ਲੁਧਿਆਣਾ ਦੀ ਗਗਨਦੀਪ ਕਲੋਨੀ ਵਿੱਚ 17 ਅਕਤੂਬਰ ਨੂੰ ਕਤਲ ਕੀਤੇ ਆਰਐਸਐਸ ਆਗੂ ਰਵਿੰਦਰ ਗੋਸਾਈਂ ਦਾ ਸ਼ਰਧਾਂਜਲੀ ਸਮਾਗਮ ਅੱਜ ਐਸ.ਏ.ਐਨ. ਜੈਨ ਸਕੂਲ ਦੇ ਲੋਕ ਪਦਮਾਵਤੀ ਹਾਲ ਵਿੱਚ ਹੋਇਆ। ਇਸ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
ਲਗਭਗ ਤਿੰਨ ਸਾਲ ਪਹਿਲਾਂ, ਮੋਦੀ ਦੀ ਅਗਵਾਈ ਵਿੱਚ ਦਿੱਲੀ ਵਿੱਚ ਹੋਂਦ ਵਿੱਚ ਆਈ ਭਾਜਪਾ ਦੀ ਸਰਕਾਰ ਵਲੋਂ ਘੱਟਗਿਣਤੀਆਂ ਦੇ ਖਿਲਾਫ ਦਮਨਚੱਕਰ ਤਾਂ ਪੂਰੀ ਤੇਜ਼ੀ ਨਾਲ ਘੁੰਮ ਰਿਹਾ ਹੈ ਪਰ ਨਾਲ ਹੀ ਨਾਲ ਅੱਡ-ਅੱਡ ਇਲਾਕਿਆਂ ਦੀਆਂ ਖੇਤਰੀ ਬੋਲੀਆਂ ਉ¤ਪਰ ਹਿੰਦੀ ਅਤੇ ਸੰਸਕ੍ਰਿਤ ਨੂੰ ਸਵਾਰ ਕੀਤਾ ਜਾ ਰਿਹਾ ਹੈ।
ਰਾਸ਼ਟਰੀ ਸਿੱਖ ਸੰਗਤ (ਆਰ.ਐਸ.ਐਸ.) ਵਲੋਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਉਲੀਕੇ ਪ੍ਰੋਗਰਾਮ ਦਾ ਵਿਰੋਧ ਕਰਨ ਜਾਂਦੇ ਸਿੱਖਾਂ ਦੇ ਇਕ ਹਿੱਸੇ ਨੂੰ ਦਿੱਲੀ ਪੁਲਿਸ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਬਾਹਰ ਰੋਕ ਲਿਆ।
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੇ ਦਾਅਵਾ ਕੀਤਾ ਹੈ ਕਿ ਆਰਐਸਐਸ ਤੇ ਰਾਸ਼ਟਰੀ ਸਿੱਖ ਸੰਗਤ ਵਿਰੁੱਧ ਜਾਰੀ ਹੁਕਮਨਾਮੇ ਨੂੰ ਬਦਲਾਉਣ ਵਾਸਤੇ ਉਨ੍ਹਾਂ ’ਤੇ ਦਬਾਅ ਪਾਇਆ ਗਿਆ ਸੀ। ਉਨ੍ਹਾਂ ਇਕ ਪੰਜਾਬੀ ਅਖ਼ਬਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰਹੇ ਮਰਹੂਮ ਰੁਲਦਾ ਸਿੰਘ ਅਤੇ ਉਨ੍ਹਾਂ ਨਾਲ ਇੱਕ-ਦੋ ਬੰਦੇ ਹੁਕਮਨਾਮਾ ਬਦਲਾਉਣ ਲਈ ਆਉਂਦੇ ਰਹੇ ਸਨ।
ਹਿੰਦੂਵਾਦੀ ਜਥੇਬੰਦੀ ਆਰ.ਐਸ.ਐਸ. ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ (25 ਅਕਤੂਬਰ, 2017) ਦਿੱਲੀ ਵਿੱਚ ਕਰਾਏ ਜਾ ਰਹੇ ਸਮਾਗਮ ਵਿੱਚ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਸ਼ਮੂਲੀਅਤ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਰਾਸ਼ਟਰੀ ਸਿੱਖ ਸੰਗਤ ਦੀ 25 ਅਕਤੂਬਰ ਨੂੰ ਦਿੱਲੀ ਵਿੱਚ ਕਰਵਾਏ ਜਾ ਰਹੇ ਸਮਾਗਮ ਪ੍ਰਤੀ ਨੀਅਤ ਠੀਕ ਨਹੀਂ, ਇਸ ਲਈ ਸਿੱਖ ਕੌਮ ਨੂੰ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।
ਆਰ.ਐਸ.ਐਸ. ਵੱਲੋਂ ਸਿੱਖ ਧਰਮ ਵਿਚ ਕੀਤਾ ਜਾ ਰਹੀ ਦਖਲਅੰਦਾਜ਼ੀ ਦੇ ਵਿਰੋਧ ਵਿਚ ਯੂਨਾਇਟਿਡ ਸਿੱਖ ਪਾਰਟੀ ਵੱਲੋਂ ਖੰਡਾ ਚੌਂਕ ਨੇੜੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਪ੍ਰਦਰਸ਼ਨ ਵਿਚ ਯੂਨਾਇਟਿਡ ਸਿੱਖ ਪਾਰਟੀ ਦੇ ਮੁੱਖ ਆਗੂ ਭਾਈ ਜਸਵਿੰਦਰ ਸਿੰਘ ਰਾਜਪੁਰਾ, ਸੁਖਜਿੰਦਰ ਸਿੰਘ ਬਸੀ ਅਤੇ ਕਾਫੀ ਗਿਣਤੀ ਵਿਚ ਸਿੱਖ ਨੌਜਵਾਨ ਸ਼ਾਮਲ ਸਨ।
ਅੱਜ ਸਵੇਰ ਦੀਆਂ ਖਬਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਜੱਥੇਦਾਰ ਹੁਰਾਂ ਨੇ ਵੀ ਆਰ ਐਸ ਐਸ ਦੇ ਸੰਮੇਲਨ ਵਿੱਚ ਸਿੱਖਾਂ ਨੂੰ ਨਾ ਜਾਣ ਲਈ ਕਹਿ ਦਿੱਤਾ ਹੈ। ਅਤੇ ਜੱਥੇਦਾਰਾਂ ਵੱਲੋਂ ਇਸ ਸਿਲਸਿਲੇ ਵਿੱਚ ਜਾਰੀ ਕੀਤੇ 2004 ਦੇ ਹੁਕਮਨਾਮੇ ਨੂੰ ਸਹੀ ਕਰਾਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਕੱਲ੍ਹ (23 ਅਕਤੂਬਰ, 2017 ਨੂੰ) ਕਿਹਾ ਹੈ ਕਿ ਲੋਕਾਂ ਨੂੰ ਆਪਣੀ "ਦੇਸ਼ ਭਗਤੀ" ਸਾਬਤ ਕਰਨ ਲਈ ਸਿਨੇਮਾ ਘਰਾਂ 'ਚ ਖੜ੍ਹੇ ਹੋਣ ਦੀ ਲੋੜ ਨਹੀਂ ਹੈ ਅਤੇ ਉਨ੍ਹਾਂ ਨੂੰ ਇਸ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਇਕ ਵਾਰ ਫਿਰ ਤੋਂ ਸਿਨੇਮਾ ਘਰਾਂ 'ਚ ਜਨ ਗਨ ਮਨ ਗੀਤ ਚਲਾਏ ਜਾਣ ਨੂੰ ਲੈ ਕੇ ਅਪੀਲਾਂ 'ਤੇ ਸੁਣਵਾਈ ਕਰਦੇ ਹੋਏ ਕੇਂਦਰ ਨੂੰ ਇਸ ਮਾਮਲੇ 'ਚ ਨਿਯਮ ਬਣਾਉਣ ਲਈ ਕਿਹਾ ਹੈ।
ਦਲ ਖਾਲਸਾ ਨੇ ਰਾਸ਼ਟਰੀ ਸਿੱਖ ਸੰਗਤ ਨੂੰ ਦਿੱਲੀ ਵਿਖੇ ਗੁਰੁ ਗੋਬਿੰਦ ਸਿੰਘ ਜੀ ਦੇ 350 ਵੇਂ ਗੁਰਪੁਰਬ ਨੂੰ ਸਮਰਪਿਤ ਸਰਬ ਧਰਮ ਸੰਮੇਲਣ ਕਰਵਾਉਣ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਰਾਸ਼ਟਰੀ ਸਵੈਮ-ਸੇਵਕ ਸੰਘ ਵਲੋਂ ਸਿੱਖ ਧਰਮ ਅੰਦਰ ਘੁਸਪੈਠ ਕਰਨ ਦੇ ਖਤਰਨਾਕ ਮਨਸੂਬੇ ਨਾਲ ਰਾਸ਼ਟਰੀ ਸਿੱਖ ਸੰਗਤ ਨਾਮੀ ਜਥੇਬੰਦੀ ਬਣਾਈ ਗਈ ਸੀ।
« Previous Page — Next Page »