੇ ਹੋਈ ਮੀਟਿੰਗ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਕੁਝ ਕੱਢਣ ਦੀ ਬਜਾਏ ਅਸਲ ਮੁੱਦੇ ਦੱਬਣ ਤੇ ਸਰਬ ਸੰਮਤੀ ਦਿਖਾਈ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਦੱਸਦੇ ਹੋਏ ਚੰਡੀਗੜ੍ਹ ਦੇ ਮੁਲਾਜ਼ਮਾਂ ਵਿਚ ਪੰਜਾਬ ਦੇ ਹਿੱਸੇ ਦੀਆਂ ਅਸਾਮੀਆਂ 'ਤੇ ਹੋ ਰਹੀ ਡਾਕੇਮਾਰੀ ਦਾ ਮਸਲੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਨਿਖੇਧੀ ਕੀਤੀ ਹੈ।
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਫਰੀਦਕੋਟ ਪੁਲਿਸ ਦੀ ਹਿਰਾਸਤ ਵਿਚ 19 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਮੌਤ ਅਤੇ ਲਾਸ਼ ਖ਼ੁਰਦ-ਬੁਰਦ ਕਰਨ ਦੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਅਸਤੀਫੇ ਦੀ ਮੰਗ ਕੀਤੀ ਹੈ।
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਹਲਕਿਆਂ ਵਿੱਚ ਹਲਕਾ ਇੰਚਾਰਜ ਲਾਏ ਜਾਣ ਨੂੰ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੇ ਲੋਕਾਂ ਵੱਲੋਂ ਨਕਾਰੇ ਇਨ੍ਹਾਂ 'ਘੜੰਮ ਚੌਧਰੀਆਂ' ਰਾਹੀਂ ਸਰਕਾਰੀ ਗਰਾਂਟਾਂ ਅਤੇ ਚੈੱਕ ਵੰਡਣ ਦੀ ਪ੍ਰਥਾ ਪੂਰੀ ਤਰ੍ਹਾਂ ਅਨੈਤਿਕ ਅਤੇ ਗੈਰ ਕਾਨੂੰਨੀ ਹੈ।
ਸੋਮਵਾਰ (ਜਨਵਰੀ 14) ਨੂੰ ਚੰਡੀਗੜ੍ਹ ਸਥਿਤ ਦਫਤਰ ਤੋਂ ਜਾਰੀ ਬਿਆਨ ਵਿਚ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਮੇਂ ਸੂਬੇ ਦੇ ਸਾਰੇ ਵਰਗ ਸੜਕਾਂ 'ਤੇ ਆ ਕੇ ਸਰਕਾਰ ਦੇ ਖ਼ਿਲਾਫ਼ ਧਰਨੇ ਅਤੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਧੋਖਾ ਕੀਤਾ ਹੈ।
ਆਮ ਆਦਮੀ ਪਾਰਟੀ ਪੰਜਾਬ ਨੇ 1984 'ਚ ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਸਿਰ ਕਾਂਗਰਸ ਵੱਲੋਂ 'ਮੁੱਖ ਮੰਤਰੀ ਦਾ ਤਾਜ' ਰੱਖੇ ਜਾਣ ਦੀ ਤਿਆਰੀ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਇਹ ਕਿਹਾ ਹੈ ਕਿ ਕਾਂਗਰਸ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੁੰ ਉੱਚੇ ਅਹੁਦਿਆਂ ਨਾਲ ਨਿਵਾਜ ਕੇ ਪੀੜਿਤ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਾ ਰਹੀ ਹੈ।
ਆਮ ਆਦਮੀ ਪਾਰਟੀ ਦੇ ਦਿੱਲੀ ਪੱਖੀ ਧੜ੍ਹੇ ਅਤੇ ਖਹਿਰਾ ਪੱਖੀ ਧੜੇ ਵਿੱਚ ਚੱਲ ਰਹੀ ਖਿੱਚੋਤਾਣ ਦੇ ਚਲਦਿਆਂ ਅੱਜ ਆਪ ਨੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਖਰੜ ਹਲਕੇ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੀਪੀਐਫ ਕਰਮਚਾਰੀ ਯੂਨੀਅਨ, ਪੰਜਾਬ ਵੱਲੋਂ 1 ਜਨਵਰੀ 2004 ਤੋਂ ਬਾਅਦ ਸਰਕਾਰੀ ਨੌਕਰੀ ਵਿਚ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿਚ ਲਿਆਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦੀ ਹੈ।
2015 ਵਿੱਚ ਹੋਏ ਸਰਬੱਤ ਖਾਲਸਾ ਵਿੱਚ ਚੁਣੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਸਿੱਖ ਜਥੇਬੰਦੀਆਂ ਵਲੋਂ ਜਿਨ੍ਹਾ ਤਿੰਨ ਮੰਗਾਂ ਨੂੰ ਲੈ ਕੇ 1 ਜੂਨ ਤੋਂ ਬਰਗਾੜੀ ਵਿਖੇ ਮੋਰਚਾ ਸ਼ੁਰੂ ਕੀਤਾ ਗਿਆ ਸੀ ਉਹਨਾਂ ਮੰਗਾਂ ਵਿੱਚ ਇੱਕ ਮੰਗ ਇਹ ਵੀ ਹੈ ਕਿ ਦੋਹਾਂ ਸਿੰਘਾਂ ਦੇ ਕਾਤਲ ਪੁਲਸੀਆਂ ਅਤੇ ਸੰਬੰਧਿਤ ਜਿੰਮੇਵਾਰ ਬੰਦਿਆਂ ਨੂੰ ਸਜਾਵਾਂ ਦਿੱਤੀਆਂ ਜਾਣ ।
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਦਮ-ਕਦਮ 'ਤੇ ਮਾਰਨ ਲੱਗੀਆਂ ਹੋਈਆਂ ਹਨ, ਜਦਕਿ ਕਿਰਸਾਨੀ ਪਹਿਲਾਂ ਹੀ ਕਰਜ਼ ਦੇ ਅਸਹਿ ਬੋਝ ਅਤੇ ਗੰਭੀਰ ਆਰਥਿਕ ਸੰਕਟ 'ਚ ਗੁਜ਼ਰ ਰਹੀ ਹੈ।
Next Page »