Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Haryana Assembly

Haryana Assembly

ਮਹਾਰਾਸ਼ਟਰ ਦੀ 288 ਮੈਂਬਰਾਂ ਵਾਲੀ ਵਿਧਾਨ ਸਭਾ ਅਤੇ ਹਰਿਆਣਾ ਦੀ 90 ਮੈਂਬਰਾਂ ਵਾਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ, ਜਿਸ ਲਈ ਵੋਟਾਂ 15 ਅਕਤੂਬਰ ਨੂੰ ਪਈਆਂ ਸਨ। ਗਿਣਤੀ ਸ਼ੁਰੂ ਹੋਣ ਤੋਂ ਕੁੱਝ ਹੀ ਦੇਰ ਬਾਅਦ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।
ਬਾਦਲ ਦਲ ਰਾਜਸੀ ਵਿਰੋਧ ਕਾਰਣ ਪਿੱਛਲੇ ਮਹੀਨੇ ਤੋਂ ਪੰਜਾਬ ਪੁਲਿਸ ਵੱਲੋਂ ਦਰਜ਼ ਵੱਖ-ਵੱਖ ਕੇਸ਼ਾ ਵਿੱਚ ਬੰਦ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਵਿਧਾਨ ਸਭਾ ਲਈ ਚੋਣ ਪ੍ਰਚਾਰ ਬੰਦ ਹੁੰਦਿਆਂ ਹੀ ਅੱਜ ਪੰਜਾਬ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਹੈ।
ਮਹਾਰਾਸ਼ਟਰ ਤੇ ਹਰਿਆਣਾ ਦੀਆਂ ਵਿਧਾਨ ਸਭਾਵਾਂ ਲਈ ਅੱਜ ਵੋਟਾਂ ਪੈਣਗੀਆਂਵਿੱਚ ਭਲਕੇ ਵੋਟਾਂ ਪੈਣਗੀਆਂ । ਸਵੇਰੇ 7 ਵਜੇ ਤੋਂ ਸ਼ਾਮ ਛੇ ਵਜੇ ਤੱਕ ਦੋਵੇਂ ਰਾਜਾਂ ’ਚ ਵੋਟਾਂ ਪੈਣਗੀਆਂ ਤੇ 19 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਏਗੀ।
ਪਿੱਛਲੇ ਸਮੇਂ ਵਿੱਚ ਲਗਾਤਾਰ ਕਾਂਗਰਸ ਦੀ ਝੋਲੀ ਚੁੱਕਣ ਵਾਲਾ ਅਤੇ ਕਾਂਗਰਸ ਦੇ ਆਸਰੇ ਜੇਲ ਦੀ ਸਲਾਖਾਂ ਤੋਂ ਬਚਨ ਵਾਲੇ ਸੌਦਾ ਸਾਧ ਨੇ ਹੁਣ ਪੈਤੜਾ ਬਦਲਦਿਆਂ ਕੇਂਦਰ ਵਿੱਚ ਸੱਤਾ ਦਾ ਧੂਰਾ ਬਦਲਦਿਆਂ ਹੀ ਸੌਦਾ ਸਾਧ ਵੀ ਆਪਣੇ ਦਾਅ ਬਦਲਣ ਲੱਗ ਪਿਆ ਹੈ।ਹਰਿਆਣਾ ਵਿੱਚ ਕੱਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਧ ਨੇ ਕਾਂਗਰਸ ਨੂੰ ਅਗੂੰਠਾ ਵਖਾਉਦਿਆਂ ਭਾਜਪਾ ਦੀ ਹਮਾਇਤ ਕਰਨ ਦਾ ਸਿੱਧਾ ਅਤੇ ਸਪੱਸ਼ਟ ਐਲਾਨ ਕਰ ਦਿੱਤਾ ਹੈ।
ਅੱਜ ਹਰਿਆਣਾ ਤੇ ਮਹਾਰਾਸ਼ਟਰ ਵਿਧਾਨਸਭਾ ਚੋਣ ਲਈ ਪ੍ਰਚਾਰ ਦਾ ਆਖਰੀ ਦਿਨ ਹੈ। ਹਰਿਆਣਾ ਚੋਣ 'ਚ ਭਾਜਪਾ, ਕਾਂਗਰਸ ਤੇ ਆਈਐਨਐਲਡੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਤਿੰਨਾਂ ਪਾਰਟੀਆਂ ਦੇ ਕਈ ਵੱਡੇ ਨੇਤਾ ਕਈ ਇਲਾਕਿਆਂ 'ਚ ਰੋਡ ਸ਼ੋਅ ਕਰਨ ਵਾਲੇ ਹਨ।
ਹਰਿਆਣਾ ਵਿਧਾਨ ਸਭਾ ਦੀਆਂ 15 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਲਈ ਇਨੈਲੋ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫਲੇ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਕਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਵਿਖਾਵਾ ਕੀਤਾ।
ਫਰੀਦਕੋਟ ਦੀ ਜੇਲ ਵਿੱਚ ਬੰਦ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਦੀ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਦੇ ਹਮਾਇਤੀਆਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਦਲ ਦੇ ਉਮੀਦਵਾਰ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਉਣਗੇ।
ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਬਾਦਲ-ਦਲ ਇਨੈਲੋ ਇੱਕਠਿਆਂ ਚੋਣਾਂ ਲੜ ਰਿਹਾ ਹੈ। ਬਾਦਲ ਦਲ ਦੇ ਹਿੱਸੇ ਅੰਬਾਲਾ ਸ਼ਹਿਰੀ ਵਿਧਾਨ ਸਭਾ ਹਲਕਾ ਅਤੇ ਰੋੜੀ (ਜਿਲ੍ਹਾ ਸਿਰਸਾ) ਰਿਜ਼ਰਵ ਹਲਕਾ ਆਏ ਹਨ।ਅਤਜ ਬਾਦਲ ਦਲ ਨੇ ਵਿਧਾਨ ਸਭਾ ਹਲਕਾ ਰੋੜੀ ਤੋਂ ਆਪਣੇ ਉਮੀਦਵਾਰ ਦਾ ਐਲਨ ਕਰ ਦਿੱਤਾ ਹੈ।
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਮੈਦਾਨ ਭੱਖ ਚੁਕਿਆ ਹੈ।ਅੱਜ ਹਰਿਆਣਾ ਦੀ ਪ੍ਰਮੁੱਖ ਵਿਰੋਧੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਵਿਧਾਨ ਸਭਾ ਚੋਣਾਂ ਲਈ ਅੱਜ 8 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾਹੈ।
ਪ੍ਰਸਿੱਧ ਕ੍ਰਿਕਟਰ ਯੁਵਰਾਜ ਸਿੰਘ ਨੇ ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਨਾਲ ਇਹ ਚਰਚੇ ਛਿੜ ਪਏ ਹਨ ਕਿ ਉਹ ਪਾਰਟੀ ’ਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਭਗਵਾ ਪਾਰਟੀ ਲਈ ਪ੍ਰਚਾਰ ਵੀ ਕਰਨਗੇ। ਉਂਜ ਭਾਜਪਾ ਸੂਤਰਾਂ ਦਾ ਕਹਿਣਾ ਹੈ ਕਿ ਯੂਵਰਾਜ ਆਪਣੇ ਪਿਤਾ ਯੋਗਰਾਜ ਸਿੰਘ ਲਈ ਟਿਕਟ ਦੀ ਮੰਗ ਕਰ ਰਹੇ ਹਨ। ਯੋਗਰਾਮ ਸਿੰਘ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨੈਲੋ ਦੀ ਟਿਕਟ ’ਤੇ ਪੰਚਕੂਲਾ ਤੋਂ ਚੋਣ ਹਾਰ ਚੁੱਕੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।