Tag Archive "himmat-singh-shergill"

ਬਾਦਲ ਸਿੱਖ ਕਤਲੇਆਮ ਦੇ ਦੋਸ਼ੀ ਕਮਲਨਾਥ ਨੂੰ ਬਚਾ ਰਹੇ ਹਨ: ਐਚ.ਐਸ. ਫੂਲਕਾ

ਆਮ ਆਦਮੀ ਪਾਰਟੀ (ਆਪ) ਦੇ ਉੱਘੇ ਆਗੂ ਐਚ.ਐਸ ਫੂਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਉੱਤੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਨੇਤਾ ਕਮਲ ਨਾਥ ਦੇ ਨਾਲ ਡੂੰਘੇ ਸਬੰਧਾਂ ਦੇ ਦੋਸ਼ ਲਗਾਏ ਹਨ। ਫੂਲਕਾ ਨੇ ਚੁਣੌਤੀ ਦਿੱਤੀ ਹੈ ਕਿ ਜੇਕਰ ਬਾਦਲ ਪਰਿਵਾਰ ਅਸਲ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾ ਦਿਵਾਉਣਾ ਚਾਹੁੰਦੇ ਹਨ ਤਾਂ ਗੁਰਦੁਆਰਾ ਰਕਾਬਗੰਜ ਸਾਹਬਿ ਉੱਤੇ ਹੋਏ ਹਮਲੇ ਦਾ ਮਾਮਲਾ ਵੀ 75 ਰੀ-ਓਪਨ ਕੀਤੇ ਜਾ ਰਹੇ ਮਾਮਲਿਆਂ ਦੇ ਨਾਲ ਖੁਲਵਾਉਣ। ਇਸਦੇ ਲਈ ਫੂਲਕਾ ਨੇ ਬਾਦਲ ਨੂੰ ਦੋ ਮਹੀਨੀਆਂ ਦਾ ਸਮਾਂ ਦਿੱਤਾ ਹੈ।

ਕਾਂਗਰਸ ਦੀ ਤਰ੍ਹਾਂ ਸਜੱਣ-ਟਾਇਟਲਰ ਨਾਲ ਮਿਲੇ ਹੋਏ ਹਨ ਮੋਦੀ ਅਤੇ ਬਾਦਲ: ਸੰਜੇ ਸਿੰਘ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਕੇਂਦਰ ਦੀ ਐਨਡੀਏ ਸਰਕਾਰ ’ਤੇ ਵਰਦੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਾਂਗਰਸ ਜਿਹੀ ਭੂਮਿਕਾ ਨਿਭਾ ਰਹੇ ਹਨ। ਜਿਸਦੇ ਵਿਚ ਗਠਜੋੜ ਦਾ ਹਿੱਸਾ ਹੋਣ ਦੇ ਨਾਤੇ ਪ੍ਰਕਾਸ਼ ਸਿੰਘ ਬਾਦਲ ਪਰਿਵਾਰ ਉਨ੍ਹਾਂ ਦਾ ਪੂਰਾ ਸਾਥ ਦੇ ਰਿਹਾ ਹੈ। ਇਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਿਖਆ ਹੈ ਜਾਂ ਤਾਂ ਕੇਂਦਰ ਸਰਕਾਰ ਵਲੋਂ 1984 ਦੇ ਸਿੱਖ ਕਤਲੇਆਮ ‘ਤੇ ਗਠਨ ਵਿਸ਼ੇਸ ਜਾਂਚ ਦਲ (ਐਸਆਈਟੀ) ਨੂੰ ਪ੍ਰਭਾਵਸ਼ਾਲੀ ਬਣਾ ਕੇ ਜਾਂਚ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ, ਜਾਂ ਫਿਰ ਦਿੱਲੀ ਸਰਕਾਰ (ਕੇਜੀਰਵਾਰ) ਨੂੰ ਮੌਕਾ ਦਿੱਤਾ ਜਾਵੇ।

ਕੇਜਰੀਵਾਲ ਖਿਲਾਫ ਲਾਏ ਪੋਸਟਰਾਂ ਕਰਕੇ ‘ਆਪ’ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

ਆਮ ਆਦਮੀ ਪਾਰਟੀ ਨੇ ਮੋਹਾਲੀ ਵਿਚ ਕੇਜਰੀਵਾਲ ਵਿਰੁੱਧ ਲਗਾਏ ਗਏ ਪੋਸਟਰਾਂ ਦੀ ਮੋਹਾਲੀ ਦੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਕੋਲ ਲਿਖਤੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਪੋਸਟਰਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਇੰਦਰਾ ਗਾਂਧੀ ਨਾਲ ਕੀਤੀ ਗਈ ਹੈ, ਜਿਸ ’ਤੇ ਆਮ ਆਦਮੀ ਪਾਰਟੀ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।

‘ਆਪ’ ਨੇ ਲਿਆ ਟੈਟ ਪਾਸ ਅਧਿਆਪਕਾਂ ਨਾਲ ਖੜ੍ਹਨ ਦਾ ਫੈਸਲਾ

ਆਮ ਆਦਮੀ ਪਾਰਟੀ ਦੇ ਬੁਲਾਰੇ ਹਿੰਮਤ ਸਿੰਘ ਸ਼ੇਰਗਿੱਲ ਨੇ ਪ੍ਰੈਸ ਬਿਆਨ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਿੱਖਿਆ ਮਹਿਕਮੇ ਵਿਚ ਅਸਾਮੀਆਂ ਭਰਨ ਦੇ ਲਈ ‘ਅਧਿਆਪਕ ਯੋਗਤਾ ਟੈਸਟ’ ਯਾਨੀ ਕਿ ‘ਟੈਟ’ ਲਾਜ਼ਮੀ ਕਰ ਦਿੱਤਾ ਸੀ।

ਪਠਾਨਕੋਟ ਹਮਲੇ ਲਈ ਸੁਖਬੀਰ ਬਾਦਲ ਦੀ ਭੂਮਿਕਾ ਸ਼ੱਕੀ: ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੈ ਸਿੰਘ, ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਲੀਗਲ ਸੈੱਲ ਦੇ ਮੁੱਖੀ ਹਿੰਮਤ ਸਿੰਘ ਸ਼ੇਰਗਿੱਲ ਵਲੋਂ ਚੰਡੀਗੜ੍ਹ ਵਿੱਚ ਸੱਦੀ ਗਈ ਪ੍ਰੈਸ ਮਿਲਣੀ ਦੌਰਾਨ ਪਠਾਨਕੋਟ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਗਿਆ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਸਾਰਾ ਦੇਸ ਸੁਰੱਖਿਅਤ ਹੈ।

« Previous Page