4 ਅਕਤੂਬਰ 2015 ਨੂੰ ਬਹਿਬਲ ਕਲਾਂ ਪਿੰਡ ਨੇੜੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਵਾਉਣ ਵਾਸਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।
ਪਿਛਲੇ ਸਾਲ ਜਾਟ ਰਾਖਵਾਂਕਰਨ ਦੇ ਮੁੱਦੇ 'ਤੇ ਹਿੰਸਕ ਹੋਏ ਅੰਦੋਲਨ ਦੌਰਾਨ ਮੂਰਥਲ ਵਿੱਚ ਜਬਰਜਨਾਹ ਦੀਆਂ ਘਟਨਾਵਾਂ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ "ਪ੍ਰਤੱਖ ਤੌਰ ਉਤੇ ਜਬਰਜਨਾਹ ਦੀਆਂ ਘਟਨਾਵਾਂ ਵਾਪਰੀਆਂ ਹਨ।"
ਚੰਡੀਗੜ੍ਹ (4 ਜੂਨ, 2010): “ਘੱਲੂਘਾਰਾ ਯਾਦਗਾਰੀ ਮਾਰਚ” ਦੇ ਨਾਲ-ਨਾਲ ਹੁਣ ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੰਵਿਧਾਨ, ਮਨੋਰਥਾਂ ਅਤੇ ਵਿਚਾਰਧਾਰਾ ਤੋਂ ਇਲਾਵਾ ਸਿੱਖ ਸਖ਼ਸ਼ੀਅਤਾਂ ਅਤੇ ਸ਼ਹੀਦਾਂ ਬਾਰੇ ਵੀ ਹਾਈ ਕੋਰਟ ਵਿੱਚ ਗੰਭੀਰ ਟਿੱਪਣੀਆਂ ਕੀਤੀ ਹਨ।
ਚੰਡੀਗੜ੍ਹ (2 ਜੂਨ, 2010): ਭਾਵੇਂ ਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਅਦਾਲਤ ਨੂੰ ਇਹ ਜਚਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ ਕੀਤਾ ਜਾਣ ਵਾਲਾ ਘੱਲੂਘਾਰਾ ਯਾਦਗਾਰੀ ਮਾਰਚ ਪੰਜਾਬ ਦੇ ਅਮਨ-ਕਾਨੂੰਨ ਲਈ ਖਤਰਾ ਹੈ, ਪਰ ਅਦਾਲਤ ਨੇ ਪੰਚ ਪ੍ਰਧਾਨੀ ਦੇ ਵਕੀਲ ਰਾਜਵਿੰਦਰ ਬੈਂਸ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਦੱਸਿਆ ਜਾਵੇ ਕਿ ਪੰਚ ਪ੍ਰਧਾਨੀ ਦਲ ਜਮਹੂਰੀ ਤਰੀਕੇ ਨਾਲ ਯਾਦਗਾਰੀ ਮਾਰਚ ਕਿਉਂ ਨਹੀਂ ਕਰ ਸਕਦਾ? ਅਦਲਾਤ ਨੇ ਇਸ ਮਸਲੇ ਦੀ ਸੁਣਵਾਈ 4 ਜੂਨ ਦਿਨ ਸ਼ੁੱਕਰਵਾਰ ਉੱਤੇ ਪਾ ਦਿੱਤੀ ਹੈ।